ਪੰਜਾਬ ਅੰਦਰ ਕਾਂਗਰਸੀ ਉਮੀਦਵਾਰਾਂ ਦੀਆਂ ਟਿਕਟਾਂ ਸਬੰਧੀ ਹਰੀਸ਼ ਰਾਵਤ ਨੇ ਦਿੱਤਾ ਵੱਡਾ ਬਿਆਨ

09/08/2021 5:05:31 PM

ਗੁਰਦਾਸਪੁਰ (ਹਰਮਨ) - ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਅੰਦਰੂਨੀ ਗੁੱਟਬਾਜ਼ੀ ਦੇ ਚਲਦਿਆਂ ਮਾਝੇ ਅਤੇ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਿਆਂ ਵਿੱਚ ਉਮੀਦਵਾਰਾਂ ਦੀ ਚੋਣ ਕਰਨ ਅਤੇ ਕੁਝ ਕਾਂਗਰਸੀ ਵਿਧਾਇਕਾਂ ਦੀਆਂ ਟਿਕਟਾਂ ਕੱਟੇ ਜਾਣ ਸਬੰਧੀ ਲੋਕਾਂ ਵਿੱਚ ਚਰਚਾਵਾਂ ਚੱਲ ਰਹੀਆਂ ਹਨ। ਚੱਲ ਰਹੀਆਂ ਇਨ੍ਹਾਂ ਚਰਚਾਵਾਂ ’ਤੇ ਵਿਰਾਮ ਲਗਾਉਂਦਿਆਂ ਅੱਜ ਆਲ ਇੰਡੀਆ ਕਾਂਗਰਸ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਅਤੇ ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਨੇ ਸਪੱਸ਼ਟ ਕੀਤਾ ਹੈ ਕਿ ਅਜੇ ਤੱਕ ਪੰਜਾਬ ਅੰਦਰ ਟਿਕਟਾਂ ਦੀ ਵੰਡ ਅਤੇ ਉਮੀਦਵਾਰ ਦੀ ਚੋਣ ਸਬੰਧੀ ਕਿਸੇ ਵੀ ਤਰਾਂ ਦੀ ਕੋਈ ਪ੍ਰਕਿਰਿਆ ਸ਼ੁਰੂ ਨਹੀਂ ਹੋਈ। 

ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ

ਉਨ੍ਹਾਂ ਨੇ ਕਿਹਾ ਕਿ ਕੁਝ ਲੋਕ ਆਪਣੇ ਪੱਧਰ ’ਤੇ ਅੰਦਾਜੇ ਲਗਾ ਕੇ ਅਫਵਾਹਾਂ ਫੈਲਾ ਰਹੇ ਹਨ, ਜਦੋਂਕਿ ਸਚਾਈ ਇਹ ਹੈ ਕਿ ਅਜੇ ਤਾਂ ਪਾਰਟੀ ਹਾਈਕਮਾਨ ਨੇ ਪੰਜਾਬ ਅੰਦਰ ਉਮੀਦਵਾਰਾਂ ਦੀ ਚੋਣ ਕਰਨ ਲਈ ਕੋਈ ਕਮੇਟੀ ਵੀ ਗਠਿਤ ਨਹੀਂ ਕੀਤੀ। ਰਾਵਤ ਨੇ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਬਕਾਇਦਾ ਇਕ ਸਿਸਟਮ ਰਾਹੀਂ ਟਿਕਟਾਂ ਦਾ ਐਲਾਨ ਕਰਦੀ ਹੈ ਅਤੇ ਕਿਸੇ ਵੀ ਵਿਅਕਤੀ ਵਿਸ਼ੇਸ਼ ਨੂੰ ਕਿਸੇ ਜ਼ਿਲ੍ਹੇ ਜਾਂ ਹਲਕੇ ਦੀਆਂ ਟਿਕਟਾਂ ਦੇਣ ਸਬੰਧੀ ਅਧਿਕਾਰ ਦੇਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। 

ਪੜ੍ਹੋ ਇਹ ਵੀ ਖ਼ਬਰ - ਬਟਾਲਾ : ਵਿਆਹ ਤੋਂ ਕੁੱਝ ਦਿਨ ਪਹਿਲਾਂ ਘਰ ’ਚ ਵਾਪਰੀ ਵਾਰਦਾਤ, ਲਾੜੀ ਦਾ 18 ਤੋਲੇ ਸੋਨਾ ਹੋਇਆ ਚੋਰੀ (ਤਸਵੀਰਾਂ)

ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਨੇੜਤਾ ਅਤੇ ਮਾਝੇ ਵਿੱਚ ਬਾਜਵੇ ਦੇ ਪ੍ਰਭਾਵ ਸਬੰਧੀ ਸਵਾਲ ਦੇ ਜਵਾਬ ਵਿੱਚ ਰਾਵਤ ਨੇ ਕਿਹਾ ਕਿ ਸਾਰੇ ਆਗੂ ਪਾਰਟੀ ਦੀ ਮਜ਼ਬੂਤੀ ਲਈ ਕੰਮ ਰਹੇ ਹਨ। ਸਾਰਿਆਂ ਦਾ ਮਕਸਦ ਪੰਜਾਬ ਵਿੱਚ ਮੁੜ ਪਾਰਟੀ ਦੀ ਸਰਕਾਰ ਬਣਾਉਣਾ ਹੈ। ਇਸ ਲਈ ਪਾਰਟੀ ਵੱਲੋਂ ਪਹਿਲਾਂ ਇਕ ਕਮੇਟੀ ਗਠਤ ਕੀਤੀ ਜਾਵੇਗੀ, ਜਿਸ ਵੱਲੋਂ ਪਾਰਟੀ ਦੇ ਨਿਯਮਾਂ ਮੁਤਾਬਕ ਹਰੇਕ ਹਲਕੇ ਅਤੇ ਹਰੇਕ ਦਾਅਵੇਦਾਰੀ ਦੀ ਬਾਰੀਕੀ ਨਾਲ ਘੋਖ ਕਰਕੇ ਟਿਕਟ ਦਾ ਐਲਾਨ ਕੀਤਾ ਜਾਵੇਗਾ ਪਰ ਅਜੇ ਟਿਕਟਾਂ ਬਾਰੇ ਕੋਈ ਦਾਅਵਾ ਕਰਨਾ ਵਾਜਿਬ ਨਹੀਂ ਹੈ।

ਪੜ੍ਹੋ ਇਹ ਵੀ ਖ਼ਬਰ - ਗੁ. ਬਾਬਾ ਬਕਾਲਾ ਸਾਹਿਬ ਦੇ ਅਖੰਡ ਪਾਠੀ ਨੇ ਕੀਤੀ ਖੁਦਕੁਸ਼ੀ, ਸੁਸਾਇਡ ਨੋਟ ’ਚ ਕੀਤਾ ਇਹ ਖ਼ੁਲਾਸਾ


rajwinder kaur

Content Editor

Related News