ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਚੱਲਦੇ ਪੰਜਾਬ ਸਰਕਾਰ ਦਾ ਨਵਾਂ ਫਰਮਾਨ

04/07/2021 6:34:05 PM

ਚੰਡੀਗੜ੍ਹ : ਪੰਜਾਬ ਵਿਚ ਕੋਵਿਡ ਮਾਮਲਿਆਂ ਵਿਚ ਮੌਤ ਦੀ ਦਰ ਬੀਤੇ ਹਫ਼ਤੇ ਕ੍ਰਮਵਾਰ 7.7 ਅਤੇ 2 ਫ਼ੀਸਦੀ ਤੱਕ ਪਹੁੰਚ ਜਾਣ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੁੱਧਵਾਰ ਨੂੰ ਸਿਹਤ ਵਿਭਾਗ ਨੂੰ ਟੀਕਾਕਰਨ ਮੁਹਿੰਮ ਵਿਚ ਵਾਧਾ ਕਰਦੇ ਹੋਏ ਪ੍ਰਤੀ ਦਿਨ 2 ਲੱਖ ਮਰੀਜ਼ਾਂ ਦਾ ਟੀਕਾਕਰਨ ਕੀਤੇ ਜਾਣ ਦੇ ਹੁਕਮ ਦਿੱਤੇ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਹਦਾਇਤਾਂ ਦਿੱਤੀਆਂ ਕਿ ਹਰੇਕ ਪਾਜ਼ੇਟਿਵ ਮਰੀਜ਼ ਪਿੱਛੇ 30 ਵਿਅਕਤੀਆਂ ਦੀ ਹੱਦ ਤੱਕ ਸੰਪਰਕ ਟ੍ਰੇਸਿੰਗ ਕੀਤੀ ਜਾਵੇ ਅਤੇ ਸੈਂਪਲਿੰਗ ਦੀ ਗਿਣਤੀ ਪ੍ਰਤੀ ਦਿਨ 50,000 ਤੱਕ ਵਧਾਈ ਜਾਵੇ। ਕੋਵਿਡ ਮਾਮਲਿਆਂ ਵਿਚ ਮੌਤ ਦੀ ਦਰ ਵਧਣ ’ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਇਨ੍ਹਾਂ ਮੌਤਾਂ ਕਰਕੇ ਉਨ੍ਹਾਂ ਨੂੰ ਬਹੁਤ ਦੁੱਖ ਪਹੁੰਚਿਆ ਹੈ ਅਤੇ ਇਨਾਂ ਵਿਚੋਂ ਕਈ ਮੌਤਾਂ ਤਾਂ ਵਕਤ ਰਹਿੰਦਿਆਂ ਇਲਾਜ ਨਾਲ ਟਾਲੀਆਂ ਜਾ ਸਕਦੀਆਂ ਸਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ 8 ਅਪ੍ਰੈਲ ਨੂੰ ਸੂਬੇ ਵਿਚ ਗਜ਼ਟਿਡ ਛੁੱਟੀ ਦਾ ਐਲਾਨ

