ਕਿਸਾਨਾਂ ਨੇ ਡਿਪਟੀ ਕਮਿਸ਼ਨ ਦੇ ਦਫਤਰ ਸਾਹਮਣੇ ਦਿੱਤਾ ਧਰਨਾ
Thursday, Aug 03, 2017 - 02:36 PM (IST)

ਰੂਪਨਗਰ, (ਗੁਰਮੀਤ ਸਿੰਘ) - ਪੰਜਾਬ ਕਿਸਾਨ ਸੰਗਠਨ ਵੱਲੋਂ ਡਿਪਟੀ ਕਮਿਸ਼ਨਰ ਦੇ ਦਫਤਰ ਸਾਹਮਣੇ ਮਹਾਰਾਜਾ ਰਣਜੀਤ ਸਿੰਘ ਬਾਗ 'ਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ। ਇਸ ਧਰਨੇ 'ਚ ਅਲੱਗ-ਅਲੱਗ ਕਿਸਾਨ ਜਥੇਬੰਦੀਆਂ ਨਾਲ ਰੂਪਨਗਰ ਦੇ ਮੁਲਾਜ਼ਮ ਸੰਗਠਨਾਂ ਦੇ ਨੇਤਾ ਵੀ ਸ਼ਾਮਲ ਹੋਏ। ਕਿਸਾਨਾਂ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ। ਧਰਨੇ ਤੋਂ ਬਾਆਦ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਨੂੰ ਭੇਜਣ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ ਗਿਆ।
ਕਿਸਾਨਾਂ ਨੇ ਮੰਗ ਕੀਤੀ ਕਿ ਸਵਾਮੀਨਾਥਨ ਰਿਪੋਟ ਲਾਗੂ ਕੀਤੀ ਜਾਵੇ। ਕਿਸਾਨਾਂ ਦਾ ਕਰਜ਼ਾ ਮੁਆਫ ਕੀਤਾ ਜਾਵੇ ਅਤੇ ਖੇਤੀ 'ਚ ਇਸਤੇਮਾਲ ਹੋਣ ਵਾਲੇ ਸਾਮਾਨ ਅਤੇ ਕੀੜੇ ਮਾਰ ਦਵਾਈਆਂ ਨੂੰ ਜੀ. ਐੱਸ. ਟੀ. ਤੋਂ ਮੁਕਤ ਕੀਤਾ ਜਾਵੇ। ਕਿਸਾਨਾਂ ਦੇ ਪਰਿਵਾਰਾਂ 'ਚ ਵੱਧ ਰਹੀ ਬੇਰੋਜ਼ਗਾਰੀ ਨੂੰ ਦੂਰ ਕੀਤਾ ਜਾਵੇ।