ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਖ਼ਤਰੇ ਦੀ ਘੰਟੀ, ਲਗਾਤਾਰ ਵਿਗੜ ਰਹੇ ਹਾਲਾਤ
Wednesday, Aug 13, 2025 - 12:26 PM (IST)

ਤਰਨਤਾਰਨ (ਰਮਨ) : ਹਿਮਾਚਲ ਪ੍ਰਦੇਸ਼ ਵਿਚ ਹੋਈ ਬਰਸਾਤ ਦੇ ਚੱਲਦਿਆਂ ਦਰਿਆਵਾਂ ਵਿਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ। ਜਿਸ ਦੇ ਚੱਲਦਿਆਂ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਜ਼ਿਆਦਾ ਵਧਣ ਕਰਕੇ ਇਸ ਦੇ ਅਧੀਨ ਆਉਂਦੇ ਦਰਜਨਾਂ ਪਿੰਡਾਂ ਦੀ ਹਜ਼ਾਰਾਂ ਏਕੜ ਫਸਲ ਤਬਾਹ ਹੋ ਚੁੱਕੀ ਹੈ। ਜਦਕਿ ਆਉਣ ਵਾਲੇ ਦਿਨਾਂ ਵਿਚ ਇਸ ਦਾ ਅੰਕੜਾ ਹੋਰ ਵਧਣ ਦਾ ਅਨੁਮਾਨ ਹੈ। ਇਸ ਹੜ੍ਹ ਵਰਗੀ ਸਥਿਤੀ ਨੇ ਲੋਕਾਂ ਦੀ ਨੀਂਦ ਉਡਾ ਕੇ ਰੱਖ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪਾਣੀ ਦੀ ਮਾਰ ਹੇਠ ਆਏ ਲੋਕਾਂ ਅਤੇ ਮਾਲ ਡੰਗਰਾਂ ਨੂੰ ਸੁਰੱਖਿਅਤ ਥਾਵਾਂ ਤੱਕ ਪਹੁੰਚਾਉਣ ਲਈ ਪ੍ਰਸ਼ਾਸਨ ਵੱਲੋਂ ਕੋਈ ਵੀ ਮਦਦ ਨਾ ਕੀਤੇ ਜਾਣ ਨੂੰ ਲੈ ਕੇ ਲੋਕਾਂ ਵਿਚ ਪ੍ਰਸ਼ਾਸਨ ਖਿਲਾਫ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਠਾਨਕੋਟ, ਫਿਰੋਜ਼ਪੁਰ, ਹੁਸ਼ਿਆਰਪੁਰ ਅਤੇ ਕਪੂਰਥਲਾ ਦੇ ਕੁੱਝ ਇਲਾਕਿਆਂ ਵਿਚ ਪਾਣੀ ਆ ਚੁੱਕਾ ਹੈ, ਜਿੱਥੇ ਹੜ੍ਹਾਂ ਵਾਲੇ ਹਾਲਾਤ ਬਣੇ ਹੋਏ ਹਨ।
ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ, ਪਰਿਵਾਰ ਦੇ ਸਾਹਮਣੇ ਨੌਜਵਾਨ ਦਾ ਕਤਲ
ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਅਧੀਨ ਆਉਂਦੇ ਪਿੰਡ ਘੜਕਾ ਦੇ ਨਿਵਾਸੀ ਕੁਲਦੀਪ ਸਿੰਘ, ਬਲਰਾਜ ਸਿੰਘ, ਗੁਰਜਿੰਦਰ ਸਿੰਘ, ਵਰਿੰਦਰ ਸਿੰਘ ਆਦਿ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਬਹੁਤ ਜ਼ਿਆਦਾ ਵੱਧ ਗਿਆ ਹੈ, ਜਿਸ ਦੇ ਚੱਲਦਿਆਂ ਪਿੰਡ ਦੇ ਨਾਲ ਲੱਗਦੇ ਬੰਨ੍ਹ ਟੁੱਟ ਚੁੱਕੇ ਹਨ ਅਤੇ ਪਾਣੀ ਕਿਸਾਨਾਂ ਦੀਆਂ ਫਸਲਾਂ ਵਿਚ ਦਾਖਲ ਹੋ ਚੁੱਕਾ ਹੈ। ਇਸ ਦੌਰਾਨ ਪਾਣੀ ਦੀ ਮਾਰ ਹੇਠ ਆਉਣ ਦੌਰਾਨ ਬਿਆਸ ਦਰਿਆ ਨਾਲ ਲੱਗਦੇ ਵੱਖ-ਵੱਖ ਪਿੰਡਾਂ ਦੀ ਕਰੀਬ 15 ਹਜ਼ਾਰ ਏਕੜ ਫਸਲ ਤਬਾਹ ਹੋ ਚੁੱਕੀ ਹੈ, ਜੋ ਅਗਲੇ ਮਹੀਨੇ ਤੱਕ ਪੱਕਣ ਨੂੰ ਤਿਆਰ ਹੋ ਰਹੀ ਸੀ। ਉਨ੍ਹਾਂ ਦੱਸਿਆ ਕਿ ਮੰਡ ਇਲਾਕੇ ਵਿਚ ਕਿਸਾਨਾਂ ਦੀਆਂ ਫਸਲਾਂ ਪੂਰੀ ਤਰ੍ਹਾਂ ਪਾਣੀ ਹੇਠ ਡੁੱਬ ਚੁੱਕੀਆਂ ਹਨ ਅਤੇ ਮਾਲ ਡੰਗਰ ਨੂੰ ਸੁਰੱਖਿਅਤ ਥਾਵਾਂ ਉਪਰ ਪਹੁੰਚਾਉਣ ਲਈ ਲੋਕ ਖੁਦ ਹੀ ਹਿੰਮਤ ਕਰਕੇ ਦੂਸਰੇ ਇਲਾਕਿਆਂ ਵਿਚ ਜਾ ਰਹੇ ਹਨ ਪ੍ਰੰਤੂ ਪ੍ਰਸ਼ਾਸਨ ਵੱਲੋਂ ਇਸ ਸਬੰਧੀ ਕੋਈ ਵੀ ਉਨ੍ਹਾਂ ਦੀ ਮਦਦ ਨਹੀਂ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਬਲਾਕ ਸਿੱਖਿਆ ਅਫਸਰ ਦੀ ਵੀਡੀਓ ਵਾਇਰਲ, ਦਫ਼ਤਰ ਵਿਚ ਹੀ ਪਤਨੀ ਨਾਲ...
