ਪੰਜਾਬ ’ਚ ਕੋਰੋਨਾ ਵੈਕਸੀਨ ਦੀ ਹੋਈ ਘਾਟ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕਾਂ ਨੂੰ ਨਹੀਂ ਲੱਗਾ ਟੀਕਾ
Thursday, Jul 01, 2021 - 04:23 PM (IST)
ਜਲੰਧਰ (ਬਿਊਰੋ) - ਕੋਰੋਨਾ ਦਾ ਕਹਿਰ ਅੱਜ ਵੀ ਜਾਰੀ ਹੈ, ਜਿਸ ਤੋਂ ਬਚਣ ਲਈ ਸਰਕਾਰ ਨੇ ਕੋਰੋਨਾ ਵੈਕਸੀਨ ਦਾ ਟੀਕਾ ਲਗਾਉਣ ਦੇ ਆਦੇਸ਼ ਜਾਰੀ ਕੀਤੇ ਹੋਏ ਹਨ। ਵੈਕਸੀਨੇਸ਼ਨ ਨੂੰ ਲੈ ਕੇ ਲੋਕਾਂ ’ਚ ਵੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ ਉਹ ਆਪ ਕੋਰੋਨਾ ਦਾ ਟੀਕਾ ਲਗਵਾਉਣ ਲਈ ਜਾ ਰਹੇ ਹਨ। ਦੂਜੇ ਪਾਸੇ ਕੋਰੋਨਾ ਖ਼ਿਲਾਫ਼ ਜਾਰੀ ਜੰਗ ਦੌਰਾਨ ਵੈਕਸੀਨੇਸ਼ਨ ਮੁਹਿੰਮ ਨੂੰ ਪੰਜਾਬ ’ਚ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਵੈਕਸੀਨ ਦੀ ਘਾਟ ਕਾਰਨ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਵੈਕਸੀਨੇਸ਼ਨ ਦਾ ਕੰਮ ਬਿਲਕੁਲ ਬੰਦ ਹੋ ਗਿਆ। ਹੋਰ ਜ਼ਿਲ੍ਹਿਆਂ ਵਿੱਚ ਵੀ ਕੋਰੋਨਾ ਵੈਕਸੀਨ ਦੀਆਂ ਖੁਰਾਕਾਂ ਬਹੁਤ ਘੱਟ ਰਹਿ ਗਈਆਂ ਹਨ। ਜੇਕਰ ਜਲਦੀ ਤੋਂ ਜਲਦੀ ਵੈਕਸੀਨ ਨਾ ਮਿਲੀ ਤਾਂ ਪੰਜਾਬ ’ਚ ਲੱਗ ਰਹੀ ਵੈਕਸੀਨੇਸ਼ਨ ਮੁਹਿੰਮ ਰੁੱਕ ਸਕਦੀ ਹੈ।
ਪੜ੍ਹੋ ਇਹ ਵੀ ਖ਼ਬਰ - 8 ਸਾਲਾ ਬੱਚੇ ਦੇ ਸਿਰ 'ਤੇ ਇੱਟ ਮਾਰ ਕਤਲ ਕਰਨ ਮਗਰੋਂ ਛੱਪੜ ’ਚ ਸੁੱਟੀ ਸੀ ਲਾਸ਼, ਮਾਮਲੇ 'ਚ ਦੋ ਦੋਸਤ ਗ੍ਰਿਫ਼ਤਾਰ
