ਪੰਜਾਬ ’ਚ ਕੋਰੋਨਾ ਨੇ ਧਾਰਿਆ ਖ਼ਤਰਨਾਕ ਰੂਪ, 9 ਲੋਕਾਂ ਦੀ ਮੌਤ ਤੇ 4593 ਮਾਮਲੇ ਆਏ ਸਾਹਮਣੇ

Tuesday, Jan 11, 2022 - 11:24 PM (IST)

ਪੰਜਾਬ ’ਚ ਕੋਰੋਨਾ ਨੇ ਧਾਰਿਆ ਖ਼ਤਰਨਾਕ ਰੂਪ, 9 ਲੋਕਾਂ ਦੀ ਮੌਤ ਤੇ 4593 ਮਾਮਲੇ ਆਏ ਸਾਹਮਣੇ

ਚੰਡੀਗੜ੍ਹ (ਬਿਊਰੋ)-ਕੋਰੋਨਾ ਵਾਇਰਸ ਨੇ ਪੰਜਾਬ ’ਚ ਖ਼ਤਰਨਾਕ ਰੂਪ ਧਾਰ ਲਿਆ ਹੈ, ਜਿਸ ਨਾਲ ਅੱਜ 9 ਲੋਕਾਂ ਦੀ ਜਾਨ ਚਲੀ ਗਈ। ਜੇਕਰ ਪਿਛਲੇ 24 ਘੰਟਿਆਂ ਦੀ ਗੱਲ ਕੀਤੀ ਜਾਵੇ ਤਾਂ ਪੰਜਾਬ ’ਚ 4593 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਪਿਛਲੇ 24 ਘੰਟਿਆਂ ’ਚ ਪਟਿਆਲਾ ’ਚ 909, ਲੁਧਿਆਣਾ ’ਚ 678, ਜਲੰਧਰ ’ਚ 330, ਐੱਸ. ਏ. ਐੱਸ. ਨਗਰ ’ਚ 703, ਪਠਾਨਕੋਟ ’ਚ 92, ਅੰਮ੍ਰਿਤਸਰ ’ਚ 455, ਫਤਿਹਗੜ੍ਹ ਸਾਹਿਬ ’ਚ 161, ਗੁਰਦਾਸਪੁਰ ’ਚ 127, ਹੁਸ਼ਿਆਰਪੁਰ ’ਚ 85, ਬਠਿੰਡਾ ’ਚ 233, ਰੋਪੜ ’ਚ 106, ਤਰਨਤਾਰਨ ’ਚ 72, ਫਿਰੋਜ਼ਪੁਰ ’ਚ 19, ਸੰਗਰੂਰ ’ਚ 117, ਮੋਗਾ ’ਚ 53, ਕਪੂਰਥਲਾ ’ਚ 149, ਬਰਨਾਲਾ ’ਚ 28, ਫਾਜ਼ਿਲਕਾ ’ਚ 17, ਸ਼ਹੀਦ ਭਗਤ ਸਿੰਘ ਨਗਰ 42, ਫਰੀਦਕੋਟ 98, ਮਾਨਸਾ 21,  ਮੁਕਤਸਰ ’ਚ 98 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ।

ਇਹ ਵੀ ਪੜ੍ਹੋ : ਸੋਨੀਆ ਗਾਂਧੀ ਨੇ 13 ਨੂੰ ਬੁਲਾਈ CEC ਦੀ ਬੈਠਕ, ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਹੋਣ ਦੀ ਉਮੀਦ