ਉਨ੍ਹਾਂ ਮੁੱਖ ਸਕੱਤਰ ਵਿਨੀ ਮਹਾਜਨ ਨੂੰ ਨਿਰਦੇਸ਼ ਦਿੱਤੇ ਕਿ ਇਕ ਵਿਆਪਕ ਜਨ ਚੇਤਨਾ ਮੁਹਿੰਮ ਚਲਾਈ ਜਾਵੇ ਅਤੇ ਲੋਕਾਂ ਨੂੰ ਸ਼ੁਰੂਆਤੀ ਦੌਰ ਮੌਕੇ ਹੀ ਹਸਪਤਾਲਾਂ ਵਿਖੇ ਮੁਆਇਨੇ ਲਈ ਜਾਣ ਹਿੱਤ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਅੱਗੇ ਕਿਹਾ ਕਿ ਹਸਪਤਾਲਾਂ ਵਿਚ ਸਿਹਤ ਸਬੰਧੀ ਸੁਵਿਧਾਵਾਂ ਦੀ ਗੁਣਵੱਤਾ ਵਿਚ ਸੁਧਾਰ ਕੀਤੇ ਜਾਣ ਦੀ ਵੀ ਲੋੜ ਹੈ ਅਤੇ ਲੋੜੀਂਦੀਆਂ ਸਹੂਲਤਾਂ ਵਾਲੇ ਮਨਜ਼ੂਰਸ਼ੁਦਾ ਹਸਪਤਾਲਾਂ ਦੀ ਸੂਚੀ ਵੀ ਜਨਤਕ ਕਰ ਦਿੱਤੀ ਜਾਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹੋਈਆਂ ਮੌਤਾਂ ਦਾ ਆਡਿਟ ਸਭ ਜ਼ਿਲ੍ਹਿਆਂ ਵੱਲੋਂ ਕੀਤਾ ਜਾਣਾ ਚਾਹੀਦਾ ਹੈ ਅਤੇ ਜਿਨਾਂ ਨਿੱਜੀ ਸੰਸਥਾਨਾਂ ਵੱਲੋਂ ਮਾਹਿਰਾਂ ਨਾਲ ਸਮੂਹਿਕ ਵਿਚਾਰ ਵਟਾਂਦਰੇ ਵਿਚ ਹਿੱਸਾ ਨਹੀਂ ਲਿਆ ਗਿਆ ਉਨ੍ਹਾਂ ਨੂੰ ਅਜਿਹਾ ਕਰਨ ਲਈ ਹੱਲਾਸ਼ੇਰੀ ਦਿੱਤੀ ਜਾਣੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਮਾਛੀਵਾੜਾ ’ਚ ਬੱਕਰੀ ਨੇ ਜੰਮਿਆ ਅਨੋਖਾ ਲੇਲਾ, ਲੋਕਾਂ ਨੇ ਸਮਝਿਆ ਭਗਵਾਨ ਗਣੇਸ਼ ਦਾ ਰੂਪ, ਦੇਖਣ ਵਾਲਿਆਂ ਦੇ ਉੱਡੇ ਹੋਸ਼

ਸਿਹਤ ਵਿਭਾਗ ਵੱਲੋਂ ਮੁੱਖ ਮੰਤਰੀ ਨੂੰ ਸੂਚਿਤ ਕੀਤਾ ਗਿਆ ਸੀ ਕਿ ਪੀ.ਜੀ.ਆਈ. ਵੱਲੋਂ ਪੰਜਾਬ ਦੇ ਮਰੀਜ਼ਾਂ ਨੂੰ ਸਹੀ ਮਾਧਿਅਮ ਰਾਹੀਂ ਰੈਫ਼ਰ ਕੀਤੇ ਜਾਣ ਦੇ ਬਾਵਜੂਦ ਵੀ ਦਾਖ਼ਲ ਕਰਨ ਤੋਂ ਇਨਕਾਰ ਕੀਤਾ ਜਾ ਰਿਹਾ ਹੈ, ਇਸ ’ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਕੱਲ ਦੀ ਵੀਡੀਓ ਕਾਨਫਰੰਸਿੰਗ ਮੀਟਿੰਗ ਵਿਚ ਪ੍ਰਧਾਨ ਮੰਤਰੀ ਕੋਲ ਇਹ ਮਾਮਲਾ ਉਠਾਉਣਗੇ ਅਤੇ ਉਨ੍ਹਾਂ ਨੂੰ ਬੇਨਤੀ ਕਰਨਗੇ ਕਿ ਉਹ ਪੀ.ਜੀ.ਆਈ. ਨੂੰ ਸੂਬਾ ਸਰਕਾਰ ਵਲੋਂ ਰੈਫਰ ਕੀਤੇ ਮਰੀਜ਼ਾਂ ਲਈ ਘੱਟੋ-ਘੱਟ 50 ਆਈ.ਸੀ.ਯੂ. ਬੈੱਡ ਰਾਖਵੇਂ ਰੱਖਣ ਲਈ ਨਿਰਦੇਸ਼ ਦੇਣ। ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਮੈਡੀਕਲ ਮਾਹਰਾਂ ਨਾਲ ਹਫ਼ਤਾਵਾਰੀ ਕੋਵਿਡ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਟੀਕਾਕਰਨ ਮੁਹਿੰਮ ਤਹਿਤ ਰੋਜ਼ਾਨਾ ਲਗਭਗ 90,000 ਲੋਕਾਂ ਨੂੰ ਟੀਕੇ ਲਗਾਏ ਜਾ ਰਹੇ ਹਨ ਪਰ ਇਸ ਨੂੰ ਰੋਜ਼ਾਨਾ 2 ਲੱਖ ਲੋਕਾਂ ਤੱਕ ਪਹੁੰਚਾਉਣ ਦੀ ਲੋੜ ਹੈ। ਉਨ੍ਹਾਂ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਇਸ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ ਕਿਉਂਕਿ ਜੋ ਟੀਕਾਕਰਨ ਕੋਰੋਨਾ ਦੇ ਫੈਲਾਅ ਨੂੰ ਰੋਕਣ ਦਾ ਇਕੋ ਇਕ ਜ਼ਰੀਆ ਹੈ।

