ਪੰਜਾਬ ਵਿਚ ''ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ'' ਸ਼ੁਰੂ

01/16/2018 10:44:04 AM

ਬਟਾਲਾ/ਘੁਮਾਣ (ਬੇਰੀ, ਸਰਬਜੀਤ) — ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 'ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ' ਪੰਜਾਬ ਲਾਗੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਸਕੀਮ ਦਾ ਲਾਭ ਲੈਣ ਲਈ ਆਂਗਣਵਾੜੀ ਸੈਂਟਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਅਧੀਨ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲਂੋ ਗਰਭਵਤੀ ਔਰਤਾਂ ਨੂੰ ਉਨ੍ਹਾਂ ਦਾ ਪਹਿਲਾ ਬੱਚਾ ਹੋਣ 'ਤੇ ਤਿੰਨ ਕਿਸ਼ਤਾਂ ਵਿਚ ਕੁੱਲ 5000 ਰੁਪਏ (ਕ੍ਰਮਵਾਰ 1000, 2000 ਅਤੇ 2000 ਰੁਪਏ) ਦਿੱਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਅਧੀਨ 28 ਦਸੰਬਰ 2017 ਤੋਂ 10 ਜਨਵਰੀ 2018 ਤੱਕ ਕੁੱਲ 16,000 ਲਾਭਪਾਤਰੀ ਰਜਿਸਟਰ ਹੋ ਚੁੱਕੇ ਹਨ। ਇਨ੍ਹਾਂ ਰਜਿਸਟਰ ਲਾਭਪਾਤਰੀਆਂ 'ਚੋਂ 3,924 ਲਾਭਪਾਤਰੀਆਂ ਨੂੰ ਉਨ੍ਹਾਂ ਦੇ ਬੈਂਕ ਖਾਤਿਆਂ ਰਾਹੀਂ ਕੁੱਲ 63 ਲੱਖ 61 ਹਜ਼ਾਰ ਰੁਪਏ ਅਦਾ ਕੀਤੇ ਜਾ ਚੁੱਕੇ ਹਨ।