ਦੱਸ ਦੇਈਏ ਕਿ ਹੁਣ ਤੱਕ ਪੰਜਾਬ ’ਚ ਕੋਰੋਨਾ ਦੇ 6,29,899 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ’ਚੋਂ 16692 ਲੋਕਾਂ ਦੀ ਮੌਤ ਹੋ ਚੁੱਕੀ ਹੈ। 589972 ਲੋਕ ਕੋਰੋਨਾ ਦੀ ਜੰਗ ਜਿੱਤ ਕੇ ਆਪਣੇ ਘਰਾਂ ਨੂੰ ਵਾਪਸ ਜਾ ਚੁੱਕੇ ਹਨ। ਕੋਰੋਨਾ ਤੋਂ ਬਚਣ ਲਈ ਲੋਕਾਂ ਨੂੰ ਕੋਰੋਨਾ ਦਾ ਟੀਕਾ ਲਗਾਉਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿਚ ਲਗਾਤਾਰ ਵਧ ਰਹੇ ਕੋਰੋਨਾ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਪੰਜਾਬ ਵਿਚ ਨਾਈਟ ਕਰਫਿਊ ਲਗਾ ਦਿੱਤਾ ਹੈ। ਇਸ ਦੇ ਨਾਲ ਹੀ ਸਕੂਲ, ਕਾਲਜ ਯੂਨੀਵਰਸਿਟੀਆਂ ਵੀ ਬੰਦ ਕਰ ਦਿੱਤੀਆਂ ਗਈਆਂ ਹਨ। ਨਾਈਟ ਕਰਫਿਊ ਰਾਤ 10 ਵਜੇ ਤੋਂ ਸਵੇਰੇ 5 ਵਜੇ ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਅਗਾਊਂ ਜ਼ਮਾਨਤ ਮਿਲਣ ਮਗਰੋਂ ਬੋਲੇ ਬਿਕਰਮ ਮਜੀਠੀਆ, ਕਿਹਾ-ਕਾਂਗਰਸ ਸਰਕਾਰ ਨੇ ਕਾਨੂੰਨ ਛਿੱਕੇ ਟੰਗਿਆ

ਜੇਕਰ ਇਸ ਸਮੇਂ ਦਰਮਿਆਨ ਕੋਈ ਬਿਨਾਂ ਕਿਸੇ ਜ਼ਰੂਰੀ ਕੰਮ ਜਾਂ ਮੈਡੀਕਲ ਜ਼ਰੂਰਤ ਦੇ ਬਿਨਾਂ ਘੁੰਮਦਾ ਪਾਇਆ ਗਿਆ ਤਾਂ ਉਸ ’ਤੇ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਸਰਕਾਰ ਵੱਲੋਂ ਕੋਰੋਨਾ ਹਦਾਇਤਾਂ ਤਹਿਤ ਮਾਸਕ ਪਹਿਨਣਾ ਇਕ ਵਾਰ ਫਿਰ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਰੈਸਟੋਰੈਂਟ, ਹੋਟਲ, ਬਾਰ ਆਦਿ ਥਾਵਾਂ ਨੂੰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹਣ ਦੇ ਹੁਕਮ ਕੀਤੇ ਗਏ ਹਨ। ਇਸ ਦੇ ਨਾਲ ਹੀ ਬੱਸਾਂ ਨੂੰ ਵੀ 50 ਫੀਸਦੀ ਸਮਰੱਥਾ ਨਾਲ ਚਲਾਉਣ ਦੀ ਹਦਾਇਤ ਦਿੱਤੀ ਗਈ ਹੈ। ਸਕੂਲਾਂ-ਕਾਲਜਾਂ ਨੂੰ ਆਨਲਾਈਨ ਚਲਾਉੁਣ ਲਈ ਵੀ ਆਖਿਆ ਗਿਆ ਹੈ।

ਇਹ ਵੀ ਪੜ੍ਹੋ : ਡਰੱਗ ਕੇਸ ’ਚ ਮਜੀਠੀਆ ਨੂੰ ਬਚਾਅ ਕੇ CM ਚੰਨੀ ਨੇ ਲਾਹਿਆ ਕਰਜ਼ਾ : ਭਗਵੰਤ ਮਾਨ

ਨੋਟ-ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰ ਕੇ ਦੱਸੋ


author

Manoj

Content Editor

Related News