ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
Thursday, Aug 28, 2025 - 12:59 PM (IST)

ਚੰਡੀਗੜ੍ਹ : ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨਾਲ ਸਬੰਧਤ ਮਾਮਲਿਆਂ ’ਤੇ ਤਿੰਨ ਮਹੀਨਿਆਂ ਵਿਚ ਹੁਕਮ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਅਦਾਲਤ ਨੇ ਕਿਹਾ ਕਿ ਜੇ ਮੁਲਾਜ਼ਮ ਲਾਭ ਪਾਉਣ ਦੇ ਹੱਕਦਾਰ ਹਨ ਤਾਂ ਉਨ੍ਹਾਂ ਨੂੰ ਤੁਰੰਤ ਬਣਦਾ ਲਾਭ ਦਿੱਤਾ ਜਾਵੇ। ਅਦਾਲਤ ਨੇ ਇਹ ਹੁਕਮ ਨਿਰਮਲ ਸਿੰਘ ਧਨੋਆ ਤੇ ਹੋਰਨਾਂ ਦੀ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਦਿੱਤੇ ਹਨ।
ਇਹ ਵੀ ਪੜ੍ਹੋ : ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਸਖ਼ਤ ਹੁਕਮ, ਸੀ. ਸੀ. ਟੀ. ਵੀ. ਫੁਟੇਜ ਵੀ ਮੰਗਵਾਈ ਗਈ
ਪਟੀਸ਼ਨਰਾਂ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿੰਗਾਈ ਭੱਤੇ ਤੇ ਰਾਹਤ ਦੀਆਂ ਕਿਸ਼ਤਾਂ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਨੂੰ ਮਿਲਦੇ ਭੱਤਿਆਂ ਮੁਕਾਬਲੇ ਦੇਰੀ ਨਾਲ ਲਾਗੂ ਕੀਤੀਆਂ ਹਨ। ਇਸੇ ਕਰਕੇ ਪੰਜਾਬ ਸਰਕਾਰ ਵੱਲ ਮੁਲਾਜ਼ਮਾਂ ਦਾ 46 ਫ਼ੀਸਦ, 50 ਫ਼ੀਸਦ, 53 ਫ਼ੀਸਦ ਅਤੇ 55 ਫ਼ੀਸਦ ਡੀਏ ਦੀਆਂ ਕਿਸ਼ਤਾਂ ਬਕਾਇਆ ਖੜ੍ਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਡੀਏ ਦੇ ਬਕਾਏ ਦੀਆਂ ਕਿਸ਼ਤਾਂ 12 ਫ਼ੀਸਦ ਵਿਆਜ ਨਾਲ ਦਿੱਤੀਆਂ ਜਾਣ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਮਹੀਨਿਆਂ ਦੇ ਅੰਦਰ ਇਸ ਸੰਬੰਧੀ ਕੋਈ ਫ਼ੈਸਲਾ ਲੈਣ ਲਈ ਕਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਵਿਚ ਛੁੱਟੀਆਂ ਵਿਚਾਲੇ ਸਿੱਖਿਆ ਵਿਭਾਗ ਵਿਚ ਵੱਡੇ ਪੱਧਰ 'ਤੇ ਤਬਾਦਲੇ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e