ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇ ਕੇ ਕੈਪਟਨ, ਸਿੱਧੂ ਤੇ ਮਨਪ੍ਰੀਤ ਨੇ ਰਚਿਆ ਇਤਿਹਾਸ : ਹਰਪਾਲ ਵੇਰਕਾ

Friday, Jun 16, 2017 - 10:33 AM (IST)

ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇ ਕੇ ਕੈਪਟਨ, ਸਿੱਧੂ ਤੇ ਮਨਪ੍ਰੀਤ ਨੇ ਰਚਿਆ ਇਤਿਹਾਸ : ਹਰਪਾਲ ਵੇਰਕਾ

ਅੰਮ੍ਰਿਤਸਰ - ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾਈ ਸਕੱਤਰ ਅਤੇ ਉੱਘੇ ਸਮਾਜ ਸੇਵਕ ਮਾ. ਹਰਪਾਲ ਸਿੰਘ ਵੇਰਕਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਔਰਤਾਂ ਨੂੰ ਸਨਮਾਨ ਦਿੰਦੇ ਹੋਏ ਚੋਣਾਂ ਵਿਚ ਜਿਹੜਾ ਅਹਿਮ ਵਾਅਦਾ ਕੀਤਾ ਸੀ ਉਹ ਪੂਰਾ ਕੀਤਾ ਹੈ ਅਤੇ ਔਰਤਾਂ ਨੂੰ ਪੰਚਾਇਤੀ ਰਾਜ ਤੇ ਸ਼ਹਿਰੀ ਸਥਾਨਕ ਸੰਸਥਾਵਾਂ 'ਚ 50 ਫੀਸਦੀ ਰਾਖਵਾਂਕਰਨ ਦੇ ਕੇ ਔਰਤ ਸਸ਼ਕਤੀਕਰਨ ਵੱਲ ਇਕ ਅਹਿਮ ਫੈਸਲਾ ਲਿਆ ਹੈ।
ਵੇਰਕਾ ਨੇ ਕਿਹਾ ਕਿ ਕੈਪਟਨ ਸਰਕਾਰ ਪੂਰੇ ਦੇਸ਼ 'ਚ ਇਕ ਪਹਿਲੀ ਅਜਿਹੀ ਸਰਕਾਰ ਬਣ ਗਈ ਹੈ ਜਿਸ ਨੇ 50 ਫੀਸਦੀ ਰਾਖਵਾਂਕਰਨ ਔਰਤਾਂ ਨੂੰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇ ਕੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਤੇ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਇਕ ਇਤਿਹਾਸ ਰਚਿਆ ਹੈ, ਜਿਹੜਾ ਔਰਤਾਂ ਲਈ ਵਰਦਾਨ ਸਿੱਧ ਹੋਵੇਗਾ ਅਤੇ ਪੰਜਾਬ ਦੀ ਸਿਆਸਤ 'ਤੇ ਗਹਿਰਾ ਅਸਰ ਪਾਵੇਗਾ। ਇਸ ਫੈਸਲੇ ਨਾਲ ਪੰਜਾਬ ਦੀਆਂ ਔਰਤਾਂ ਨੂੰ ਪੰਜਾਬ ਦੀ ਸਿਆਸਤ ਵਿਚ ਹੋਰ ਮਾਣ-ਸਨਮਾਨ ਮਿਲਣ ਦੇ ਨਾਲ-ਨਾਲ ਸਮਾਜਿਕ ਅਤੇ ਆਰਥਿਕ ਤੌਰ 'ਤੇ ਉਹ ਹੋਰ ਮਜ਼ਬੂਤ ਹੋਣਗੀਆਂ।
ਵੇਰਕਾ ਨੇ ਕਿਹਾ ਕਿ ਕਾਂਗਰਸ ਸਰਕਾਰ ਹੌਲੀ-ਹੌਲੀ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਨੂੰ ਪੂਰਾ ਕਰ ਰਹੀ ਹੈ। ਸਰਕਾਰ ਜਿਥੇ ਵਿਕਾਸ ਕਾਰਜਾਂ ਵੱਲ ਧਿਆਨ ਦੇ ਰਹੀ ਹੈ, ਉਥੇ ਹੀ ਕਿਸਾਨਾਂ ਦੇ ਕਰਜ਼ੇ ਮੁਆਫ, ਪੰਜਾਬ 'ਚੋਂ ਨਸ਼ਿਆਂ ਅਤੇ ਬੇਰੁਜ਼ਗਾਰੀ ਦਾ ਸਫਾਇਆ ਤੇ ਪੰਜਾਬ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਕਦਮ ਵਧਾ ਰਹੀ ਹੈ।


Related News