ਇਹ ਵੀ ਪੜ੍ਹੋ : ਮੁੱਖ ਚੋਣ ਅਧਿਕਾਰੀ ਵੱਲੋਂ ਚੋਣ ਅਫਸਰਾਂ ਨੂੰ ਪੰਜਾਬ ’ਚ ਚੋਣਾਂ ਲਈ ਤਿਆਰ ਰਹਿਣ ਦੀ ਹਦਾਇਤ

ਉਨ੍ਹਾਂ ਨੇ ਮੁੱਖ ਸਕੱਤਰ ਨੂੰ ਬਿਹਤਰ ਢੰਗ ਨਾਲ ਤਿਆਰ ਕੀਤੀਆਂ ਮੀਡੀਆ ਮੁਹਿੰਮਾਂ ਨਾਲ ਟੀਕਾਕਰਨ ਸਬੰਧੀ ਲੋਕਾਂ ਵਿਚ ਫੈਲੀਆਂ ਅਫ਼ਵਾਹਾਂ ਦਾ ਸੁਚੱਜਾ ਹੱਲ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਉਹ ਫਿਰ ਤੋਂ ਕੇਂਦਰ ਸਰਕਾਰ ਨੂੰ ਅਪੀਲ ਕਰਨਗੇ ਕਿ ਉਹ ਉਨ੍ਹਾਂ ਖੇਤਰਾਂ ਵਿਚ 45 ਸਾਲ ਤੋਂ ਘੱਟ ਉਮਰ ਦੇ ਲੋਕਾਂ ਨੂੰ ਟੀਕਾ ਲਗਵਾਉਣ ਦੀ ਛੋਟ ਦੇਣ ਜਿਨ੍ਹਾਂ ਖੇਤਰਾਂ ਵਿਚ ਕੋਵਿਡ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਹਫ਼ਤਾਵਾਰੀ ਦੁੱਗਣੀ ਹੋ ਰਹੀ ਹੈ। ਉਨ੍ਹਾਂ ਆਪਣੀ ਮੰਗ ਨੂੰ ਦੁਹਰਾਇਆ ਕਿ ਕੇਂਦਰ ਸਰਕਾਰ ਨੂੰ 18 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ, ਅਧਿਆਪਕਾਂ, ਕੌਂਸਲਰਾਂ, ਸਰਪੰਚਾਂ ਆਦਿ ਨੂੰ ਟੀਕੇ ਲਗਾਉਣ ਦੀ ਆਗਿਆ ਦੇਣੀ ਚਾਹੀਦੀ ਹੈ। ਕੋਵਿਡ ਟੀਕਿਆਂ ਦੀ ਸਪਲਾਈ ਸਬੰਧੀ ਮੁੱਖ ਸਕੱਤਰ ਵਿਨੀ ਮਹਾਜਨ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ  ਸੂਬੇ ਨੂੰ ਟੀਕੇ ਦੀ ਸਪਲਾਈ ਸਬੰਧੀ ਕਿਸੇ ਕਿਸਮ ਦੀ ਕਮੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਇਹ ਵੀ ਪੜ੍ਹੋ : ਦੁਖਦ ਘਟਨਾ, ਜਵਾਨੀ ਦੀ ਬਰੂਹੇ ਪਹੁੰਚ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਹਾਲੋ-ਬੇਹਾਲ ਹੋਇਆ ਪਰਿਵਾਰ

