ਅੱਧੀ ਰਾਤ ਨੂੰ ਖੇਤਾਂ ਦੀ ਮੋਟਰ ''ਤੇ ਹੋ ਗਿਆ ਵੱਡਾ ਕਾਂਡ, ਦਿਨ ਚੜ੍ਹਦੇ ਪੈ ਗਿਆ ਭੜਥੂ
Saturday, May 03, 2025 - 05:26 PM (IST)

ਮੋਗਾ (ਕਸ਼ਿਸ਼ ਸਿੰਗਲਾ) : ਮੋਗਾ ਪੁਲਸ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਕਤਲ ਦੇ ਮਾਮਲੇ ਵਿਚ ਦੋ ਮੁਲਜ਼ਮਾਂ ਨੂੰ 12 ਘੰਟਿਆਂ ਵਿਚ ਪੁਲਸ ਨੇ ਗ੍ਰਿਫਤਾਰ ਕਰ ਲਿਆ। ਜਾਣਕਾਰੀ ਮੁਤਾਬਕ ਤਿੰਨ ਪ੍ਰਵਾਸੀ ਮਜ਼ਦੂਰ ਪੰਜਾਬ ਵਿਚ ਕਣਕ ਦੀ ਵਾਢੀ ਕਰਨ ਲਈ ਆਏ ਸਨ ਅਤੇ ਦੋ ਸਾਥੀਆਂ ਵੱਲੋਂ ਆਪਣੇ ਤੀਸਰੇ ਸਾਥੀ ਦਾ ਕਤਲ ਕਰ ਦਿੱਤਾ ਗਿਆ। ਪੁਲਸ ਵੱਲੋਂ ਕਾਰਵਾਈ ਕਰਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛਗਿਛ ਕੀਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, ਗਰਮੀ ਨੂੰ ਦੇਖਦਿਆਂ ਲਿਆ ਜਾ ਸਕਦੈ ਇਹ ਵੱਡਾ ਫ਼ੈਸਲਾ
ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਡੀਐੱਸਪੀ ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਕਿਹਾ ਕਿ ਸਾਨੂੰ ਗੁਰਮੀਤ ਸਿੰਘ ਪਿੰਡ ਘੋਲੀਆ ਖੁਰਦ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਸ ਦੀ ਮੋਟਰ ਉੱਪਰ ਤਿੰਨ ਪ੍ਰਵਾਸੀ ਮਜ਼ਦੂਰ ਵਿਜੇ ਕੁਮਾਰ, ਰਾਮ ਮਹੇਸ਼ ਅਤੇ ਰਾਮ ਸ਼ਰਨ ਜੋ ਕਿ ਬਿਹਾਰ ਦੇ ਰਹਿਣ ਵਾਲੇ ਹਨ ਅਤੇ ਮੇਰੀ ਮੋਟਰ 'ਤੇ ਰਹਿੰਦੇ ਸਨ। 30 ਤਾਰੀਖ਼ ਦੀ ਰਾਤ ਨੂੰ ਵਿਜੇ ਕੁਮਾਰ ਦਾ ਉਸ ਦੇ ਸਾਥੀਆਂ ਵੱਲੋਂ ਕਤਲ ਕੀਤਾ ਗਿਆ। ਥਾਣਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਪੂਰਨ ਸਿੰਘ ਵੱਲੋਂ ਕਾਰਵਾਈ ਕਰਦੇ ਹੋਏ। ਵਿਜੇ ਕੁਮਾਰ ਦੇ ਕਾਤਲ ਮਹੇਸ਼ ਰਾਮ ਅਤੇ ਰਾਮ ਸ਼ਰਨ ਨੂੰ ਗ੍ਰਿਫਤਾਰ ਕਰ ਲਿਆ। ਜਿਨ੍ਹਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਹੋਰ ਪੁੱਛ ਲਈ ਰਿਮਾਂਡ 'ਤੇ ਲਿਆ ਗਿਆ।
ਇਹ ਵੀ ਪੜ੍ਹੋ : ਬਿਜਲੀ ਦੇ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਆਖੀਰ ਲਿਆ ਗਿਆ ਇਹ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e