ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਕਿਸਾਨ ਅੰਦੋਲਨ ਦੇ ਦੇਸ਼-ਪੱਧਰੀ ਪਸਾਰ ਲਈ ਹੋਈਆਂ ਪੱਬਾਂ-ਭਾਰ

Wednesday, Nov 04, 2020 - 10:04 AM (IST)

ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਕਿਸਾਨ ਅੰਦੋਲਨ ਦੇ ਦੇਸ਼-ਪੱਧਰੀ ਪਸਾਰ ਲਈ ਹੋਈਆਂ ਪੱਬਾਂ-ਭਾਰ

ਚੰਡੀਗੜ੍ਹ (ਰਮਨਜੀਤ) - ਪੰਜਾਬ ਦੀਆਂ 30 ਕਿਸਾਨ ਜਥੇਬੰਦੀਆਂ ਵਲੋਂ 34ਵੇਂ ਦਿਨ ਵੀ ਪੰਜਾਬ ਭਰ ਵਿਚ ਸੈਂਕੜੇ ਰੇਲਵੇ-ਪਲੇਟਫਾਰਮਾਂ, ਟੋਲ-ਪਲਾਜ਼ਿਆਂ, ਰਿਲਾਇੰਸ ਪੰਪਾਂ ’ਤੇ ਪੱਕੇ-ਮੋਰਚੇ ਜਾਰੀ ਰਹੇ। ਇਸ ਦੌਰਾਨ ਕਿਸਾਨ ਜੱਥੇਬੰਦੀਆਂ ਵਲੋਂ ਅੰਦੋਲਨ ਦੇ ਦੇਸ਼ ਪੱਧਰੀ ਪਸਾਰ ਲਈ ਜ਼ੋਰ-ਸ਼ੋਰ ਨਾਲ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। 4 ਨਵੰਬਰ ਨੂੰ ਕਿਸਾਨ ਭਵਨ ਚੰਡੀਗੜ੍ਹ ਵਿਖੇ 30 ਕਿਸਾਨ ਜਥੇਬੰਦੀਆਂ ਸਾਂਝੀ ਮੀਟਿੰਗ ਕਰਦਿਆਂ ਸੰਘਰਸ਼ ਨੂੰ ਹੋਰ ਤਿੱਖਾ ਅਤੇ ਵਿਸ਼ਾਲ ਕਰਨ ਲਈ ਵਿਚਾਰ-ਵਟਾਂਦਰੇ ਕਰਨਗੀਆਂ। ਪੰਜਾਬ ਦੇ ਮੁੱਖ ਮੰਤਰੀ ਕੈ. ਅਮਰਿੰਦਰ ਸਿੰਘ ਅਤੇ ਸੂਬੇ ਦੀਆਂ ਵੱਖ-ਵੱਖ ਸਿਆਸੀ ਪਾਰਟੀਆਂ ’ਤੇ ਆਧਾਰਿਤ ਵਫ਼ਦ ਨੂੰ ਰਾਸ਼ਟਰਪਤੀ ਵਲੋਂ ਮੁਲਾਕਾਤ ਲਈ ਸਮਾਂ ਨਾ ਦੇਣ ’ਤੇ ਵੀ 30 ਜਥੇਬੰਦੀਆਂ ਨੇ ਸਖ਼ਤ ਰੋਸ ਜ਼ਾਹਰ ਕੀਤਾ ਹੈ।

