ਪੰਜਾਬ ''ਚ ਕੋਰੋਨਾ ਦੇ ਨਵੇਂ ਰੂਪਾਂ ਦੀ ਪਛਾਣ ਲਈ ''ਜੀਨੋਮ ਸੀਕੁਐਂਸਿੰਗ ਫੈਸਿਲਟੀ'' ਸ਼ੁਰੂ, 6 ਦਿਨਾਂ ''ਚ ਮਿਲੇਗੀ ਰਿਪੋਰਟ
Thursday, Sep 16, 2021 - 04:48 PM (IST)
ਚੰਡੀਗੜ੍ਹ (ਬਿਊਰੋ) - ਕੋਰੋਨਾ ਵਾਇਰਸ ਦੇ ਨਵੇਂ ਰੂਪਾਂ ਦੀ ਪਛਾਣ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਾਈਰਲ ਰਿਸਰਚ ਡਾਗਨੌਸਟਿਕ ਲੈਬ (ਵੀ.ਆਰ.ਡੀ.ਐੱਲ.), ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਸਥਾਪਤ ਕੀਤੀ ਗਈ ਹੈ, ਜੋ ਆਪਣੀ ਕਿਸਮ ਦੀ ਅਜਿਹੀ ਪਹਿਲੀ ਕੋਵਿਡ-19 ਜੀਨੋਮ ਸੀਕੁਐਂਸਿੰਗ ਫੈਸਿਲਟੀ ਵਾਲੀ ਲੈਬ ਹੈ। ਲੈਬ ਵਿੱਚ ਹੁਣ ਤੱਕ ਲਗਭਗ 150 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ ਅਤੇ ਕਿਸੇ ਨਮੂਨੇ ਵਿੱਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਦੀ ਪਛਾਣ ਨਹੀਂ ਹੋਈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ਦੇ ਮੁੰਡੇ ਨੇ ਪਾਕਿ ਦੀ ਕੁੜੀ ਨਾਲ ਲਈਆਂ ਲਾਵਾਂ, ਫੇਸਬੁੱਕ ’ਤੇ ਇੰਝ ਹੋਈ ਸੀ ਪਿਆਰ ਦੀ ਸ਼ੁਰੂਆਤ
ਇੱਕ ਪ੍ਰੈਸ ਬਿਆਨ ਵਿੱਚ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵੱਲੋਂ ਕੋਵਿਡ ਦੇ ਨਵੇਂ ਰੂਪਾਂ ਦੇ ਸ਼ੱਕੀ ਮਰੀਜ਼ਾਂ ਦੇ ਸਾਰੇ ਨਮੂਨੇ ਐੱਨ.ਸੀ.ਡੀ.ਐਸ. ਦਿੱਲੀ ਵਿਖੇ ਭੇਜੇ ਜਾਂਦੇ ਸਨ, ਜਿੱਥੇ ਕੋਵਿਡ ਦੇ ਨਵੇਂ ਰੂਪਾਂ ਦੀ ਪੁਸ਼ਟੀ ਕਰਨ ਵਿੱਚ ਇੱਕ ਮਹੀਨੇ ਤੋਂ ਵੱਧ ਸਮਾਂ ਲੱਗ ਜਾਂਦਾ ਸੀ। ਮਾਹਰਾਂ ਅਨੁਸਾਰ ਜੇਕਰ ਕਿਸੇ ਵਿਸ਼ੇਸ਼ ਖੇਤਰ ਵਿੱਚ ਕੋਵਿਡ ਦੇ ਨਵੇਂ ਰੂਪ ਦਾ ਕੋਈ ਮਾਮਲਾ ਪਾਇਆ ਜਾਂਦਾ ਹੈ ਤਾਂ ਵਾਇਰਸ ਦੇ ਫੈਲਾਅ ਨੂੰ ਹੋਰ ਅੱਗੇ ਰੋਕਣ ਲਈ ਸਾਰੇ ਸ਼ੱਕੀ ਮਰੀਜ਼ਾਂ ਦੀ ਸੰਪਰਕ ਟਰੇਸਿੰਗ ਅਤੇ ਟੈਸਟਿੰਗ ਕਰਨ ਦੀ ਤੁਰੰਤ ਜ਼ਰੂਰਤ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਜੀਨੋਮ ਸੀਕੁਐਂਸਿੰਗ ਫੈਸਿਲਟੀ ਦੀ ਉਪਲਬਧਤਾ ਨਾਲ ਰਿਪੋਰਟਾਂ ਹੁਣ 5 ਤੋਂ 6 ਦਿਨਾਂ ਵਿੱਚ ਮਿਲ ਰਹੀਆਂ ਹਨ।
ਪੜ੍ਹੋ ਇਹ ਵੀ ਖ਼ਬਰ - ਭੈਣ ਦੀ ਕੁੱਟਮਾਰ ਕਰਦੇ ਹੋਏ ਭਰਾ ਨੇ ਕੀਤੀਆਂ ਸ਼ਰਮਨਾਕ ਹਰਕਤਾਂ, ਵੀਡੀਓ ’ਚ ਦੇਖੋ ਪੂਰਾ ਮਾਮਲਾ
