ਪੰਜਾਬ ਦੀਆਂ ਧੀਆਂ ਨੇ ਵਧਾਇਆ ਮਾਣ, ਤਿੰਨ ਲੜਕੀਆਂ ਦੀ ਇੰਡੀਅਨ ਏਅਰ ਫੋਰਸ ਅਕੈਡਮੀ ''ਚ ਹੋਈ ਚੋਣ

06/13/2024 6:42:43 PM

ਚੰਡੀਗੜ੍ਹ : ਪੰਜਾਬ ਦੀਆਂ ਲੜਕੀਆਂ ਨੂੰ ਸਸ਼ਕਤ ਬਣਾਉਣ ਦੀ ਦਿਸ਼ਾ ਵਿਚ ਲਗਾਤਾਰ ਯਤਨਸ਼ੀਲ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐੱਫ.ਪੀ.ਆਈ.) ਫਾਰ ਗਰਲਜ਼, ਐੱਸ.ਏ.ਐੱਸ ਨਗਰ (ਮੋਹਾਲੀ) ਦੀਆਂ ਤਿੰਨ ਹੋਰ ਮਹਿਲਾ ਕੈਡਿਟਾਂ ਨੂੰ ਵੱਕਾਰੀ ਇੰਡੀਅਨ ਏਅਰ ਫੋਰਸ ਅਕੈਡਮੀ, ਡੁੰਡੀਗਲ ਵਿਖੇ ਪ੍ਰੀ-ਕਮਿਸ਼ਨ ਸਿਖਲਾਈ ਲਈ ਚੁਣਿਆ ਗਿਆ ਹੈ। ਉਨ੍ਹਾਂ ਦੀ ਸਿਖਲਾਈ ਜੁਲਾਈ 2024 ਤੋਂ ਸ਼ੁਰੂ ਹੋਵੇਗੀ। ਪਠਾਨਕੋਟ ਦੀ ਰਹਿਣ ਵਾਲੀ ਮਹਿਲਾ ਕੈਡਿਟ ਹਰਨੂਰ ਸਿੰਘ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਵਿਕਰਮ ਸਿੰਘ ਬੈਂਸ ਦੀ ਧੀ ਹੈ ਜਦੋਂਕਿ ਕੈਡਿਟ ਕ੍ਰਿਤੀ ਐੱਸ ਬਿਸ਼ਟ ਪੀ.ਏ.ਸੀ.ਐੱਲ., ਨੰਗਲ ਦੇ ਸੀਨੀਅਰ ਇੰਜੀਨੀਅਰ ਸ਼ਕਤੀ ਸ਼ਰਨ ਸਿੰਘ ਦੀ ਧੀ ਹੈ। ਜਲੰਧਰ ਦੀ ਰਹਿਣ ਵਾਲੀ ਕੈਡਿਟ ਅਲੀਸ਼ਾ, ਜੋ ਪਹਿਲਾਂ ਹੀ ਇੰਡੀਅਨ ਨੇਵਲ ਅਕੈਡਮੀ ਵਿਚ ਸਿਖਲਾਈ ਅਧੀਨ ਹੈ, ਪ੍ਰਾਈਵੇਟ ਸਕੂਲ ਦੇ ਅਧਿਆਪਕ ਸੁਨੀਲ ਦੱਤ ਦੀ ਧੀ ਹੈ।

