ਪੰਜਾਬ ''ਚੋਂ ਨਸ਼ਿਆਂ ਨੂੰ ਖਤਮ ਕਰਨ ਲਈ ਵਿਸ਼ੇਸ਼ ਪੈਕੇਜ ਦੀ ਲੋੜ: ਮਨਪ੍ਰੀਤ ਬਾਦਲ (ਵੀਡੀਓ)

Sunday, Jul 22, 2018 - 02:43 PM (IST)

ਬਠਿੰਡਾ(ਬਿਊਰੋ)—ਜਿਹੜੀ ਸਰਕਾਰ ਅੱਤਵਾਦ ਖਤਮ ਕਰ ਸਕਦੀ ਹੈ, ਉਹ ਨਸ਼ਾ ਵੀ ਖਤਮ ਕਰ ਸਕਦੀ ਹੈ। ਇਹ ਕਹਿਣਾ ਹੈ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਵਲੋਂ ਨਸ਼ੇ ਨੂੰ ਖਤਮ ਕਰਨ ਲਈ ਕੇਂਦਰ ਸਰਕਾਰ ਵਲੋਂ ਮੰਗੇ ਗਏ ਪੈਕੇਜ 'ਤੇ ਬੋਲਦੇ ਹੋਏ ਮਨਪ੍ਰੀਤ ਨੇ ਕਿਹਾ ਕਿ ਨਸ਼ੇ ਦੀ ਚੇਨ ਤੋੜਨ 'ਚ ਪੰਜਾਬ ਸਰਕਾਰ ਨੂੰ ਕਾਫੀ ਹੱਦ ਤੱਕ ਸਫਲਤਾ ਮਿਲੀ ਹੈ ਪਰ ਇਸ ਨੂੰ ਪੂਰੀ ਤਰ੍ਹਾਂ ਖਤਮ ਕਰਨ ਲਈ ਵਿਸ਼ੇਸ਼ ਪੈਕੇਜ ਦੀ ਲੋੜ ਹੈ।
ਤੁਹਾਨੂੰ ਦੱਸ ਦੇਈਏ ਕਿ ਮਨਪ੍ਰੀਤ ਬਠਿੰਡਾ ਦੇ ਰੋਜ਼ਗਾਰਡਨ ਵਿਖੇ ਕਰਵਾਈ ਜਾ ਰਹੀ ਮੈਰਾਥਨ ਦੌੜ 'ਚ ਸ਼ਾਮਲ ਹੋਣ ਲਈ ਵਿਸ਼ੇਸ਼ ਤੌਰ 'ਤੇ ਪੁੱਜੇ ਸਨ। ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਬਠਿੰਡਾ 'ਚ ਇਸ ਮੈਰਾਥਨ ਦੌੜ ਦਾ ਆਯੋਜਨ ਕੀਤਾ ਗਿਆ ਸੀ। ਵਿੱਤ ਮੰਤਰੀ ਨੇ ਇੱਥੇ ਬਠਿੰਡਾ ਦੇ ਲੋਕਾਂ ਨੂੰ ਦਰੱਖਤ ਲਗਾਉਣ ਤੇ ਵਾਤਾਵਰਣ ਨੂੰ ਸਾਫ-ਸੁਥਰਾ ਬਣਾਉਣ ਦਾ ਸੁਨੇਹਾ ਵੀ ਦਿੱਤਾ।


Related News