ਇਸ ਸਹੂਲਤ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਲੈਬਾਰਟਰੀ ਨੂੰ ਯੂ.ਕੇ. ਅਧਾਰਤ ਨਿਰਮਾਤਾ-ਆਕਸਫੋਰਡ ਨੈਨੋਪੋਰ ਵੱਲੋਂ ਵਿਕਸਤ ਕੀਤੀ ਮਿਨਆਈਓਐਨ ਐੱਮ.ਕੇ.1 ਸੀ ਪ੍ਰਾਪਤ ਹੋਈ ਹੈ। ਮਿਨਆਈ.ਓ.ਐੱਨ ਇੱਕ ਵਿਸ਼ੇਸ਼ ਸੰਖੇਪ ਅਤੇ ਪੋਰਟੇਬਲ ਯੂ.ਐਸ.ਬੀ. ਦੁਆਰਾ ਸੰਚਾਲਿਤ ਉਪਕਰਣ ਹੈ, ਜੋ ਡੀ.ਐੱਨ.ਏ. ਅਤੇ ਆਰ.ਐੱਨ.ਏ. ਦੋਵਾਂ ਦੇ ਰੀਅਲ-ਟਾਈਮ ਵਿਸ਼ਲੇਸ਼ਣ ਜ਼ਰੀਏ ਨਤੀਜਿਆਂ ਤੱਕ ਤੁਰੰਤ ਪਹੁੰਚ ਕਰਨ ਦੀ ਸਹੂਲਤ ਦਿੰਦਾ ਹੈ। ਜੀਨੋਮ ਸੀਕਵੈਂਸਰ ਅਤੇ ਸਹਾਇਕ ਉਪਕਰਣ ਇੱਕ ਯੂ.ਐੱਸ. ਅਧਾਰਤ ਗੈਰ-ਮੁਨਾਫ਼ਾ ਸੰਗਠਨ, ਪਾਥ ਵੱਲੋਂ ਸੂਬੇ ਵਿੱਚ ਚਲਾਏ ਜਾ ਰਹੇ ਕੋਵਿਡ-19 ਰਿਸਪਾਂਸ ਸਪੋਰਟ ਦੇ ਹਿੱਸੇ ਵਜੋਂ ਦਾਨ ਕੀਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਵੱਡੀ ਵਾਰਦਾਤ: ਦੋ ਧਿਰਾਂ ’ਚ ਹੋਈ ਖ਼ੂਨੀ ਤਕਰਾਰ, ਜਨਾਨੀ ਨਾਲ ਵੀ ਕੀਤੀ ਬਦਸਲੂਕੀ (ਤਸਵੀਰਾਂ)
ਵੀ.ਆਰ.ਡੀ.ਐੱਲ., ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਇੰਚਾਰਜ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਡਾ. ਰੁਪਿੰਦਰ ਬਖਸ਼ੀ ਅਤੇ ਉਨ੍ਹਾਂ ਦਾ ਸਟਾਫ ਪਿਛਲੇ ਸਾਲ ਮਾਰਚ ਵਿੱਚ ਮਹਾਂਮਾਰੀ ਦੇ ਸ਼ੁਰੂ ਹੋਣ ਤੋਂ ਹੁਣ ਤੱਕ ਸੂਬੇ ਦੀ ਅਣਥੱਕ ਸੇਵਾ ਕਰ ਰਹੇ ਹਨ। ਇਸ ਲੈਬ ਨੂੰ ਆਈ.ਸੀ.ਐੱਮ.ਆਰ. ਵੱਲੋਂ ਸਮੁੱਚੇ ਭਾਰਤ ਵਿੱਚ ਕੋਵਿਡ-19 ਆਰ.ਟੀ.-ਪੀ.ਸੀ.ਆਰ. ਟੈਸਟਿੰਗ ਸਮਰੱਥਾ ਵਿੱਚ ਲੈਬ ਨੂੰ ਸਿਖ਼ਰਲੀਆਂ 5 ਲੈਬਾਂ ਵਿੱਚ ਮਾਨਤਾ ਦਿੱਤੀ ਗਈ ਹੈ। ਲੈਬ ਦੀ ਮੌਜੂਦਾ ਸਮਰੱਥਾ ਨੂੰ ਵਧਾਉਣ ਲਈ, ਇੰਚਾਰਜ ਡਾ. ਬਖਸ਼ੀ ਸਮੇਤ ਰਿਸਰਚ ਅਸਿਸਟੈਂਟਸ ਅਤੇ ਮਾਈਕਰੋਬਾਇਓਲੋਜਿਸਟਸ ਦੀ ਇੱਕ ਟੀਮ, ਬੰਗਲੌਰ ਅਧਾਰਤ ਸੀਕੁਐਂਸਿੰਗ ਰਿਸਰਚ ਹੱਬ, ਜੀਨੋਟਾਈਪਿਕਸ ਦੇ ਮਾਹਰਾਂ ਦੀ ਟੀਮ ਵੱਲੋਂ ਕੋਵਿਡ-19 ਜੀਨੋਮ ਸੀਕੁਐਂਸਿੰਗ ਸਬੰਧੀ ਸਿਖਲਾਈ ਪ੍ਰਾਪਤ ਕਰ ਚੁੱਕੀ ਹੈ। ਸੂਬੇ ਨੇ ਕੇਂਦਰੀ ਸੀਕੁਐਂਸਿੰਗ ਕੋਨਸੋਰਟਿਅਮ ਦਾ ਹਿੱਸਾ ਬਣਨ ਲਈ ਗੱਲਬਾਤ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਮਾਂ-ਪਿਓ ਦੀ ਮੌਤ ਤੋਂ ਪ੍ਰੇਸ਼ਾਨ ਨੌਜਵਾਨ ਨੇ ਦਰਿਆ ’ਚ ਮਾਰੀ ਛਾਲ, ਲੋਕਾਂ ਨੇ ਇੰਝ ਬਚਾਈ ਜਾਨ