ਪੰਜਾਬ ਲਈ ਖ਼ਤਰੇ ਦੀ ਘੰਟੀ, ਪਹਿਲੀ ਵਾਰ ਸਾਹਮਣੇ ਆਇਆ ਇਹ ਵਾਇਰਸ

Friday, Sep 19, 2025 - 06:01 PM (IST)

ਪੰਜਾਬ ਲਈ ਖ਼ਤਰੇ ਦੀ ਘੰਟੀ, ਪਹਿਲੀ ਵਾਰ ਸਾਹਮਣੇ ਆਇਆ ਇਹ ਵਾਇਰਸ

ਨਾਭਾ : ਨਾਭਾ ਹਲਕੇ ਦੇ ਪਿੰਡ ਰਾਮਗੜ੍ਹ ਵਿਚ ਸਟੰਟ ਵਾਇਰਸ ਨੇ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਝੋਨੇ ਦੀ ਫਸਲ ਤਹਿਸ-ਨਹਿਸ ਕਰ ਦਿੱਤੀ ਹੈ। ਇਸ ਵਾਇਰਸ ਦੀ ਚਪੇਟ ਵਿਚ ਆ ਕੇ ਪਿੰਡ ਦੇ ਅੱਧੀ ਦਰਜਨ ਤੋਂ ਵੱਧ ਕਿਸਾਨਾਂ ਦੀ ਤਕਰੀਬਨ 100 ਏਕੜ ਤੋਂ ਵੱਧ ਫਸਲ ਨਸ਼ਟ ਹੋ ਗਈ। ਹਾਲਾਤ ਇੰਨੇ ਗੰਭੀਰ ਹੋ ਗਏ ਕਿ ਕਿਸਾਨਾਂ ਨੂੰ ਆਪਣੀ ਫਸਲ ਟਰੈਕਟਰਾਂ ਨਾਲ ਵਾਹੁਣ ਲਈ ਮਜਬੂਰ ਹੋਣਾ ਪਿਆ। ਪਿੰਡ ਦੇ ਕਿਸਾਨਾਂ ਨੇ ਕਿਹਾ ਕਿ ਮੀਂਹ ਵਧੀਆ ਪੈਣ ਕਰਕੇ ਉਨ੍ਹਾਂ ਨੂੰ ਚੰਗੇ ਝਾੜ ਦੀ ਉਮੀਦ ਸੀ ਪਰ ਸਟੰਟ ਵਾਇਰਸ ਨੇ ਉਨ੍ਹਾਂ ਦੀਆਂ ਸਾਰੀਆਂ ਆਸਾਂ 'ਤੇ ਪਾਣੀ ਫੇਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਕਾਰਨ ਉਨ੍ਹਾਂ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਤੁਰੰਤ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ : ਮਾਨ ਸਰਕਾਰ ਦੀ ਵੱਡੀ ਕਾਰਵਾਈ, ਅਧਿਕਾਰੀਆਂ ਨੂੰ ਜਾਰੀ ਹੋਏ ਸਖ਼ਤ ਹੁਕਮ

ਪਹਿਲੀ ਵਾਰ ਆਇਆ ਵਾਇਰਸ

ਇਸ ਮੌਕੇ ਨਾਭਾ ਦੇ ਖੇਤੀਬਾੜੀ ਅਫ਼ਸਰ ਜੁਪਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਹ ਵਾਇਰਸ ਇਲਾਕੇ ਵਿਚ ਪਹਿਲੀ ਵਾਰ ਸਾਹਮਣੇ ਆਇਆ ਹੈ। ਖੇਤੀਬਾੜੀ ਯੂਨੀਵਰਸਿਟੀ ਵੱਲੋਂ ਇਸ 'ਤੇ ਰਿਸਰਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੌਸਮ ਦੀ ਤਬਦੀਲੀ ਨਾਲ ਹੀ ਵਾਇਰਸ ਨੇ ਆਪਣਾ ਅਸਰ ਵਿਖਾਇਆ ਹੈ ਕਿਉਂਕਿ ਇਸ ਵਾਰ ਬਾਰਿਸ਼ ਬਹੁਤ ਪਈ ਤੇ ਧੁੱਪ ਘੱਟ ਨਿਕਲੀ। ਇਸ ਕਾਰਨ ਫਸਲ ਵਾਇਰਸ ਦੀ ਲਪੇਟ ਵਿਚ ਆ ਗਈ। ਦੂਜੇ ਪਾਸੇ ਨਾਭਾ ਦੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਭਰੋਸਾ ਦਵਾਇਆ ਕਿ ਨੁਕਸਾਨੀਆਂ ਫਸਲਾਂ ਦੀ ਗਿਰਦਾਵਰੀ ਕਰਵਾਈ ਜਾਵੇਗੀ ਅਤੇ ਕਿਸਾਨਾਂ ਨੂੰ ਹਰ ਕੀਮਤ ‘ਤੇ ਮੁਆਵਜ਼ਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡੇ ਜਾਣ ਦੇ ਮਾਮਲੇ ’ਤੇ ਸਖ਼ਤ ਵਿਰੋਧ ਜਤਾਇਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News