ਪ੍ਰਸ਼ਾਸਨ ਖਿਲਾਫ ਰੋਸ ਜ਼ਾਹਿਰ ਕਰਦੇ ਹੋਏ ਪਿੰਡ ਵਾਸੀਆਂ ਨੇ ਕਿਹਾ ਕਿ ਜ਼ਿਲੇ ਦੇ ਡਿਪਟੀ ਕਮਿਸ਼ਨਰ ਆਪਣੇ ਹੋਰ ਸਰਕਾਰੀ ਕਰਮਚਾਰੀਆਂ ਸਮੇਤ ਸਿਰਫ ਮੌਕਾ ਵੇਖਣ ਆਉਂਦੇ ਹਨ ਅਤੇ ਚਲੇ ਜਾਂਦੇ ਹਨ ਪ੍ਰੰਤੂ ਲੋਕਾਂ ਦੀ ਕਿਸ ਤਰ੍ਹਾਂ ਮਦਦ ਕਰਨੀ ਹੈ ਅਤੇ ਉਨ੍ਹਾਂ ਦੀਆਂ ਕਿਹੜੀਆਂ ਮੁੱਖ ਲੋੜਾਂ ਹਨ, ਸਬੰਧੀ ਕੋਈ ਵੀ ਮਦਦ ਨਹੀਂ ਕੀਤੀ ਜਾ ਰਹੀ ਹੈ। ਪਿੰਡ ਵਾਸੀਆਂ ਨੇ ਰੋਸ ਪ੍ਰਗਟ ਕਰਦੇ ਹੋਏ ਕਿਹਾ ਕਿ ਪ੍ਰਸ਼ਾਸਨ ਸਿਰਫ ਮਦਦ ਕਰਨ ਸਬੰਧੀ ਅਖਬਾਰਾਂ ਵਿਚ ਬਿਆਨ ਦੇ ਰਿਹਾ ਹੈ ਪ੍ਰੰਤੂ ਹਕੀਕਤ ਵਿਚ ਲੋਕਾਂ ਦੀ ਮਦਦ ਨਹੀਂ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਲੋਕ ਆਪਣੀਆਂ ਨਿੱਜੀ ਕਿਸ਼ਤੀਆਂ ਦੀ ਮਦਦ ਨਾਲ ਦੂਸਰੇ ਇਲਾਕੇ ਤੋਂ ਆਪਣਾ ਸਾਮਾਨ ਅਤੇ ਮਾਲ ਡੰਗਰ ਨੂੰ ਸੁਰੱਖਿਆਤ ਥਾਵਾਂ ਉਪਰ ਪਹੁੰਚਾਉਣ ਲਈ ਦਿਨ-ਰਾਤ ਕੰਮ ਕਰਨ ਵਿਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ ਦੇ ਥਾਣੇ 'ਚ ਤਾਇਨਾਤ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ ਜਾਣ ਉਡਣਗੇ ਹੋਸ਼
ਪਿੰਡ ਵਾਸੀਆਂ ਨੇ ਕਿਹਾ ਕਿ ਹਰ ਸਾਲ ਉਨ੍ਹਾਂ ਦੀ ਹਜ਼ਾਰਾਂ ਏਕੜ ਫਸਲ ਤਬਾਹ ਹੋ ਜਾਂਦੀ ਹੈ, ਬੀਤੇ ਸਾਲਾਂ ਦਾ ਮੁਆਵਜ਼ਾ ਪਹਿਲਾਂ ਤੋਂ ਹੀ ਬਕਾਇਆ ਚੱਲ ਰਿਹਾ ਹੈ ਅਤੇ ਅੱਗੇ ਹੋਰ ਨੁਕਸਾਨ ਹੋ ਚੁੱਕਾ ਹੈ, ਜਿਸਦੇ ਚੱਲਦਿਆਂ ਉਨ੍ਹਾਂ ਦੀ ਆਰਥਿਕ ਸਥਿਤੀ ਖਰਾਬ ਹੋ ਰਹੀ ਹੈ। ਇਸ ਹੜ੍ਹ ਦੀ ਸਥਿਤੀ ਨੇ ਆਸ-ਪਾਸ ਦੇ ਪਿੰਡਾਂ ਵਿਚ ਕਾਰੋਬਾਰ ਉਪਰ ਵੀ ਕਾਫੀ ਜ਼ਿਆਦਾ ਮਾੜਾ ਅਸਰ ਪਾਇਆ ਹੈ, ਜਿਸਦੇ ਚੱਲਦਿਆਂ ਲੋਕਾਂ ਦੇ ਕਾਰੋਬਾਰ ਠੱਪ ਹੁੰਦੇ ਨਜ਼ਰ ਆ ਰਹੇ ਹਨ ਕਿਉਂਕਿ ਪਾਣੀ ਦੀ ਮਾਰ ਹੇਠ ਆਉਣ ਕਰਕੇ ਲੋਕਾਂ ਦਾ ਕਾਫੀ ਜ਼ਿਆਦਾ ਨੁਕਸਾਨ ਹੋ ਚੁੱਕਾ ਹੈ ਅਤੇ ਉਨ੍ਹਾਂ ਦਾ ਦੂਸਰੇ ਜ਼ਿਲੇ ਨਾਲ ਰੋਜ਼ਾਨਾ ਆਉਣ-ਜਾਣ ਦਾ ਸੰਪਰਕ ਵੀ ਬੰਦ ਹੋ ਚੁੱਕਾ ਹੈ। ਜਿਸ ਦੇ ਚੱਲਦਿਆਂ ਵਪਾਰ ਉਪਰ ਪਾਣੀ ਦੀ ਮਾਰ ਕਰਕੇ ਕਾਫੀ ਮਾੜਾ ਅਸਰ ਪੈਂਦਾ ਨਜ਼ਰ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪਾਣੀ ਦੀ ਮਾਰ ਹੇਠ ਆਉਣ ਵਾਲੇ ਪਿੰਡ ਜਿਨ੍ਹਾਂ ਵਿਚ ਧੂੰਦਾ, ਕਲੇਰ, ਖੇਲੇ, ਮੁੰਡਾ ਪਿੰਡ, ਗੁਜ਼ਰਪੁਰਾ, ਬਾਊਪੁਰ, ਘੜਕਾ, ਚੰਬਾ, ਕਰਮੂਵਾਲ ਆਦਿ ਸ਼ਾਮਲ ਹਨ, ਜੋ ਪਾਣੀ ਦੀ ਮਾਰ ਹੇਠ ਆ ਚੁੱਕੇ ਹਨ।
'ਇਹ ਵੀ ਪੜ੍ਹੋ : ਡੀ. ਜੀ. ਪੀ. ਦੀ ਵੱਡੀ ਕਾਰਵਾਈ, ਪੰਜਾਬ 'ਚ ਉੱਚ-ਪੱਧਰੀ ਨਾਕੇ ਲਗਾਉਣ ਦੇ ਨਿਰਦੇਸ਼
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਅੱਗੇ ਨਾਲੋਂ ਵੱਧ ਚੁੱਕਾ ਹੈ, ਜਿਸ ਦੇ ਚੱਲਦਿਆਂ ਕੁਝ ਇਲਾਕਿਆਂ ਵਿਚ ਪਾਣੀ ਆਉਣ ਕਰਕੇ ਫਸਲਾਂ ਪਾਣੀ ਹੇਠ ਡੁੱਬ ਚੁੱਕੀਆਂ ਹਨ, ਜਿਸ ਦੀ ਜਾਂਚ ਸਬੰਧਤ ਮਹਿਕਮੇ ਦੇ ਕਰਮਚਾਰੀਆਂ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਲੋਕਾਂ ਦੀ ਹਰ ਕਿਸਮ ਨਾਲ ਮਦਦ ਲਈ ਤਿਆਰ ਹੈ। ਲੋਕਾਂ ਨੂੰ ਸੁਰੱਖਿਅਤ ਥਾਵਾਂ ਉਪਰ ਪੁੱਜਣ ਲਈ ਪਿਛਲੇ ਕੁਝ ਦਿਨ ਪਹਿਲਾਂ ਹੀ ਹਦਾਇਤ ਜਾਰੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਲੋਕਾਂ ਦੀ ਮਦਦ ਲਈ ਕੰਟਰੋਲ ਰੂਮ ਬਣਾਏ ਗਏ ਹਨ ਜੋ 24 ਘੰਟੇ ਕੰਮ ਕਰ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਹੋ ਗਿਆ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਸੁਣ ਕੰਬੇ ਲੋਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e