ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ

Wednesday, Oct 07, 2026 - 05:30 PM (IST)

ਵੱਡੀ ਖ਼ਬਰ : ਪੰਜਾਬ ਵਿਚ ਫੜੀ ਗਈ 100 ਕਰੋੜ ਦੀ ਹੈਰੋਇਨ

ਫਿਰੋਜ਼ਪੁਰ (ਕੁਮਾਰ) : ਅਨੁਸਾਰ ਫਿਰੋਜ਼ਪੁਰ ਪੁਲਸ ਅਤੇ ਬੀਐੱਸਐੱਫ ਦੀ 99 ਬਟਾਲੀਅਨ ਨੇ ਫਿਰੋਜ਼ਪੁਰ ਭਾਰਤ ਦੇ ਅੰਤਰਰਾਸ਼ਟਰੀ ਬਾਰਡਰ ਦੇ ਨਾਲ ਲੱਗਦੇ ਪਿੰਡ ਪਧਰੀ (ਥਾਣਾ ਸਦਰ ਫਿਰੋਜ਼ਪੁਰ) ਦੇ ਖੇਤਾਂ ਵਿਚੋਂ ਕਰੀਬ 20 ਕਿਲੋ ਤੋਂ ਵੱਧ ਹੈਰੋਇਨ ਦੀ ਵੱਡੀ ਖੇਪ ਫੜੀ ਹੈ ਅਤੇ ਜਿਸ ਨਾਲ ਪਾਕਿਸਤਾਨੀ ਅਤੇ ਭਾਰਤੀ ਤਸਕਰਾਂ ਦਾ ਮਿਸ਼ਨ ਇਕ ਵਾਰ ਫਿਰ ਤੋਂ ਨਾਕਾਮ ਹੋ ਗਿਆ ਹੈ। ਪਤਾ ਲੱਗਾ ਹੈ ਕਿ ਫਿਰੋਜ਼ਪੁਰ ਪੁਲਸ ਅਤੇ ਬੀਐਸਐਫ ਨੂੰ ਇਹ ਗੁਪਤ ਸੂਚਨਾ ਮਿਲੀ ਸੀ ਕਿ ਭਾਰਤੀ ਤਸਕਰਾਂ ਵੱਲੋਂ ਡਰੋਨ ਤੋਂ ਫਿਰੋਜ਼ਪੁਰ ਦੇ ਏਰੀਏ ਵਿਚ ਪਾਕਿਸਤਾਨੀ ਤਸਕਰਾਂ ਤੋਂ ਹੈਰੋਇਨ ਦੀ ਵੱਡੀ ਖੇਪ ਮੰਗਵਾਈ ਗਈ ਹੈ ਜੋ ਦੇਸ਼ ਵਿਚ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸਪਲਾਈ ਕੀਤੀ ਜਾਣੀ ਹੈ ਤਾਂ ਫਿਰੋਜ਼ਪੁਰ ਪੁਲਸ ਅਤੇ ਬੀਐਸਐਫ ਵੱਲੋਂ ਤੁਰੰਤ ਦੱਸੇ ਗਏ ਪਿੰਡ ਪਧਰੀ ਦੇ ਏਰੀਏ ਵਿਚ ਜੁਆਇੰਟ ਸਰਚ ਆਪਰੇਸ਼ਨ ਚਲਾਇਆ ਗਿਆ। 

ਇਹ ਵੀ ਪੜ੍ਹੋ : ਮੈਡ ਸੰਧੂ ਕਤਲ ਕਾਂਡ ਵਿਚ ਸਨਸਨੀਖੇਜ਼ ਖ਼ੁਲਾਸਾ! ਸਾਹਮਣੇ ਆਇਆ ਹੈਰਾਨ ਕਰਦਾ ਸੱਚ

ਇਸ ਆਪਰੇਸ਼ਨ ਦੌਰਾਨ ਖੇਤਾਂ ਵਿਚੋਂ ਕਰੀਬ 20 ਕਿਲੋ ਤੋਂ ਵੱਧ ਹੈਰੋਇਨ ਮਿਲੀ ਜੋ ਪੁਲਸ ਵੱਲੋਂ ਆਪਣੇ ਕਬਜ਼ੇ ਵਿਚ ਲੈ ਲਈ ਗਈ ਹੈ ਅਤੇ ਇਸ ਗੱਲ ਦਾ ਪਤਾ ਲਗਾਇਆ ਜਾ ਰਿਹਾ ਹੈ ਕਿ ਇਹ ਹੈਰੋਇਨ ਕਿਹੜੇ ਭਾਰਤੀ ਤਸਕਰਾਂ ਵੱਲੋਂ ਪਾਕਿਸਤਾਨੀ ਤਸਕਰਾਂ ਤੋਂ ਮੰਗਵਾਈ ਗਈ ਸੀ ਅਤੇ ਅੱਗੇ ਕਿੱਥੇ ਸਪਲਾਈ ਕੀਤੀ ਜਾਣੀ ਸੀ? ਪਤਾ ਲੱਗਾ ਹੈ ਕਿ ਜਿਨ੍ਹਾਂ 2 ਅਣਪਛਾਤੇ ਮੋਟਰਸਾਈਕਲ ਸਵਾਰਾਂ ਵੱਲੋਂ ਹੈਰੋਇਨ ਦੀ ਇਹ ਖੇਪ ਲਿਜਾਈ ਜਾਣੀ ਸੀ ਉਹ ਤਸਕਰ ਪੁਲਸ ਅਤੇ ਬੀਐਸਐਫ ਨੂੰ ਦੇਖ ਕੇ ਉੱਥੋਂ ਫਰਾਰ ਹੋ ਗਏ, ਉਨ੍ਹਾਂ ਨਸ਼ਾ ਤਸਕਰਾਂ ਦੀ ਫਿਰੋਜ਼ਪੁਰ ਪੁਲਸ ਵੱਲੋਂ ਵੱਡੇ ਪੱਧਰ 'ਤੇ ਤਲਾਸ਼ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ ਦਾ ਇਹ ਇਲਾਕਾ, ਦੋ ਨੌਜਵਾਨਾਂ ਨੂੰ ਕਤਲ ਕਰਕੇ ਅੱਡੇ 'ਚ ਸੁੱਟਿਆ

ਫਿਰੋਜ਼ਪੁਰ ਪੁਲਸ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਤੋਂ ਹੈਰੋਇਨ ਦੀ ਇਹ ਵੱਡੀ ਖੇਪ ਮੰਗਵਾਉਣ ਵਾਲੇ ਤਸਕਰ ਜਲਦ ਜੇਲ੍ਹ ਦੀਆਂ ਸਲਾਖਾਂ ਪਿੱਛੇ ਹੋਣਗੇ। ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 100 ਕਰੋੜ ਰੁਪਏ ਤੋਂ ਵੱਧ ਦੱਸੀ ਜਾਂਦੀ ਹੈ।

ਇਹ ਵੀ ਪੜ੍ਹੋ : ਬ੍ਰੇਕਿੰਗ ਨਿਊਜ਼ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਰਪੰਚ ਦਾ ਗੋਲ਼ੀਆਂ ਮਾਰ ਕੇ ਕਤਲ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News