ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ

Saturday, Apr 25, 2026 - 03:05 PM (IST)

ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ

ਅੰਮ੍ਰਿਤਸਰ (ਦਲਜੀਤ)-ਪੰਜਾਬ ’ਚ ਵਧ ਰਹੀ ਗਰਮੀ ਅਤੇ ਹੀਟ ਵੇਵ ਦੇ ਖ਼ਤਰੇ ਨੂੰ ਦੇਖਦਿਆਂ ਸਕੂਲ ਸਿੱਖਿਆ ਵਿਭਾਗ ਨੇ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ ਕੀਤੀਆਂ ਹਨ। ਡਾਇਰੈਕਟਰ ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਜ਼ਿਲਾ ਸਿੱਖਿਆ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਗਰਮੀ ਦੇ ਮੌਸਮ ਦੌਰਾਨ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਪੱਤਰ ’ਚ ਕਿਹਾ ਗਿਆ ਹੈ ਕਿ ਹੀਟ ਵੇਵ ਕਾਰਨ ਸਿਹਤ ਸਬੰਧੀ ਗੰਭੀਰ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ, ਇਸ ਲਈ ਸਕੂਲ ਪ੍ਰਬੰਧਨ ਨੂੰ ਨੈਸ਼ਨਲ ਡਿਜਾਸਟਰ ਮੈਨੇਜਮੈਂਟ ਅਥਾਰਟੀ ਦੀਆਂ ਗਾਈਡਲਾਈਨਜ਼ ਅਨੁਸਾਰ ਤਿਆਰੀ ਰੱਖਣੀ ਲਾਜ਼ਮੀ ਹੈ। ਵਿਦਿਆਰਥੀਆਂ ਨੂੰ ਗਰਮੀ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇ ਅਤੇ ਸਕੂਲਾਂ ’ਚ ਲੋੜੀਂਦੇ ਪ੍ਰਬੰਧ ਕੀਤੇ ਜਾਣ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ

‘‘ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਰਹੀ ਹੈ। ਸਾਰੇ ਸਕੂਲ ਮੁਖੀਆਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਵਿਦਿਆਰਥੀਆਂ ਨੂੰ ਹੀਟ ਵੇਵ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਜਾਵੇ ਅਤੇ ਸਕੂਲਾਂ ’ਚ ਪਾਣੀ, ਛਾਂ ਅਤੇ ਫਸਟ ਏਡ ਦੀ ਪੂਰੀ ਵਿਵਸਥਾ ਹੋਵੇ। ਬੱਚਿਆਂ ਦੀ ਸੁਰੱਖਿਆ ਸਭ ਤੋਂ ਵੱਡੀ ਤਰਜੀਹ ਹੈ ਅਤੇ ਕਿਸੇ ਵੀ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।’’

ਇਹ ਵੀ ਪੜ੍ਹੋ- ਅੰਮ੍ਰਿਤਸਰ: 1 ਤੋਂ 3 ਵਜੇ ਤੱਕ ਬਣ ਜਾਂਦਾ ਕਰਫਿਊ ਵਰਗਾ ਮਾਹੌਲ, ਗਰਮੀ ਕਾਰਨ ਸੁੰਨੀਆਂ ਪਈਆਂ ਸੜਕਾਂ ਤੇ ਬਾਜ਼ਾਰ

ਸਿਹਤ ਵਿਭਾਗ ਵੱਲੋਂ ਪਬਲਿਕ ਹੈਲਥ ਐਡਵਾਈਜ਼ਰੀ ਵੀ ਜਾਰੀ 

ਇਸ ਦੇ ਨਾਲ ਹੀ ਸਿਹਤ ਵਿਭਾਗ ਵੱਲੋਂ ਜਾਰੀ ਪਬਲਿਕ ਹੈਲਥ ਐਡਵਾਈਜ਼ਰੀ ’ਚ ਲੋਕਾਂ ਨੂੰ ਦਿਨ ਦੌਰਾਨ ਵੱਧ ਤੋਂ ਵੱਧ ਪਾਣੀ ਪੀਣ, ਧੁੱਪ ਤੋਂ ਬਚਣ, ਹਲਕੇ ਕੱਪੜੇ ਪਹਿਨਣ ਅਤੇ ਜ਼ਰੂਰੀ ਹੋਣ ’ਤੇ ਹੀ ਘਰੋਂ ਬਾਹਰ ਨਿਕਲਣ ਦੀ ਸਲਾਹ ਦਿੱਤੀ ਗਈ ਹੈ। ਖ਼ਾਸ ਕਰਕੇ ਬੱਚਿਆਂ, ਬਜ਼ੁਰਗਾਂ ਅਤੇ ਬੀਮਾਰ ਵਿਅਕਤੀਆਂ ਨੂੰ ਵੱਧ ਸਾਵਧਾਨ ਰਹਿਣ ਲਈ ਕਿਹਾ ਗਿਆ ਹੈ।

ਇਹ ਵੀ ਪੜ੍ਹੋ- ਪੰਜਾਬ ਪੁਲਸ ਦੇ ASI ਦਾ ਵੱਡਾ ਕਾਂਡ, ਅੱਧੇ ਸ਼ਹਿਰ ਨੂੰ ਪਾਈਆਂ ਭਾਜੜਾਂ

ਇਸ ਤੋਂ ਇਲਾਵਾ ਬਜ਼ੁਰਗਾਂ ਦੀ ਨਿਯਮਿਤ ਦੇਖਭਾਲ ਕਰਨ 'ਤੇ ਵੀ ਜ਼ੋਰ ਦਿੱਤਾ ਗਿਆ ਹੈ। ਐਡਵਾਈਜ਼ਰੀ ਅਨੁਸਾਰ ਧੁੱਪ ’ਚ ਬਾਹਰ ਜਾਣ ਸਮੇਂ ਸਿਰ ਢੱਕ ਕੇ ਰੱਖਣਾ, ਓ. ਆਰ. ਐੱਸ. ਅਤੇ ਤਰਲ ਪਦਾਰਥਾਂ ਦਾ ਵਧੇਰੇ ਸੇਵਨ ਕਰਨਾ ਅਤੇ ਦਿਨ ਦੇ ਸਭ ਤੋਂ ਗਰਮ ਸਮੇਂ ਦੌਰਾਨ ਬਾਹਰੀ ਸਰਗਰਮੀਆਂ ਤੋਂ ਬਚਣਾ ਬਹੁਤ ਜ਼ਰੂਰੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News