ਪੰਜਾਬ ''ਚ ਵੱਡੀ ਵਾਰਦਾਤ, ਸਕਾਰਪਿਓ ''ਚ ਆਏ ਮੁੰਡਿਆਂ ਨੇ ਵਰ੍ਹਾ ''ਤਾਂ ਗੋਲੀਆਂ ਦੀ ਮੀਂਹ, 1 ਦੀ ਮੌਤ
Saturday, Oct 04, 2025 - 01:58 PM (IST)

ਮੋਗਾ : ਮੋਗਾ ਜ਼ਿਲ੍ਹੇ ਦੀ ਸਬ ਡਿਵੀਜ਼ਨ ਬਾਘਾਪੁਰਾਣਾ ਦੇ ਪਿੰਡ ਲੰਗੀਆਂ ਵਿਚ ਸ਼ਨੀਵਾਰ ਸਵੇਰੇ ਗੋਲੀਬਾਰੀ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰਦਾਤ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਇਕ ਹੋਰ ਜ਼ਖ਼ਮੀ ਹੋਇਆ ਹੈ। ਪੁਲਸ ਮੁਤਾਬਕ ਇਹ ਗੋਲੀਬਾਰੀ ਪੁਰਾਣੀ ਰੰਜਿਸ਼ ਦੇ ਚੱਲਦੇ ਹੋਈ ਹੈ। ਸੂਤਰਾਂ ਅਨੁਸਾਰ 10 ਤੋਂ 12 ਰਾਊਂਡ ਗੋਲੀਆਂ ਚਲਾਈਆਂ ਗਈਆਂ ਹਨ।
ਇਹ ਵੀ ਪੜ੍ਹੋ : ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸੋਮਵਾਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਜਾਣਕਾਰੀ ਮੁਤਾਬਕ ਕਾਲੇ ਰੰਗ ਦੀ ਸਕਾਰਪਿਓ ਗੱਡੀ 'ਚ ਸਵਾਰ ਹੋ ਕੇ ਹਮਲਾਵਰ ਮੋਗਾ ਤੋਂ ਲੰਗੀਆਂ ਪਿੰਡ ਪਹੁੰਚੇ ਅਤੇ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਹਮਲੇ ਤੋਂ ਬਾਅਦ ਹਮਲਾਵਰ ਤੇਜ਼ੀ ਨਾਲ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ : ਔਰਤਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਆਖਿਰ ਨੋਟੀਫਿਕੇਸ਼ਨ ਹੋਇਆ ਜਾਰੀ
ਡੀ.ਐਸ.ਪੀ. ਬਾਘਾਪੁਰਾਣਾ ਦਲਬੀਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਕਾਲੀ ਸਕਾਰਪਿਓ ਗੱਡੀ ਦੀ ਤਲਾਸ਼ ਜਾਰੀ ਹੈ। ਜ਼ਖ਼ਮੀ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ ਜਦਕਿ ਮੌਕੇ ਤੋਂ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਡੀ.ਐੱਸ.ਪੀ. ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ ਅਤੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੀਆਂ ਇਨ੍ਹਾਂ ਔਰਤਾਂ ਲਈ ਮਾਨ ਸਰਕਾਰ ਦਾ ਐਲਾਨ, ਸਿੱਧੀ ਖਾਤਿਆਂ 'ਚ ਆਵੇਗੀ ਰਾਸ਼ੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e