ਪੰਜਾਬ : ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ, ਪਟਿਆਲਾ ''ਚ ਪੈਣਗੀਆਂ ਵੋਟਾਂ

Thursday, Nov 05, 2026 - 01:20 PM (IST)

ਪੰਜਾਬ : ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਅੱਜ ਜਾਰੀ ਹੋਵੇਗਾ ਨੋਟੀਫਿਕੇਸ਼ਨ, ਪਟਿਆਲਾ ''ਚ ਪੈਣਗੀਆਂ ਵੋਟਾਂ

ਪਟਿਆਲਾ (ਰਾਜੇਸ਼ ਪੰਜੋਲਾ) : ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਨਗਰ ਨਿਗਮ ਪਟਿਆਲਾ ਦੇ ਕੁੱਲ 60 ’ਚੋਂ 30 ਵਾਰਡਾਂ ਦੀ ਚੋਣ ਰੱਦ ਹੋ ਗਈ ਸੀ, ਜਿਸ ਤੋਂ ਬਾਅਦ ਇਹ ਚੋਣ ਹੁਣ 2 ਪੜਾਵਾਂ ’ਚ ਹੋਣ ਜਾ ਰਹੀ ਹੈ। ਇਸ ਸਬੰਧੀ ਸਥਾਨਕ ਸਰਕਾਰ ਵਿਭਾਗ ਵੱਲੋਂ 5 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਹੋਣ ਜਾ ਰਿਹਾ ਹੈ। ਸੂਤਰਾਂ ਮੁਤਾਬਕ 28 ਵਾਰਡਾਂ ਦੀ ਚੋਣ 22 ਨਵੰਬਰ ਨੂੰ ਹੋਵੇਗੀ, ਜਦੋਂ ਕਿ 2 ਵਾਰਡਾਂ ਦੀ ਚੋਣ 29 ਨਵੰਬਰ ਨੂੰ ਹੋਵੇਗੀ। ਇਸ ਸਬੰਧੀ ਸੁਪਰੀਮ ਕੋਰਟ ਦੇ ਹੁਕਮ ਮੁਤਾਬਕ ਹਾਈ ਕੋਰਟ ਨੇ ਸਾਬਕਾ ਜਸਟਿਸ ਰਾਜੀਵ ਸ਼ਰਮਾ ਦੀ ਅਗਵਾਈ ’ਚ ਕਮੇਟੀ ਦਾ ਗਠਨ ਕਰ ਦਿੱਤਾ ਹੈ। ਇਸ ਕਮੇਟੀ ਦੀ ਦੇਖ-ਰੇਖ ਹੇਠ ਹੀ ਇਹ ਨਗਰ ਨਿਗਮ ਦੀਆਂ ਚੋਣਾਂ ਹੋਣਗੀਆਂ। ਦਸੰਬਰ 2024 ’ਚ ਹੋਈਆਂ ਨਗਰ ਨਿਗਮ ਦੀਆਂ ਚੋਣਾਂ ’ਚ ਵੱਡੇ ਪੱਧਰ ’ਤੇ ਧਾਂਦਲੀਆਂ, ਜਾਅਲੀ ਵੋਟਾਂ ਪੈਣ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਉਮੀਦਵਾਰਾਂ ਨੂੰ ਕਾਗਜ਼ ਤੱਕ ਭਰਨ ਨਹੀਂ ਦਿੱਤੇ ਗਏ ਸਨ।

ਇਹ ਵੀ ਪੜ੍ਹੋ : ਮੋਗਾ-ਜਲੰਧਰ ਹਾਈਵੇ 'ਤੇ ਵੱਡਾ ਹਾਦਸਾ, ਇਕੋ ਪਰਿਵਾਰ ਦੇ ਦੋ ਜੀਆਂ ਦੀ ਮੌਤ

ਕਾਂਗਰਸੀਆਂ, ਅਕਾਲੀਆਂ ਅਤੇ ਭਾਜਪਾ ਉਮੀਦਵਾਰਾਂ ਦੇ ਕਾਗਜ਼ ਫਾੜ ਦਿੱਤੇ ਗਏ ਸਨ। ਇਸ ਤੋਂ ਬਾਅਦ ਇਹ ਮਾਮਲਾ ਦੇਸ਼ ਦੀ ਸੁਪਰੀਮ ਕੋਰਟ ਤੱਕ ਪਹੁੰਚ ਗਿਆ ਸੀ। ਸੁਪਰੀਮ ਕੋਰਟ ਨੇ ਇਸ ਦੀ ਜਾਂਚ ਕਰਨ ਲਈ ਸੇਵਾ-ਮੁਕਤ ਪੰਜਾਬ ਐਂਡ ਹਰਿਆਣਾ ਹਾਈਕੋਰਟ ਦੀ ਜੱਜ ਜਸਟਿਸ ਨਿਰਮਲਜੀਤ ਕੌਰ ਦੀ ਅਗਵਾਈ ’ਚ ਫੈਕਟ ਫਾਈਂਡਿੰਗ ਕਮਿਸ਼ਨ ਦਾ ਗਠਨ ਕੀਤਾ ਗਿਆ ਸੀ। ਇਸ ਕਮਿਸ਼ਨ ਨੇ ਜੋ ਰਿਪੋਰਟ ਦਿੱਤੀ ਸੀ, ਉਹ ਸੁਪਰੀਮ ਕੋਰਟ ਨੇ ਮੰਨ ਕੇ ਚੋਣਾਂ ਰੱਦ ਕਰ ਦਿੱਤੀਆਂ ਸਨ ਅਤੇ ਪੰਜਾਬ ਸਰਕਾਰ ਅਤੇ ਸਟੇਟ ਇਲੈਕਸ਼ਨ ਕਮਿਸ਼ਨ ਨੂੰ ਹੁਕਮ ਜਾਰੀ ਕੀਤੇ ਸਨ ਕਿ ਇਹ ਚੋਣਾਂ ਦੁਬਾਰਾ ਕਰਾਈਆਂ ਜਾਣ। ਇਸ ਤੋਂ ਬਾਅਦ ਹੁਣ ਪਟਿਆਲਾ ਨਗਰ ਨਿਗਮ ਦੇ 30 ਵਾਰਡਾਂ ਦੀਆਂ ਚੋਣਾਂ ਫਿਰ ਤੋਂ ਹੋਣਗੀਆਂ।

ਇਹ ਵੀ ਪੜ੍ਹੋ : ਪੰਜਾਬ ਦੀ ਸਿਆਸਤ 'ਚ ਹੋਣ ਜਾ ਰਿਹਾ ਵੱਡਾ ਧਮਾਕਾ, ਬਦਲਣਗੇ ਸਮੀਕਰਣ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News