ਪੰਜਾਬ ਦੇ ਇਸ ਇਲਾਕੇ ''ਚ ਮੁੜ ਆਇਆ ਪਾਣੀ, ਹੋਰ ਭਿਆਨਕ ਬਣੇ ਹਾਲਾਤ, ਲੋਕਾਂ ਨੂੰ ਕੀਤੀ ਗਈ ਅਪੀਲ
Saturday, Aug 30, 2025 - 11:58 AM (IST)

ਬਮਿਆਲ (ਹਰਜਿੰਦਰ ਸਿੰਘ ਗੋਰਾਇਆ) : ਸਰਹੱਦੀ ਖੇਤਰ ਦੇ ਬਮਿਆਲ ਸੈਕਟਰ ਅਧੀਨ ਆਉਂਦੇ ਤਰਨਾਹ ਅਤੇ ਭਾਗ ਦਰਿਆ ਵਿਚ ਮੁੜ ਪਾਣੀ ਦਾ ਪੱਧਰ ਵੱਧ ਗਿਆ ਹੈ। ਜਿਸ ਕਾਰਕੇ ਪਾਣੀ ਅੱਧਾ ਦਰਜਨ ਤੋਂ ਵੱਧ ਪਿੰਡਾਂ ਵਿਚ ਦਾਖਲ ਹੋਇਆ ਹੈ। ਪਾਣੀ ਆਉਣ ਕਰਕੇ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜੇਕਰ ਗੱਲ ਕੀਤੀ ਜਾਵੇ ਤਾਂ ਅਜੇ ਪਿਛਲੇ 1-2 ਦਿਨ ਪਹਿਲਾਂ ਹੀ ਇਸ ਇਲਾਕੇ ਵਿਚ ਰਾਵੀ ਦਰਿਆ ਦਾ ਕੁਝ ਹੱਦ ਤੱਕ ਪਾਣੀ ਘੱਟਣ ਦੀ ਗੱਲ ਸਾਹਮਣੇ ਆਈ ਸੀ ਪਰ ਮੁੜ ਜੰਮੂ ਕਸ਼ਮੀਰ ਦੇ ਕਠੂਆ ਵਿਚ ਫਟੇ ਬੱਦਲ ਕਾਰਨ ਪਾਣੀ ਦਾ ਪੱਧਰ ਪੰਜਾਬ ਦੇ ਇਲਾਕੇ ਅੰਦਰ ਦਾਖਲ ਹੋਣਾ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਸਰਹੱਦ ਦੀ ਜ਼ੀਰੋ ਲਾਈਨ 'ਤੇ ਵਸੇ ਪਿੰਡ ਸਿੰਬਲ ਸਕੋਲ ਦੇ ਨਜ਼ਦੀਕ ਵਗਦੇ ਤਰਨਾਹ ਦਰਿਆ ਵਿਚ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ।
ਇਹ ਵੀ ਪੜ੍ਹੋ : ਛੁੱਟੀਆਂ ਵਿਚਾਲੇ ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
ਇਸ ਤੋਂ ਇਲਾਵਾ ਜੰਮੂ ਕਸ਼ਮੀਰ ਤੋਂ ਨਿਕਲਦੇ ਭਾਗ ਦਰਿਆ ਵਿਚ ਵੀ ਪਾਣੀ ਦਾ ਪੱਧਰ ਕਾਫੀ ਵੱਧ ਗਿਆ ਹੈ। ਇਨ੍ਹਾਂ ਦੋਵਾਂ ਦਰਿਆਵਾਂ ਵਿਚ ਪਾਣੀ ਦਾ ਪੱਧਰ ਵੱਧਣ ਕਾਰਨ ਬਮਿਆਲ ਸੈਕਟਰ ਅਧੀਨ ਆਉਂਦੇ ਜ਼ੀਰੋ ਲਾਈਨ 'ਤੇ ਸਥਿਤ ਪਿੰਡ ਭੋਪਾਲਪੁਰ, ਪਹਾੜੀ ਪੁਰ, ਸਿੰਬਲ ਸਕੋਲ਼, ਢਿੰਡਾ, ਸਿੰਬਲ ਕੁੱਲੀਆਂ ਵਿਚ ਦਾਖਲ ਹੋਣ ਸ਼ੁਰੂ ਹੋ ਗਿਆ ਹੈ ਜਿਸ ਕਾਰਨ ਕੁਝ ਘਰਾਂ ਦੇ ਅੰਦਰ ਪਾਣੀ ਵੜਨ ਦੀ ਗੱਲ ਵੀ ਸਾਹਮਣੇ ਆਈ ਹੈ, ਲੋਕਾਂ ਵੱਲੋਂ ਅੱਧੀ ਰਾਤ ਤੋਂ ਆਪਣੇ ਘਰਾਂ ਦੀਆਂ ਛੱਤਾਂ ਉੱਤੇ ਬੈਠ ਕੇ ਸਮਾਂ ਬਤੀਤ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਵਧਣਗੀਆਂ ਛੁੱਟੀਆਂ? ਪੜ੍ਹੋ ਨਵੀਂ ਅਪਡੇਟ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e