ਗੁਰਦਾਸਪੁਰ : ਅਕਾਲੀ ਦਲ ਨੇ ਕਾਂਗਰਸ ਖਿਲਾਫ ਜ਼ਿਲਾਂ ਹੈੱਡ ਕੁਆਰਟਰ ''ਚ ਦਿੱਤਾ ਧਰਨਾ
Monday, Jun 12, 2017 - 03:18 PM (IST)
ਗੁਰਦਾਸਪੁਰ, (ਗੁਰਪ੍ਰੀਤ ਚਾਵਲਾ) - ਪੰਜਾਬ ਦੀ ਸੱਤਾ 'ਚ ਬੈਠੀ ਕਾਂਗਰਸ ਸਰਕਾਰ ਖਿਲਾਫ ਅਕਾਲੀ ਪਾਰਟੀ ਵੱਲੋਂ ਪੂਰੇ ਪੰਜਾਬ 'ਚ ਅੱਜ ਜ਼ਿਲਾਂ ਹੈੱਡ ਕੁਆਰਟਰ 'ਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਗੁਰਦਾਸਪੁਰ 'ਚ ਹੋਏ ਧਰਨੇ ਪ੍ਰਦਰਸ਼ਨ 'ਚ ਸਾਬਕਾ ਮੰਤਰੀ ਅਤੇ ਜ਼ਿਲਾਂ ਪ੍ਰਧਾਨ ਅਕਾਲੀ ਦਲ ਸੁੱਚਾ ਸਿੰਘ ਲੰਗਾਹ ਦੀ ਅਗਵਾਈ ਹੇਠ ਇਹ ਪ੍ਰਦਰਸ਼ਨ ਕੀਤਾ ਗਿਆ। ਜਿਸ 'ਚ ਸਾਬਕਾ ਮੰਤਰੀ ਸੇਵਾ ਸਿੰਘ ਸੇਖਵਾ, ਸਾਬਾਕਾ ਵਿਧਾਨ ਸਭਾ ਸਪੀਕਰ ਨਿਰਮਲ ਸਿੰਘ ਕਾਹਲੋ, ਸਾਬਕਾ ਵਿਧਾਇਕ ਗੁਰਬਚਨ ਸਿੰਘ ਬਬੇਹਾਲੀ, ਦੇਸ ਰਾਜ ਧੁੱਗਾ, ਵਿਧਾਇਕ ਲਖਬੀਰ ਸਿੰਘ ਲੋਧੀਨੰਗਲ, ਵੱਡੀ ਗਿਣਤੀ 'ਚ ਅਕਾਲੀ ਦਲ ਸਥਾਨਕ ਨੇਤਾ ਅਤੇ ਵਰਕਰ ਸ਼ਾਮਲ ਹੋਏ।
ਧਰਨਾ ਪ੍ਰਦਰਸ਼ਨ 'ਚ ਸ਼ਾਮਲ ਹੋਏ ਅਕਾਲੀ ਨੇਤਾਵਾਂ ਦਾ ਕਹਿਣਾ ਹੈ ਕਿ ਜਦੋਂ ਤੋਂ ਕਾਂਗਰਸ ਪਾਰਟੀ ਸੱਤਾ 'ਚ ਆਈ ਹੈ। ਉਸੇ ਦਿਨ ਤੋਂ ਅਕਾਲੀ ਦਲ ਪਾਰਟੀ ਦੇ ਵਰਕਰਾਂ 'ਤੇ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ। ਇਸ ਧਰਨੇ ਪ੍ਰਦਰਸ਼ਨ 'ਚ ਪੰਜਾਬ ਦੇ ਮੰਤਰੀ ਰਾਣਾ ਗੁਰਜੀਤ ਦੇ ਖਿਲਾਫ ਵੀ ਨਾਅਰੇਬਾਜ਼ੀ ਕੀਤੀ ਗਈ ਤੇ ਇਹ ਮੰਗ ਕੀਤੀ ਗਈ ਕਿ ਮਾਈਨਿੰਗ ਦੇ ਮਾਮਲੇ ਦੀ ਜਾਂਚ ਕਰਕੇ ਰਾਣਾ ਗੁਰਜੀਤ ਖਿਲਾਫ ਕਾਰਵਾਈ ਕੀਤੀ ਜਾਵੇ। ਅਕਾਲੀ ਦਲ ਪਾਰਟੀ ਦਾ ਕਹਿਣਾ ਹੈ ਕਿ ਅੱਜ ਜਿਨ੍ਹਾਂ ਮੁੱਦਿਆਂ ਨੂੰ ਲੈ ਕੇ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਉਹ ਹੀ ਮੁੱਦੇ ਆਉਣ ਵਾਲੇ ਪੰਜਾਬ ਵਿਧਾਨ ਸਭਾ ਬਜਟ ਇਜਲਾਸ 'ਚ ਵੀ 'ਚ ਵੀ ਉਠਾਏ ਜਾਣਗੇ। ਉਨ੍ਹਾਂ ਨੇ ਪੁਲਸ ਅਫਸਰਾਂ ਨੂੰ ਵੀ ਚੇਤਾਵਨੀ ਦਿੱਤੀ ਹੈ ਕਿ ਜੋ ਉਹ ਰਾਜਨੀਤੀ ਦਬਾਅ ਦੇ ਚਲਦੇ ਝੂਠੇ ਕੇਸ ਕਰ ਰਹੇ ਹਨ ਉਨ੍ਹਾਂ ਨੂੰ ਬੰਦ ਕੀਤਾ ਜਾਵੇ ਨਹੀਂ ਤਾਂ ਆਉਣ ਵਾਲੇ ਸਮੇਂ ਉਨ੍ਹਾਂ ਖਿਲਾਫ ਵੀ ਸੰਘਰਸ਼ ਕੀਤਾ ਜਾਵੇਗਾ।
