ਪੰਜਾਬ ਵਿਚ ਫੜੀ ਗਈ ਹੈਰੋਇਨ ਦੀ ਵੱਡੀ ਖੇਪ
Thursday, Jul 17, 2025 - 11:18 AM (IST)

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ 'ਤੇ ਬੀਐੱਸਐੱਫ ਅਤੇ ਫਿਰੋਜ਼ਪੁਰ ਪੁਲਸ ਨੇ ਚਲਾਏ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਪਾਕਿਸਤਾਨ ਤੋਂ ਲਿਆਂਦੀ ਹੈਰੋਇਨ ਦੇ 15 ਪੈਕੇਟ ਬਰਾਮਦ ਕੀਤੇ ਹਨ। ਮਿਲੀ ਜਾਣਕਾਰੀ ਅਨੁਸਾਰ, ਏਜੰਸੀਆਂ ਨੂੰ ਪਤਾ ਲੱਗਾ ਸੀ ਕਿ ਪਿੰਡ ਟੇਂਡੀ ਵਾਲਾ ਦੇ ਇਲਾਕੇ ਵਿਚ ਪਾਕਿਸਤਾਨੀ ਤਸਕਰਾਂ ਪਾਸੋਂ ਭਾਰਤੀ ਤਸਕਰਾਂ ਵੱਲੋਂ ਹੈਰੋਇਨ ਦੀ ਇਕ ਵੱਡੀ ਖੇਪ ਮੰਗਵਾਈ ਗਈ ਹੈ ਅਤੇ ਇਸ ਗੁਪਤ ਸੂਚਨਾ ਦੇ ਆਧਾਰ 'ਤੇ ਬੀਐੱਸਐੱਫ ਅਧਿਕਾਰੀਆਂ ਅਤੇ ਐੱਸਐੱਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਡੀ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਵੱਲੋਂ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ ਗਿਆ, ਜਿੱਥੇ ਇਹ 15 ਪੈਕੇਟ ਹੈਰੋਇਨ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਨੂੰ ਮਿਲੀ ਰਹੀਆਂ ਧਮਕੀਆਂ ਦੇ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ
ਜਾਣਕਾਰੀ ਅਨੁਸਾਰ ਫੜੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿਚ ਕਰੋੜਾਂ ਰੁਪਏ ਦੱਸੀ ਜਾ ਰਹੀ ਹੈ। ਬੀਐੱਸਐੱਫ ਅਤੇ ਪੰਜਾਬ ਪੁਲਸ ਦਾ ਸਰਚ ਆਪ੍ਰੇਸ਼ਨ ਅਜੇ ਵੀ ਜਾਰੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਹੈਰੋਇਨ ਦੀ ਇਹ ਵੱਡੀ ਖੇਪ ਕਿਹੜੇ ਭਾਰਤੀ ਤਸਕਰਾਂ ਵੱਲੋਂ ਮੰਗਵਾਈ ਗਈ ਸੀ ਅਤੇ ਇਸਨੂੰ ਅੱਗੇ ਕਿੱਥੇ ਸਪਲਾਈ ਕੀਤਾ ਜਾਣਾ ਸੀ। ਹੈਰੋਇਨ ਦੀ ਇਸ ਵੱਡੀ ਖੇਪ ਨੂੰ ਫੜਕੇ, ਫਿਰੋਜ਼ਪੁਰ ਪੁਲਸ ਅਤੇ ਬੀਐਸਐਫ ਨੇ ਇਕ ਵਾਰ ਫਿਰ ਭਾਰਤੀ ਅਤੇ ਪਾਕਿਸਤਾਨੀ ਤਸਕਰਾਂ ਦੇ ਨਾਪਾਕ ਇਰਾਦਿਆਂ ਨੂੰ ਨਾਕਾਮ ਕਰ ਦਿੱਤਾ ਹੈ।
ਇਹ ਵੀ ਪੜ੍ਹੋ : ਕਹਿਰ ਓ ਰੱਬਾ : ਪਾਤੜਾਂ 'ਚ ਤਿੰਨ ਸਕੀਆਂ ਭੈਣਾਂ ਦੀ ਇਕੱਠਿਆਂ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e