ਪੰਜਾਬ ''ਚ ਚੋਣਾਂ ਦੀਆਂ ਤਿਆਰੀਆਂ ਸ਼ੁਰੂ, EVM ਮਸ਼ੀਨਾਂ ਦੀ ਜਾਂਚ ਕਰਨ ਪਹੁੰਚੇ ਅਧਿਕਾਰੀ
Thursday, Nov 12, 2026 - 12:56 PM (IST)
ਪਠਾਨਕੋਟ/ਗੁਰਦਾਸਪੁਰ (ਹਰਜਿੰਦਰ ਸਿੰਘ ਗੋਰਾਇਆ) : ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਦੇ ਚੱਲਦੇ ਅੱਜ ਸੂਬੇ ਦੇ 23 ਜ਼ਿਲ੍ਹਿਆਂ ਅੰਦਰ ਈ. ਵੀ. ਐੱਮ. ਅਤੇ ਵੀ. ਵੀ. ਪੈਟ ਮਸ਼ੀਨਾਂ ਦੀ ਜਾਂਚ ਕਰਨ ਦੀ ਮੁਹਿੰਮ ਤਹਿਤ ਗੁਰਦਾਸਪੁਰ ਜ਼ਿਲ੍ਹੇ ਅੰਦਰ ਡਿਪਟੀ ਕਮਿਸ਼ਨਰ ਗੁਰਦਾਸਪੁਰ ਅਦਿੱਤਿਆ ਉੱਪਲ ਦੀ ਅਗਵਾਈ ਹੇਠ ਮਸ਼ੀਨਾਂ ਦੀ ਜਾਂਚ ਕੀਤੀ ਗਈ। ਇਸ ਮੌਕੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਰਹੇ। ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਕਿਹਾ ਕਿ ਵੋਟਰ ਸੂਚੀ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਦੇ ਦਿੱਤੀ ਗਈ ਹੈ ਅਤੇ ਇਕ ਮਹੀਨੇ ਅੰਦਰ ਇਤਰਾਜ਼ ਦੱਸਣੇ ਹੋਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਫੁੱਟਬਾਲ ਖਿਡਾਰੀ ਦਾ ਬੇਰਹਿਮੀ ਨਾਲ ਕਤਲ
ਉਨ੍ਹਾਂ ਕਿਹਾ ਕਿ ਵੱਖ-ਵੱਖ ਜਗ੍ਹਾ ਉੱਪਰ ਕੈਂਪ ਲਗਾ ਕੇ ਨਵੀਆਂ ਵੋਟਾਂ ਬਣਾਈਆਂ ਜਾਣਗੀਆਂ ਅਤੇ ਜਿਨ੍ਹਾਂ ਲੋਕਾਂ ਦੀ ਵੋਟ ਸਹੀ ਨਹੀਂ ਬਣੀ, ਉਨ੍ਹਾਂ ਦੀਆਂ ਵੋਟਾਂ ਵੀ ਸਹੀ ਕੀਤੀਆਂ ਜਾਣਗੀਆਂ। ਲਿਹਾਜ਼ਾ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜਲਦ ਤੋਂ ਜਲਦ ਇਨ੍ਹਾਂ ਕੈਂਪਾਂ ਦਾ ਲਾਭ ਲੈ ਕੇ ਆਪਣੀ ਵੋਟ ਬਣਵਾਈ ਜਾਵੇ।
ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਇਕੱਠੀਆਂ ਹੋਈਆਂ ਇਹ ਧਿਰਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
