ਪੰਜਾਬ ''ਚ ਫੈਕਟਰੀ ਕਾਮਿਆਂ ਨੂੰ 30 ਦੀ ਛੁੱਟੀ
Friday, Dec 28, 2018 - 09:42 AM (IST)

ਚੰਡੀਗੜ੍ਹ (ਭੁੱਲਰ)— ਪੰਜਾਬ ਸਰਕਾਰ ਨੇ ਰਾਜ ਵਿਚ ਸਥਿਤ ਫੈਕਟਰੀਆਂ ਦੇ ਕਾਮਿਆਂ ਲਈ 30 ਦਸੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ ਤਾਂ ਕਿ ਉਹ ਪੰਚਾਇਤੀ ਚੋਣਾਂ ਵਿਚ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰ ਸਕਣ। ਇਹ ਖੁਲਾਸਾ ਕਰਦਿਆਂ ਰਾਜ ਸਰਕਾਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਹ ਛੁੱਟੀ ਫੈਕਟਰੀ ਕਾਮਿਆਂ ਦੀ ਆਮ ਹਫ਼ਤਾਵਾਰੀ ਛੁੱਟੀ ਦੇ ਬਦਲੇ ਵਿਚ ਹੋਵੇਗੀ। ਦੁਕਾਨਾਂ ਤੇ ਵਪਾਰਕ ਅਦਾਰਿਆਂ ਦੇ ਕਾਮਿਆਂ ਨੂੰ ਵੀ ਇਸ ਦਿਨ ਕਮਾਈ ਛੁੱਟੀ ਹੋਵੇਗੀ।