karva chauth 2020 : ਸੁਹਾਗਣਾਂ ਜਾਣਨ ਵਰਤ ਰੱਖਣ ਦਾ ਸਮਾਂ ਅਤੇ ਪੂਜਾ ਕਰਨ ਦਾ ਸ਼ੁੱਭ ਮਹੂਰਤ

ਭਾਰਤੀ ਕਿਸਾਨ ਯੂਨੀਅਨ-ਏਕਤਾ (ਡਕੌਂਦਾ) ਦੇ ਜਨਰਲ ਸਕੱਤਰ ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਲੋਕਤੰਤਰੀ ਤਰੀਕੇ ਨਾਲ ਚੁਣੀ ਗਈ ਕਿਸੇ ਸੂਬੇ ਦੀ ਸਰਕਾਰ ਦੇ ਮੁੱਖ ਮੰਤਰੀ ਅਤੇ ਵੱਖ-ਵੱਖ ਰਾਜਨੀਤਕ ਦਲਾਂ ’ਤੇ ਆਧਾਰਿਤ ਵਫ਼ਦ ਨੂੰ ਰਾਸ਼ਟਰਪਤੀ ਵਲੋਂ ਸਮਾਂ ਨਾ ਦੇਣਾ ਦਰਸਾਉਂਦਾ ਹੈ ਕਿ ਕੇਂਦਰ ਸਰਕਾਰ ਕਿਸੇ ਤਰੀਕੇ ਕਿਸਾਨਾਂ ਦੀ ਆਵਾਜ਼ ਨਹੀਂ ਸੁਣਨਾ ਚਾਹੁੰਦੀ।

karva chauth 2020 : ਵਰਤ ਵਾਲੇ ਦਿਨ ਜਨਾਨੀਆਂ ਕਦੇ ਨਾ ਕਰਨ ਇਹ ਗ਼ਲਤੀਆਂ, ਪੈ ਸਕਦੀਆਂ ਨੇ ਭਾਰੀ

ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਵਰਕਿੰਗ ਗਰੁੱਪ ਤੋਂ ਮਿਲੀ ਜਾਣਕਾਰੀ ਅਨੁਸਾਰ 26-27 ਨਵੰਬਰ ਤੋਂ ਦਿੱਲੀ ਵਿਖੇ ਦੇਸ਼ ਭਰ ਦੀਆਂ 346 ਦੇ ਕਰੀਬ ਕਿਸਾਨ ਜਥੇਬੰਦੀਆਂ ਵਲੋਂ ਕੀਤੇ ਜਾਣ ਵਾਲੇ ਵਿਸ਼ਾਲ ਇਕੱਠ ਲਈ ਸਥਾਨ ਰਾਮਲੀਲਾ ਗਰਾਊਂਡ ਪ੍ਰਬੰਧਕ ਕਮੇਟੀ ਅਤੇ ਦਿੱਲੀ ਮਿਊਂਸਪਲ ਕਾਰਪੋਰੇਸ਼ਨ ਦੀ ਪ੍ਰਵਾਨਗੀ ਮਿਲ ਗਈ ਹੈ। ਉਨ੍ਹਾਂ ਕਿਹਾ ਕਿ 5 ਨਵੰਬਰ ਦਾ ਦੇਸ਼ ਪੱਧਰੀ ਚੱਕਾ-ਜਾਮ ਕੇਂਦਰ ਸਰਕਾਰ ਨੂੰ ਇਹ ਸਾਬਿਤ ਕਰ ਦੇਵੇਗਾ ਕਿ ਕਿਸਾਨ-ਅੰਦੋਲਨ ਮਹਿਜ਼ ਪੰਜਾਬ ਜਾਂ ਹਰਿਆਣਾ ਵਿਚ ਹੀ ਨਹੀਂ, ਸਗੋਂ ਇਸਦਾ ਪਸਾਰਾ ਦੇਸ਼ ਭਰ ਵਿਚ ਹੋ ਚੁੱਕਿਆ ਹੈ।

ਕਰਵਾ ਚੌਥ 2020: ਵਰਤ ਰੱਖਣ ਤੋਂ ਪਹਿਲਾਂ ਜਨਾਨੀਆਂ ਇਨ੍ਹਾਂ ਗੱਲਾਂ ’ਤੇ ਜ਼ਰੂਰ ਦੇਣ ਖ਼ਾਸ ਧਿਆਨ


author

rajwinder kaur

Content Editor

Related News