ਪੰਜਾਬ ਦੇ ਕਈ ਜ਼ਿਲਿਆਂ ''ਚ ਪੈਰਾਮਿਲਟਰੀ ਫੋਰਸ ਤਾਇਨਾਤ, ਵਧਾਈ ਗਈ ਸੁਰੱਖਿਆ
Thursday, Nov 19, 2026 - 01:41 PM (IST)
ਜਲੰਧਰ (ਧਵਨ) : ਪੰਜਾਬ ’ਚ ਆਗਾਮੀ ਚੋਣਾਂ ਦੇ ਮੱਦੇਨਜ਼ਰ ਸਰਹੱਦੀ ਜ਼ਿਲਿਆਂ ’ਚ ਪ੍ਰਸ਼ਾਸਨ ਅਤੇ ਪੁਲਸ ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਇਸੇ ਕੜੀ ਤਹਿਤ ਹਰਿਆਣਾ ਅਤੇ ਰਾਜਸਥਾਨ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਜ਼ਿਲਿਆਂ ’ਚ ਚੋਣ ਤਿਆਰੀਆਂ ਦੀ ਸਮੀਖਿਆ ਕਰਨ ਅਤੇ ਕਾਨੂੰਨ-ਵਿਵਸਥਾ ਨੂੰ ਮਜ਼ਬੂਤ ਬਣਾਉਣ ਲਈ ਰੋਜ਼ਾਨਾ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ, ਜਿਸ ’ਚ ਪੰਜਾਬ ਪੁਲਸ ਦੇ ਸੀਨੀਅਰ ਅਧਿਕਾਰੀ ਹਿੱਸਾ ਲੈ ਰਹੇ ਹਨ। ਮੀਟਿੰਗ ਦੌਰਾਨ ਚੋਣਾਂ ਨਾਲ ਸਬੰਧਤ ਤਿਆਰੀਆਂ, ਸੁਰੱਖਿਆ ਪ੍ਰਬੰਧਾਂ ਅਤੇ ਵੱਖ-ਵੱਖ ਜ਼ਿਲਿਆਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਨ ਦੇ ਮੁੱਦਿਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੁਲਸ 'ਚ ਵੱਡੇ ਪੱਧਰ 'ਤੇ ਤਬਾਦਲੇ, ਦੇਖੋ ਪੂਰੀ ਸੂਚੀ
ਅਧਿਕਾਰੀਆਂ ਨੇ ਚੋਣ ਪ੍ਰਕਿਰਿਆ ਦੌਰਾਨ ਗੁਆਂਢੀ ਜ਼ਿਲਿਆਂ ਦੇ ਪ੍ਰਸ਼ਾਸਨ ਅਤੇ ਪੁਲਸ ਵਿਭਾਗ ਵਿਚਕਾਰ ਪ੍ਰਭਾਵਸ਼ਾਲੀ ਸੰਚਾਰ ਅਤੇ ਆਪਸੀ ਸਹਿਯੋਗ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ, ਤਾਂ ਜੋ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਤਾਲਮੇਲ ਵਾਲੀ ਕਾਰਵਾਈ ਕੀਤੀ ਜਾ ਸਕੇ। ਇਸ ਦੇ ਨਾਲ ਹੀ ਪੰਜਾਬ ਦੇ ਸਰਹੱਦੀ ਜ਼ਿਲਿਆਂ ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਤਰਨਤਾਰਨ ’ਚ ਵੀ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਲਈ ਵਾਧੂ ਕਦਮ ਚੁੱਕੇ ਗਏ ਹਨ। ਇਨ੍ਹਾਂ ਜ਼ਿਲਿਆਂ ’ਚ ਕਾਨੂੰਨ-ਵਿਵਸਥਾ ਬਣਾਈ ਰੱਖਣ ਦੇ ਮਕਸਦ ਨਾਲ ਪੰਜਾਬ ਪੁਲਸ ਦੇ ਵਾਧੂ ਜਵਾਨਾਂ ਦੇ ਨਾਲ ਪੈਰਾਮਿਲਟਰੀ ਫੋਰਸ ਦੀ ਵੀ ਤਾਇਨਾਤੀ ਕੀਤੀ ਗਈ ਹੈ। ਸੁਰੱਖਿਆ ਬਲਾਂ ਦੀ ਤਾਇਨਾਤੀ ਦਾ ਮਕਸਦ ਸੰਵੇਦਨਸ਼ੀਲ ਖੇਤਰਾਂ ’ਚ ਨਿਗਰਾਨੀ ਵਧਾਉਣਾ ਅਤੇ ਚੋਣ ਪ੍ਰਕਿਰਿਆ ਦੌਰਾਨ ਸ਼ਾਂਤੀ ਵਿਵਸਥਾ ਬਣਾਈ ਰੱਖਣਾ ਹੈ।
ਇਹ ਵੀ ਪੜ੍ਹੋ : ਆਮ ਆਦਮੀ ਪਾਰਟੀ ਵੱਲੋਂ 22 ਉਮੀਦਵਾਰਾਂ ਦਾ ਐਲਾਨ
ਮੀਟਿੰਗ ’ਚ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਚੋਣਾਂ ਦੌਰਾਨ ਕਾਨੂੰਨ-ਵਿਵਸਥਾ ਬਣਾਈ ਰੱਖਣਾ ਅਤੇ ਸ਼ਾਂਤੀਪੂਰਨ, ਆਜ਼ਾਦ ਤੇ ਨਿਰਪੱਖ ਵੋਟਿੰਗ ਯਕੀਨੀ ਬਣਾਉਣਾ ਪ੍ਰਸ਼ਾਸਨ ਦੀ ਤਰਜੀਹ ਹੈ। ਇਸ ਦੇ ਲਈ ਸਾਰੇ ਸਬੰਧਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ।
ਇਹ ਵੀ ਪੜ੍ਹੋ : ਸੀਨੀਅਰ ਅਕਾਲੀ ਆਗੂ ਦਾ ਅਚਾਨਕ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
