ਹੁਣ ਪੰਜਾਬ ਦੇ ਹਰ ਜ਼ਿਲ੍ਹੇ ’ਚ ਹੋਵੇਗਾ ਇਕ ਮੁੱਖ ਮੰਤਰੀ ਦਫ਼ਤਰ, ਲੋਕਾਂ ਨੂੰ ਨਹੀਂ ਪਵੇਗੀ ਚੰਡੀਗੜ੍ਹ ਜਾਣ ਦੀ ਲੋੜ

04/11/2022 10:22:21 AM

ਜਲੰਧਰ (ਧਵਨ)- ਪੰਜਾਬ ’ਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਇਕ ਹੋਰ ਮਹੱਤਵਪੂਰਣ ਕਦਮ ਚੁੱਕਦੇ ਹੋਏ ਪੰਜਾਬ ਦੇ ਹਰ ਜ਼ਿਲ੍ਹੇ ’ਚ ਇਕ ਮੁੱਖ ਮੰਤਰੀ ਦਫ਼ਤਰ ਬਣਾਉਣ ਦਾ ਫ਼ੈਸਲਾ ਲਿਆ ਹੈ। ਇਸ ਨਾਲ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਚੰਡੀਗੜ੍ਹ ਜਾਣ ਦੀ ਜ਼ਰੂਰਤ ਨਹੀਂ ਪਵੇਗੀ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਗੁੱਜਰਾਂ ਦੀਆਂ 2 ਧਿਰਾਂ ਵਿਚਾਲੇ ਖੂਨੀ ਝੜਪ, ਘਰਾਂ ਤੇ ਗੱਡੀਆਂ ਨੂੰ ਲਾਈ ਅੱਗ (ਤਸਵੀਰਾਂ)

ਮੁੱਖ ਮੰਤਰੀ ਭਗਵੰਤ ਮਾਨ ਦਾ ਕਹਿਣਾ ਹੈ ਕਿ ਲੋਕ ਜਦੋਂ ਚੰਡੀਗੜ੍ਹ ਆਪਣੀਆਂ ਸ਼ਿਕਾਇਤਾਂ ਲੈ ਕੇ ਜਾਂਦੇ ਹਨ ਜਾਂ ਸਰਕਾਰੀ ਕੰਮ-ਕਾਜ ਲਈ ਜਾਂਦੇ ਹਨ ਤਾਂ ਉਨ੍ਹਾਂ ਦਾ ਸਮਾਂ ਤਾਂ ਖ਼ਰਾਬ ਹੁੰਦਾ ਹੀ ਹੈ, ਨਾਲ ਹੀ ਲੋਕਾਂ ’ਤੇ ਆਰਥਿਕ ਬੋਝ ਵੀ ਪੈਂਦਾ ਹੈ। ਇਸ ਨੂੰ ਵੇਖਦੇ ਹੋਏ ਭਗਵੰਤ ਮਾਨ ਨੇ ਸੂਬੇ ’ਚ ਸਰਕਾਰ ਨੂੰ ਡਿਜੀਟਲ ਤਰੀਕੇ ਨਾਲ ਚਲਾਉਣ ਦਾ ਫ਼ੈਸਲਾ ਲਿਆ ਹੈ, ਤਾਂ ਕਿ ਲੋਕਾਂ ਦੀਆਂ ਸ਼ਿਕਾਇਤਾਂ ਸਿੱਧੀਆਂ ਚੰਡੀਗੜ੍ਹ ਪਹੁੰਚ ਜਾਇਆ ਕਰਨ।

ਪੜ੍ਹੋ ਇਹ ਵੀ ਖ਼ਬਰ - ਗੜ੍ਹਦੀਵਾਲਾ: ਡੈਮ ’ਚ ਨਹਾਉਣ ਗਏ 4 ਨੌਜਵਾਨਾਂ ’ਚੋਂ 1 ਡੁੱਬਿਆ, ਪੁੱਤ ਦੀ ਲਾਸ਼ ਵੇਖ ਧਾਹਾਂ ਮਾਰ ਰੋਇਆ ਪਰਿਵਾਰ

ਮੁੱਖ ਮੰਤਰੀ ਦਾ ਮੰਨਣਾ ਹੈ ਕਿ ਜ਼ਿਲ੍ਹਾ ਪੱਧਰ ’ਤੇ ਖੋਲ੍ਹੇ ਜਾਣ ਵਾਲੇ ਇਨ੍ਹਾਂ ਦਫ਼ਤਰਾਂ ’ਚ ਇਕ ਨੋਡਲ ਅਫ਼ਸਰ ਬੈਠੇਗਾ, ਜਿੱਥੇ ਕਿਸੇ ਵਿਅਕਤੀ ਦੀ ਸ਼ਿਕਾਇਤ ਜਾਂ ਉਸ ਦੇ ਕੰਮ-ਕਾਜ ਨੂੰ ਲੈ ਕੇ ਕੰਪਿਊਟਰ ’ਤੇ ਐਂਟਰੀ ਕਰ ਕੇ ਉਸ ਨੂੰ ਰਸੀਦ ਦਿੱਤੀ ਜਾਵੇਗੀ। ਇਸ ਨਾਲ ਲੋਕਾਂ ਨੂੰ ਇਹ ਅਹਿਸਾਸ ਹੋਵੇਗਾ ਕਿ ਉਨ੍ਹਾਂ ਦੀ ਅਰਜ਼ੀ ’ਤੇ ਸਰਕਾਰ ਗੌਰ ਕਰ ਰਹੀ ਹੈ। 

ਪੜ੍ਹੋ ਇਹ ਵੀ ਖ਼ਬਰ - ਅਧਿਆਪਕ ਦੀ ਸ਼ਰਮਸਾਰ ਕਰਤੂਤ: ਵਿਆਹ ਦਾ ਝਾਂਸਾ ਦੇ 12ਵੀਂ ਜਮਾਤ ਦੀ ਵਿਦਿਆਰਥਣ ਨਾਲ ਬਣਾਏ ਸਰੀਰਕ ਸਬੰਧ

ਨੋਡਲ ਅਫ਼ਸਰ ਵੱਲੋਂ ਰੋਜ਼ਾਨਾ ਮਿਲਣ ਵਾਲੀਆਂ ਅਰਜ਼ੀਆਂ ਨੂੰ ਚੰਡੀਗੜ੍ਹ ’ਚ ਕੰਪਿਊਟਰ ਰਾਹੀਂ ਸੀ. ਐੱਮ. ਦਫ਼ਤਰ ਪਹੁੰਚਾ ਦਿੱਤਾ ਜਾਵੇਗਾ, ਤਾਂ ਚੰਡੀਗੜ੍ਹ ’ਚ ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰੀ ਕਾਰਵਾਈ ਤੁਰੰਤ ਸ਼ੁਰੂ ਕਰ ਦੇਣ। ਦੱਸਿਆ ਜਾਂਦਾ ਹੈ ਕਿ ਮੁੱਖ ਮੰਤਰੀ ਵੱਲੋਂ ਲਏ ਗਏ ਇਸ ਫ਼ੈਸਲੇ ’ਤੇ ਛੇਤੀ ਅਮਲ ਹੋ ਜਾਣ ਦੀ ਉਮੀਦ ਹੈ ਅਤੇ ਸਾਰੇ ਜ਼ਿਲ੍ਹਿਆਂ ’ਚ ਨੋਡਲ ਅਧਿਕਾਰੀਆਂ ਨੂੰ ਬਿਠਾ ਦਿੱਤਾ ਜਾਵੇਗਾ।

rajwinder kaur

This news is Content Editor rajwinder kaur