ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਵਿਭਾਗਾਂ ਦੇ ਮੁਖੀਆਂ ਨੂੰ ਹੁਕਮ ਜਾਰੀ

Friday, Apr 25, 2025 - 04:14 PM (IST)

ਮੁਲਾਜ਼ਮਾਂ ਦੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ, ਵਿਭਾਗਾਂ ਦੇ ਮੁਖੀਆਂ ਨੂੰ ਹੁਕਮ ਜਾਰੀ

ਜਲੰਧਰ (ਚੋਪੜਾ)–ਪੰਜਾਬ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲਿਆਂ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਐਲਾਨ ਕੀਤਾ ਗਿਆ ਹੈ। ਹੁਣ ਅਧਿਕਾਰੀ ਅਤੇ ਕਰਮਚਾਰੀਆਂ ਦੇ ਤਬਾਦਲੇ 15 ਜੁਲਾਈ ਤੋਂ 15 ਅਗਸਤ ਦੇ ਵਿਚਕਾਰ ਕੀਤੇ ਜਾਣਗੇ। ਇਸ ਤੋਂ ਬਾਅਦ ਆਮ ਤਬਾਦਲਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਇਹ ਹੁਕਮ ਪ੍ਰਸੋਨਲ ਵਿਭਾਗ ਵੱਲੋਂ ਸਾਰੇ ਵਿਭਾਗਾਂ ਦੇ ਮੁਖੀਆਂ, ਡਿਵੀਜ਼ਨਲ ਕਮਿਸ਼ਨਰਾਂ, ਜ਼ਿਲ੍ਹਿਆਂ ਦੇ ਡੀਸੀਜ਼ ਸਮੇਤ ਸਾਰੇ ਮੁਖੀਆਂ ਨੂੰ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਤਬਾਦਲੇ ਵਿਭਾਗ ਵੱਲੋਂ ਜਾਰੀ ਨੀਤੀ ਅਨੁਸਾਰ ਹੀ ਕੀਤੇ ਜਾਣਗੇ। 

ਇਹ ਵੀ ਪੜ੍ਹੋ:  ਚੰਡੀਗੜ੍ਹ ਦੇ ਮੌਸਮ ਦੀ ਤਾਜ਼ਾ ਅਪਡੇਟ, ਵੀਰਵਾਰ ਦਾ ਦਿਨ ਰਿਹਾ ਸਭ ਤੋਂ ਗਰਮ, ਇਸ ਤਾਰੀਖ਼ ਨੂੰ ਪਵੇਗਾ ਮੀਂਹ

ਜਲੰਧਰ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਸਰਕਾਰੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੇ ਤਬਾਦਲਿਆਂ ਅਤੇ ਤਾਇਨਾਤੀਆਂ ਲਈ ਸਰਕਾਰ ਵੱਲੋਂ ਤੈਅ ਸਮਾਂ-ਹੱਦ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਸੋਨਲ ਵਿਭਾਗ ਵੱਲੋਂ ਸੂਬੇ ਭਰ ਵਿਚ ਜਾਰੀ ਹਦਾਇਤਾਂ ਮੁਤਾਬਕ ਸਰਕਾਰੀ ਵਿਭਾਗਾਂ ਵਿਚ ਤਾਇਨਾਤੀਆਂ ਅਤੇ ਤਬਾਦਲੇ 15 ਜੁਲਾਈ 2025 ਤੋਂ ਲੈ ਕੇ 15 ਅਗਸਤ 2025 ਤਕ ਤਾਇਨਾਤੀਆਂ ਅਤੇ ਤਬਾਦਲੇ ਕੀਤੇ ਜਾ ਸਕਣਗੇ। 

ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਨੂੰ ਲੈ ਕੇ ਨਵਾਂ ਫਰਮਾਨ ਜਾਰੀ, ਮਚੀ ਖਲਬਲੀ, ਜੇਕਰ ਨਾ ਕੀਤਾ ਇਹ ਕੰਮ ਤਾਂ...

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 15 ਅਗਸਤ ਉਪਰੰਤ ਆਮ ਤਬਾਦਲਿਆਂ ’ਤੇ ਪੂਰੀ ਤਰ੍ਹਾਂ ਨਾਲ ਰੋਕ ਹੋਵੇਗੀ। ਉਨ੍ਹਾਂ ਕਿਹਾ ਕਿ ਹਰ ਸਮੇਂ ਮਿਆਦ ਉਪਰੰਤ ਕੋਈ ਵੀ ਤਬਾਦਲਾ ਅਤੇ ਨਿਯੁਕਤੀ ਪ੍ਰਸੋਨਲ ਵਿਭਾਗ ਵੱਲੋਂ ਜਾਰੀ ਟਰਾਂਸਫ਼ਰ ਪਾਲਿਸੀ ਮਿਤੀ 23 ਅਪ੍ਰੈਲ 2018 ਵਿਚ ਬਣਾਈ ਗਈ ਪਾਲਿਸੀ ਅਨੁਸਾਰ ਹੀ ਹੋਵੇਗੀ। ਇਥੇ ਇਹ ਵੀ ਦੱਸਣਯੋਗ ਹੈ ਕਿ ਸਰਕਾਰ ਆਪਣੀ ਸਹੂਲਤ ਮੁਤਾਬਕ ਕਿਸੇ ਵੀ ਸਮੇਂ ਆਈ. ਪੀ. ਐੱਸ. ਅਤੇ ਆਈ. ਏ. ਐੱਸ. ਦਾ ਤਬਾਦਲਾ ਕਰ ਸਕਦੀ ਹੈ। ਸਰਕਾਰ ਵੱਲੋਂ ਕਰਮਚਾਰੀਆਂ ਅਤੇ ਅਧਿਕਾਰੀਆਂ ਦੇ ਤਬਾਦਲੇ ਦੇ ਪਿੱਛੇ ਕੋਸ਼ਿਸ਼ ਇਹ ਹੈ ਕਿ ਵਿਭਾਗਾਂ ਦਾ ਕੰਮ ਪ੍ਰਭਾਵਿਤ ਨਾ ਹੋਵੇ ਅਤੇ ਸਰਕਾਰ ਦਾ ਕੰਮ ਵੀ ਵਧੀਆ ਢੰਗ ਨਾਲ ਚੱਲ ਸਕੇ। 

ਇਹ ਵੀ ਪੜ੍ਹੋ: ਚੰਡੀਗੜ੍ਹ ਦੇ ਮੌਸਮ ਦੀ ਤਾਜ਼ਾ ਅਪਡੇਟ, ਵੀਰਵਾਰ ਦਾ ਦਿਨ ਰਿਹਾ ਸਭ ਤੋਂ ਗਰਮ, ਇਸ ਤਾਰੀਖ਼ ਨੂੰ ਪਵੇਗਾ ਮੀਂਹ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News