ਮੁੱਖ ਮੰਤਰੀ ਨੂੰ ਸਿਹਤ ਵਿਭਾਗ ਵੱਲੋਂ ਭਰੋਸਾ ਦਿੱਤਾ ਗਿਆ ਕਿ ਰੋਜ਼ਾਨਾ ਸੈਪਲਿੰਗ ਵਧਾ ਕੇ 50,000 ਕੀਤੀ ਜਾਵੇਗੀ ਜਿਸ ਵਿਚ 35,000 ਆਰ. ਟੀ. ਪੀ. ਸੀ. ਆਰ. ਅਤੇ 15,000 ਰੈਪਿਡ ਐਂਟੀਜੇਨ ਟੈਸਟ ਕੀਤੇ ਜਾਣਗੇ। ਉਨ੍ਹਾਂ ਨੂੰ ਸੂਚਿਤ ਕੀਤਾ ਗਿਆ ਕਿ ਭਾਰਤ ਸਰਕਾਰ ਦੀਆਂ ਸੰਸਥਾਵਾਂ ਜਿਵੇਂ ਆਈ.ਆਈ.ਐੱਸ.ਈ.ਆਰ., ਆਈ.ਐੱਮ.ਟੈਕ, ਏਮਜ, ਪੀ.ਜੀ.ਆਈ. ਵਿਚ ਰੋਜ਼ਾਨਾ ਸਿਰਫ਼ 100 ਸੈਂਪਲ ਲਏ ਜਾ ਰਹੇ ਹਨ ਜੋ ਕਿ ਬਹੁਤ ਘੱਟ ਹਨ ਅਤੇ ਇਹ ਮਾਮਲਾ ਕੇਂਦਰ ਕੋਲ ਉਠਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਕਾਂਗਰਸ ਨੂੰ ਝਟਕਾ, ਮਨਪ੍ਰੀਤ ਬਾਦਲ ਦੇ ਨਜ਼ਦੀਕੀ ਸਰਵਨ ਸਿੰਘ ਧੁੰਨ ‘ਆਪ’ ’ਚ ਸ਼ਾਮਲ

ਡੀਜੀਪੀ ਦਿਨਕਰ ਗੁਪਤਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਾਰੇ ਜ਼ਿਲਿਆਂ ਵਿੱਚ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਜਨਤਕ ਤੌਰ ’ਤੇ ਮਾਸਕ ਨਾ ਪਹਿਨਣ ਵਾਲੇ 2.03 ਲੱਖ ਲੋਕਾਂ ਦਾ ਆਰ. ਟੀ. ਪੀ. ਸੀ. ਆਰ. ਟੈਸਟ ਕੀਤਾ ਗਿਆ। ਉਨ੍ਹਾਂ ਅੱਗੇ ਕਿਹਾ ਕਿ ਹੁਣ ਤੱਕ 43,000 ਚਲਾਨ ਜਾਰੀ ਕੀਤੇ ਗਏ ਹਨ ਅਤੇ 3.60 ਕਰੋੜ ਰੁਪਏ ਦਾ ਜੁਰਮਾਨਾ ਇਕੱਤਰ ਕੀਤਾ ਗਿਆ। ਇਸ ਤੋਂ ਇਲਾਵਾ 206 ਐਫਆਈਆਰ ਦਰਜ ਕੀਤੀਆਂ ਗਈਆਂ ਅਤੇ 246 ਵਿਅਕਤੀਆਂ ਨੂੰ ਗਿ੍ਰਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ : ਸੰਗਰੂਰ ਦੇ ਕੁੱਪ ਕਲਾਂ ’ਚ ਵੱਡੀ ਵਾਰਦਾਤ, ਦੋ ਨੌਜਵਾਨਾਂ ਨੇ ਸ਼ਰੇਆਮ ਵੱਢਿਆ ਵਿਅਕਤੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

Gurminder Singh

This news is Content Editor Gurminder Singh