ਅਜਿਹੇ ਹਾਲਾਤ ਦੇ ਮੱਦੇਨਜ਼ਰ ਸੂਬਾ ਸਰਕਾਰ ਨੇ ਕੇਂਦਰ ਸਰਕਾਰ ਨੂੰ ਵੀ ਜਾਣੂ ਕਰਵਾ ਦਿੱਤਾ ਹੈ। ਬੀਤੇ ਦਿਨ ਯਾਨੀ ਬੁੱਧਵਾਰ ਨੂੰ ਜ਼ਿਲ੍ਹਾ ਲੁਧਿਆਣਾ ਦੇ ਸਾਰੇ 17 ਕੇਂਦਰਾਂ ਸਮੇਤ ਜ਼ਿਲ੍ਹਾ ਅੰਮ੍ਰਿਤਸਰ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਸੰਗਰੂਰ ਵਿੱਚ ਲੋਕਾਂ ਨੂੰ ਵੈਕਸੀਨ ਦੀ ਇਕ ਵੀ ਡੋਜ਼ ਨਹੀਂ ਲੱਗੀ। ਗੁਰਦਾਸਪੁਰ ਜ਼ਿਲ੍ਹੇ ਵਿੱਚ ਬੁੱਧਵਾਰ ਨੂੰ 5ਵੇਂ ਦਿਨ ਵੀ ਵੈਕਸੀਨ ਨਹੀਂ ਪੁੱਜੀ। ਵੈਕਸੀਨੇਸ਼ਨ ਦੇ ਟੀਚੇ ਵੱਲ ਤੇਜ਼ੀ ਨਾਲ ਵਧ ਰਹੇ ਜ਼ਿਲ੍ਹਿਆਂ ਵਿੱਚ ਵੈਕਸੀਨ ਦੀ ਘਾਟ ਲੋਕਾਂ ਲਈ ਚਿੰਤਾ ਦਾ ਵਿਸ਼ਾ ਬਣ ਸਕਦੀ ਹੈ।
ਪੜ੍ਹੋ ਇਹ ਵੀ ਖ਼ਬਰ - ਵਿਚੋਲੇ ਨੇ ਰੱਖਿਆ ਅਜਿਹਾ 'ਓਹਲਾ' ਕੇ ਲਾੜੀ ਵਿਆਹੁਣ ਦੀ ਬਜਾਏ ਥਾਣੇ ਪੁੱਜਾ ਲਾੜਾ,ਹੈਰਾਨੀਜਨਕ ਹੈ ਪੂਰਾ ਮਾਮਲਾ
ਇਸ ਸਬੰਧ ’ਚ ਇਨ੍ਹਾਂ ਜ਼ਿਲ੍ਹਿਆਂ ਦੇ ਸਿਹਤ ਵਿਭਾਗ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਕੋਵੈਕਸੀਨ ਤੇ ਕੋਵੀਸ਼ੀਲਡ ਦੋਵਾਂ ਦਾ ਸਟਾਕ ਖ਼ਤਮ ਹੋ ਗਿਆ ਹੈ। ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਵੀ ਵੈਕਸੀਨ ਨਹੀਂ ਆਈ ਤੇ ਵੀਰਵਾਰ ਨੂੰ ਵੀ ਆਉਣ ਦੀ ਸੰਭਾਵਨਾ ਵਿਖਾਈ ਨਹੀਂ ਦੇ ਰਹੀ। ਅੰਮ੍ਰਿਤਸਰ ਦੇ ਸਿਵਲ ਸਰਜਨ ਦਫ਼ਤਰ ਵੱਲੋਂ ਸਿਹਤ ਵਿਭਾਗ ਦੇ ਚੰਡੀਗੜ੍ਹ ਸਥਿਤ ਉੱਚ ਅਧਿਕਾਰੀਆਂ ਨਾਲ ਲਗਾਤਾਰ ਸੰਪਰਕ ਕੀਤਾ ਜਾ ਰਿਹਾ ਹੈ, ਜਿਨ੍ਹਾਂ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਵੈਕਸੀਨ ਭੇਜੀ ਜਾਵੇਗੀ।
ਪੜ੍ਹੋ ਇਹ ਵੀ ਖ਼ਬਰ - ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਪ੍ਰੇਮੀ ਜੋੜੇ ਦਾ ਦਰਦਨਾਕ ਅੰਤ, ਕੁੜੀ ਦੇ ਭਰਾ ਨੇ ਦੋਵਾਂ ਨੂੰ ਗੋਲ਼ੀਆਂ ਨਾਲ ਭੁੰਨਿਆ