ਕਰਜ਼ੇ ਦੀ ਬਲੀ ਚੜਿਆ ਇਕ ਹੋਰ ਕਿਸਾਨ
Monday, Nov 13, 2017 - 02:26 PM (IST)
ਬਰੇਟਾ (ਬਾਂਸਲ) - ਪੰਜਾਬ 'ਚ ਮਦਹਾਲੀ ਦਾ ਸ਼ਿਕਾਰ ਹੋਏ ਕਿਸਾਨ ਖੁਦਕੁਸ਼ੀਆਂ ਦੇ ਰਾਹ ਤੁਰੇ ਹੋਏ ਹਨ ਜੋ ਰੁਕਣ ਦਾ ਨਾਮ ਨਹੀਂ ਲੈ ਰਹੀਆਂ।|ਐਤਵਾਰ ਮਾਨਸਾ ਜ਼ਿਲੇ ਦੇ ਇੱਕ ਹੋਰ ਕਿਸਾਨ ਵੱਲੋਂ ਖੁਦਕਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇੱਥੋਂ ਨੇੜਲੇ ਪਿੰਡ ਮੰਡੇਰ ਦੇ ਕਿਸਾਨ ਗੁਰਚਰਨ ਸਿੰਘ (65) ਪੁੱਤਰ ਸਰੂਪ ਸਿੰਘ ਵਲੋਂ ਜ਼ਹਿਰਲੀ ਵਸਤੂ ਨਿਗਲ ਕੇ ਜੀਵਨ ਲੀਲਾ ਸਮਾਪਤ ਕਰ ਲਈ ਗਈ ਹੈ। ਮ੍ਰਿਤਕ ਕਿਸਾਨ ਦੇ ਸਿਰ ਸਰਕਾਰੀ ਅਤੇ ਗੈਰ ਸਰਕਾਰੀ ਚਾਰ ਲੱਖ ਦੇ ਕਰੀਬ ਕਰਜ਼ਾ ਸੀ, ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ ਤੇ ਇਸ ਪਰੇਸ਼ਾਨੀ ਦੇ ਕਾਰਨ ਐਤਵਾਰ ਉਸƒਨੂੰ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।| ਮ੍ਰਿਤਕ ਆਪਣਾ ਪਿਛੇ ਦੋ ਲੜਕੀਆਂ ,ਇੱਕ ਲੜਕਾ ਅਤੇ ਪਤਨੀ ਛੱਡ ਗਿਆ ਹੈ। ਪੁਲਸ ਵਲੋਂ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ 174 ਕਾਰਵਾਈ ਕਰਕੇ ਲਾਸ਼ ਵਾਰਸਾ ਦੇ ਹਵਾਲੇ ਕਰ ਦਿੱਤਾ ਹੈ।