ਇਹ ਵੀ ਪੜ੍ਹੋ : ਅੱਤ ਦੀ ਗਰਮੀ ਦੌਰਾਨ ਪੰਜਾਬ ਪਾਵਰਕਾਮ ਦੀ ਵੱਡੀ ਉਪਲਬਧੀ, ਤੋੜੇ ਪਿਛਲੇ ਰਿਕਾਰਡ

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਤਿੰਨਾਂ ਕੈਡਿਟਾਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਉਪਲੱਬਧੀ ਲਈ ਵਧਾਈ ਦਿੰਦਿਆਂ ਕਿਹਾ ਕਿ ਇਨ੍ਹਾਂ ਬੱਚੀਆਂ ਦੀ ਸਫਲਤਾ ਯਕੀਨੀ ਤੌਰ 'ਤੇ ਪੰਜਾਬ ਦੇ ਛੋਟੇ ਕਸਬਿਆਂ ਅਤੇ ਪਿੰਡਾਂ ਦੀਆਂ ਕੁੜੀਆਂ ਨੂੰ ਰੱਖਿਆ ਸੇਵਾਵਾਂ ਵਿਚ ਕਮਿਸ਼ਨਡ ਅਫਸਰਾਂ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਤ ਕਰੇਗੀ। ਅਮਨ ਅਰੋੜਾ ਨੇ ਦੱਸਿਆ ਕਿ ਰੱਖਿਆ ਸੇਵਾਵਾਂ ਵਿਚ ਸ਼ਾਮਲ ਹੋਣ ਦੀਆਂ ਚਾਹਵਾਨ ਸੂਬੇ ਦੀਆਂ ਲੜਕੀਆਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪਿਛਲੇ ਸਾਲ ਮਾਈ ਭਾਗੋ ਏ.ਐੱਫ.ਪੀ.ਆਈ. ਵਿਖੇ ਐੱਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਇਸ ਦੇ ਦੂਜੇ ਬੈਚ ਨੇ ਅਪ੍ਰੈਲ 2024 ਤੋਂ ਸਿਖਲਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਜਾਣਕਾਰੀ, ਮੌਸਮ ਵਿਭਾਗ ਨੇ ਜਾਰੀ ਕੀਤਾ ਵਿਸ਼ੇਸ਼ ਬੁਲੇਟਿਨ

ਮਾਈ ਭਾਗੋ ਏ.ਐੱਫ.ਪੀ.ਆਈ. ਦੇ ਡਾਇਰੈਕਟਰ ਮੇਜਰ ਜਨਰਲ ਜਸਬੀਰ ਸਿੰਘ ਸੰਧੂ, ਏ.ਵੀ.ਐਸ.ਐਮ (ਸੇਵਾਮੁਕਤ) ਨੇ ਇਹਨਾਂ ਤਿੰਨ ਕੈਡਿਟਾਂ ਦੇ ਇੰਡੀਅਨ ਏਅਰ ਫੋਰਸ ਅਕੈਡਮੀ ਲਈ ਚੁਣੇ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਪ੍ਰਾਪਤੀ ਨਾਲ ਸੂਬੇ ਦੀਆਂ ਹੋਰ ਲੜਕੀਆਂ ਨੂੰ ਵੱਖ-ਵੱਖ ਹਥਿਆਰਬੰਦ ਬਲਾਂ ਦੀ ਪ੍ਰੀ ਕਮਿਸ਼ਨ ਸਿਖਲਾਈ ਅਕੈਡਮੀਆਂ ਵਿਚ ਭੇਜਣ ਸਬੰਧੀ ਉਨ੍ਹਾਂ ਦੇ ਯਤਨਾਂ ਨੂੰ ਹੋਰ ਹੁਲਾਰਾ ਮਿਲੇਗਾ। ਉਨ੍ਹਾਂ ਨੇ ਇਨ੍ਹਾਂ ਮਹਿਲਾ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਵਿੱਚ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ।

ਇਹ ਵੀ ਪੜ੍ਹੋ : ਚਾਵਾਂ ਨਾਲ ਵਿਆਹੀ ਧੀ ਨੂੰ ਲਾਸ਼ ਬਣੀ ਦੇਖ ਕੰਬ ਗਿਆ ਪਿਤਾ, ਬੋਲਿਆ ਬੁਲੇਟ ਮੰਗਦੇ ਸੀ ਸਹੁਰੇ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Gurminder Singh

Content Editor

Related News