ਕਾਂਗਰਸ ਪਾਰਟੀ ਪੰਜਾਬ ਦੀ ਜਨਤਾ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰੇਗੀ - ਸੁਖਪਾਲ ਸਿੰਘ ਭੁੱਲਰ

09/22/2017 2:41:45 PM

ਭਿੱਖੀਵਿੰਡ (ਸੁਖਚੈਨ/ਅਮਨ) - ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਵਲੋਂ  ਜੋ ਵੀ ਪੰਜਾਬ ਦੀ ਜਨਤਾ ਨਾਲ ਵਾਅਦੇ ਕੀਤੇ ਸਨ ਉਨ੍ਹਾਂ ਨੂੰ ਪੂਰਾ ਕਰਨ ਲਈ ਵਚਨਬੰਦ ਹੈ ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਅੱਜ ਗੁਰਦਾਸਪੁਰ ਦੀ ਜ਼ਿਮਨੀ ਚੋਣ ਲਈ ਆਪਣੇ ਵਰਕਰਾਂ ਨਾਲ ਰਵਾਨਾ ਹੋਣ ਮੌਕੇ ਕੀਤਾ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਕਿਸਾਨਾਂ ਨਾਲ ਜੋ ਵਾਅਦਾ ਕੀਤਾ ਸੀ ਉਸ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਹਰ ਵਰਗ ਨੂੰ ਸਹੂਲਤਾਂ ਦੈਣ ਲਈ ਦਿਨ ਰਾਤ ਇਕ ਕਰ ਰਹੀ ਹੈ ਉਨ੍ਹਾਂ ਕਿਹਾ ਕਿ ਪੰਜਾਬ ਅੰਦਰ ਸ਼ੁਰੂ ਹੋ ਰਹੇ ਝੋਨੇ ਦੀ ਫਸਲ ਦੀ ਖਰੀਦ ਕਰਨ ਦੇ ਸਾਰੇ ਹੀ ਪ੍ਰਬੰਧ ਪੂਰੇ ਕੀਤੇ ਜਾ ਚੁੱਕੇ ਹਨ ਅਤੇ ਮੰਡੀਆਂ 'ਚ ਕਿਸਾਨਾਂ ਦੀ ਫਸਲ ਦੀ ਖਰੀਦ ਕਰਨ ਲਈ ਮਹਿਕਮੇ ਨੂੰੰ ਸਖਤੀ ਨਾਲ ਹਦਾਇਤ ਜਾਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਵਾਰ ਕਿਸਾਨਾਂ ਨੂੰ ਝੋਨੇ ਅਤੇ 1121 ਬਾਸਮਤੀ ਦੇ ਪੂਰੇ ਭਾਅ ਮਿਲਣਗੇ ਕਿਉਂਕਿ ਕਾਂਗਰਸ ਪਾਰਟੀ ਦੀ ਸਰਕਾਰ 'ਚ ਇਸ ਤਰ੍ਹਾਂ ਨਹੀਂ ਹੁੰਦਾ ਕਿ ਆਪਣੇ ਚਹੇਤਿਆਂ ਨੂੰ ਲਾਭ ਦੇਣ ਲਈ ਕਿਸਾਨਾਂ ਦੀ ਫਸਲ ਕੌਡੀਆਂ ਦੇ ਭਾਅ ਖਰੀਦ ਕਿ ਅੱਗੇ ਮਹਿੰਗੇ ਭਾਅ 'ਤੇ ਵੇਚੀ ਜਾਵੇ, ਜਿਸ ਤਰ੍ਹਾਂ ਪਿਛਲੀ ਅਕਾਲੀ ਭਾਜਪਾ ਸਰਕਾਰ ਦੇ ਦਸ ਸਾਲਾ ਰਾਜ 'ਚ ਹੋਇਆ ਹੈ।
ਉਨ੍ਹਾਂ ਅਖੀਰ 'ਚ ਬੋਲਦਿਆਂ ਕਿ ਹਲਕਾ ਖੇਮਕਰਨ ਅੰਦਰ ਜਨਤਾ ਨੂੰ ਹਰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ ਅਤੇ ਹਲਕੇ ਅੰਦਰ ਨਸ਼ਿਆਂ ਖਿਲਾਫ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਗਲਤ ਧੰਦਾ ਕਰਨ ਵਾਲੇ ਲੋਕ ਕਿਸੇ ਵੀ ਕੀਮਤ 'ਤੇ ਬਖਸ਼ੇ ਨਹੀਂ ਜਾਣਗੇ ਇਸ ਮੌਕੇ ਉਨ੍ਹਾਂ ਨਾਲ ਸਰਪੰਚ ਰਸ਼ੇਮ ਸਿੰਘ ਬਾਸਰਕੇ, ਚੰਨਣ ਸਿੰਘ ਬਾਸਰਕੇ, ਸਤਨਾਮ ਸਿੰਘ ਚੱਠੂ ,ਗੁਰਬੀਰ ਸਿੰਘ ਡਲੀਰੀ ,ਅਵਜੀਤ ਸਿੰਘ ਅੱਬੂ ,ਲਖਵਿੰਦਰ ਸਿੰਘ ਸੰਧੂ ਸੁਰਸਿੰਘ,ਹਰਪਾਲ ਸਿੰਘ ਚੂੰਘ ਆਦਿ ਹਾਜ਼ਰ ਸਨ।