ਪੰਜਾਬ ’ਚ ਵੱਧ ਰਹੇ ਡੇਂਗੂ ਦੇ ਮਾਮਲਿਆਂ ਨੂੰ ਲੈ ਕੇ ਅੰਮ੍ਰਿਤਸਰ ਜ਼ਿਲ੍ਹੇ ’ਚ ਅਲਰਟ ਜਾਰੀ

05/12/2022 11:38:20 AM

ਅੰਮ੍ਰਿਤਸਰ (ਦਲਜੀਤ ਸ਼ਰਮਾ) - ਪੰਜਾਬ ਵਿਚ ਡੇਂਗੂ ਦੇ ਵੱਧ ਰਹੇ ਕੇਸਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਨੇ ਜ਼ਿਲ੍ਹੇ ਵਿਚ ਅਲਰਟ ਜਾਰੀ ਕੀਤਾ ਹੈ। ਭਾਵੇਂ ਜ਼ਿਲ੍ਹੇ ਵਿਚ ਕੋਈ ਵੀ ਡੇਂਗੂ ਦਾ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਹੈ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਵੱਲੋਂ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਹੁਕਮ ਦਿੱਤੇ ਹਨ। ਸਿਵਲ ਸਰਜਨ ਅੰਮ੍ਰਿਤਸਰ ਡਾ. ਚਰਨਜੀਤ ਸਿੰਘ ਵੱਲੋਂ ਦਫ਼ਤਰ ਸਿਵਲ ਸਰਜਨ ਵਿਖੇ ਡੇਂਗੂ ਦੀ ਰੋਕਥਾਮ ਅਤੇ ਜਾਗਰੂਕਤਾ ਸਬੰਧੀ ਹੰਗਾਮੀ ਮੀਟਿੰਗ ਕੀਤੀ ਗਈ। ਇਸ ਮੀਟਿੰਗ ’ਚ ਜ਼ਿਲ੍ਹੇ ਭਰ ਦੇ ਸੀਨੀਅਰ ਮੈਡੀਕਲ ਅਫ਼ਸਰ ਅਤੇ ਮਲਟੀਪਰਪਜ਼ ਸੁਪਵਾਈਜ਼ਰ ਸ਼ਾਮਲ ਹੋਏ।

ਪੜ੍ਹੋ ਇਹ ਵੀ ਖ਼ਬਰ: ਦੀਨਾਨਗਰ ’ਚ ਵੱਡੀ ਵਾਰਦਾਤ: ਵਿਆਹ ਨਾ ਕਰਵਾਉਣ ’ਤੇ ਜੀਜੇ ਦੇ ਭਰਾ ਵਲੋਂ ਕੁੜੀ ਦਾ ਕਤਲ

ਇਸ ਮੌਕੇ ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਭਾਵੇਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਇਸ ਸੀਜ਼ਨ ਵਿਚ ਕੋਈ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਨਾਲ ਲੱਗਦੇ ਜ਼ਿਲ੍ਹਿਆਂ ’ਚ ਡੇਂਗੂ ਦੇ ਵੱਧ ਰਹੇ ਕੇਸਾਂ ਨੂੰ ਸਾਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਡੇਂਗੂ ਇਕ ਵਾਇਰਲ ਬੁਖ਼ਾਰ ਹੈ, ਜੋ ਮਾਦਾ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਉਨ੍ਹਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਬੁਖਾਰ ਦੇ ਸ਼ੱਕ ਹੋਣ ਦੀ ਸੂਰਤ ਵਿਚ ਤੁਰੰਤ ਸਰਕਾਰੀ ਹਸਪਤਾਲ ਤੋਂ ਫ੍ਰੀ ਚੈੱਕਅਪ ਅਤੇ ਇਲਾਜ ਕਰਵਾਉਣ।

ਪੜ੍ਹੋ ਇਹ ਵੀ ਖ਼ਬਰ:  ਬਟਾਲਾ ’ਚ ਵੱਡੀ ਵਾਰਦਾਤ: ਅਣਖ ਦੀ ਖਾਤਿਰ ਪਿਓ-ਦਾਦੇ ਨੇ ਤਲਾਕਸ਼ੁਦਾ ਧੀ ਦਾ ਸਿਰ ’ਚ ਇੱਟਾਂ ਮਾਰ ਕੀਤਾ ਕਤਲ

ਇਸ ਤੋਂ ਇਲਾਵਾ ਡੇਂਗੂ ਤੋਂ ਬਚਣ ਲਈ ਸਭ ਤੋਂ ਵੱਧ ਜ਼ਰੂਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ। ਸਾਨੂੰ ਨਕਾਰਾ ਸਾਮਾਨ ਛੱਤ ’ਤੇ ਸੁਟਣ ਦੀ ਬਜਾਏ ਨਸ਼ਟ ਕਰਨਾ ਚਾਹੀਦਾ ਹੈ ਜਾਂ ਕਬਾੜੀਏ ਨੂੰ ਦੇ ਦਿੱਤਾ ਜਾਵੇ। ਇਸ ਦੇ ਨਾਲ ਹੀ ਦਿਨ ਵੇਲੇ ਪੂਰੀਆਂ ਬਾਹਵਾਂ ਦੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਆਦਿ ਦਾ ਇਸਤੇਮਾਲ ਸਾਨੂੰ ਡੇਂਗੂ ਤੋਂ ਬਚਾਅ ਸਕਦਾ ਹੈ। ਇਸ ਮੌਕੇ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਮਦਨ ਮੋਹਨ, ਡਾ. ਰਿਚਾ, ਡਾ. ਕਰਨ ਮਹਿਰਾ, ਡਿਪਟੀ ਐੱਮ. ਈ. ਓ. ਅਮਰਦੀਪ ਸਿੰਘ, ਏ. ਐੱਮ.ਓ. ਰਾਮ ਮਹਿਤਾ, ਪਵਨ ਕੁਮਾਰ, ਤਰਲੋਕ ਸਿੰਘ, ਰੌਸ਼ਨ ਲਾਲ, ਗੁਰਦੇਵ ਸਿੰਘ ਸਮੂਹ ਪੈਰਾ-ਮੈਡੀਕਲ ਸਟਾਫ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ:   ਬਜ਼ੁਰਗ ਜੋੜੇ ਦੇ ਕਤਲ ਦਾ ਮਾਮਲਾ: ਲਾਸ਼ਾਂ ਦਾ ਪੋਸਟਮਾਰਟਮ ਹੋਣ ਤੋਂ ਬਾਅਦ ਰਿਪੋਰਟ ’ਚ ਹੋਇਆ ਇਹ ਖ਼ੁਲਾਸਾ


rajwinder kaur

Content Editor

Related News