ਪੰਜਾਬ ਦੀ ਬੱਲੇ-ਬੱਲੇ, ਮਿਲਣਗੇ ਇਹ ਦੋ ਵੱਕਾਰੀ ਸਨਮਾਨ
Friday, Jan 31, 2025 - 03:49 PM (IST)
ਚੰਡੀਗੜ੍ਹ : ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇਕ ਵਾਰ ਫਿਰ ਵੱਕਾਰੀ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ਵਿਚ ਨਵਾਂ ਮਾਪਦੰਡ ਸਥਾਪਤ ਕੀਤਾ ਹੈ। ਇਹ ਪੁਰਸਕਾਰ, ਜਿਸ ਦਾ ਸਿਹਰਾ ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ (ਪੀ.ਐੱਸ.ਸੀ.ਐੱਸ.ਟੀ.) ਅਤੇ ਪੰਜਾਬ ਦੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਜਾਂਦਾ ਹੈ, 4 ਫਰਵਰੀ ਨੂੰ ਇੰਡੀਆ ਹੈਬੀਟੈਟ ਸੈਂਟਰ, ਨਵੀਂ ਦਿੱਲੀ ਵਿਖੇ ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐੱਸ.ਈ.) ਵੱਲੋਂ ਕਰਵਾਏ ਜਾਣ ਵਾਲੇ 'ਗਰੀਨ ਸਕੂਲ ਅਵਾਰਡ ਸਮਾਰੋਹ' ਦੌਰਾਨ ਦਿੱਤਾ ਜਾਵੇਗਾ। ਇਹ ਪੁਰਸਕਾਰ ਸਕੂਲੀ ਭਾਈਚਾਰਿਆਂ ਦਰਮਿਆਨ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਵਿਚ ਪੰਜਾਬ ਦੇ ਮਿਸਾਲੀ ਯਤਨਾਂ ਦਾ ਨਤੀਜਾ ਹੈ, ਜੋ ਦੇਸ਼ ਵਿਆਪੀ ਪਹਿਲਕਦਮੀ ਵਿਚ ਸੂਬੇ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰੇਗਾ।
ਇਹ ਵੀ ਪੜ੍ਹੋ : Punjab : ਦਿਨ ਚੜ੍ਹਦੇ ਸ਼ੁਰੂ ਹੋ ਜਾਂਦੇ ਦੇਹ ਵਪਾਰ ਦੇ ਅੱਡੇ, ਮੁੱਛਫੁੱਟ ਗੱਭਰੂ, ਸਕੂਲਾਂ, ਕਾਲਜਾਂ ਦੇ ਵਿਦਿਆਰਥੀ ਵੀ...
ਸੈਂਟਰ ਫਾਰ ਸਾਇੰਸ ਐਂਡ ਇਨਵਾਇਰਮੈਂਟ (ਸੀ.ਐੱਸ.ਈ.) ਦੀ ਅਗਵਾਈ ਹੇਠ ਚਲਾਇਆ ਜਾ ਰਿਹਾ ਗ੍ਰੀਨ ਸਕੂਲ ਪ੍ਰੋਗਰਾਮ ਇਕ ਦੇਸ਼ ਵਿਆਪੀ ਪਹਿਲਕਦਮੀ ਹੈ, ਜਿਸ ਦਾ ਉਦੇਸ਼ ਸਕੂਲਾਂ ਨੂੰ ਵਾਤਾਵਰਣ ਜਾਗਰੂਕਤਾ ਅਤੇ ਸਥਿਰਤਾ ਦੇ ਮਾਡਲ ਬਣਾਉਣਾ ਹੈ। ਵਿਆਪਕ ਵਾਤਾਵਰਣ ਆਡਿਟ ਰਾਹੀਂ ਸਕੂਲਾਂ ਵੱਲੋਂ ਛੇ ਮੁੱਖ ਖੇਤਰਾਂ ਵਿਚ ਸਰੋਤਾਂ ਦੀ ਢੁਕਵੀਂ ਵਰਤੋਂ ਦਾ ਮੁਲਾਂਕਣ ਕੀਤਾ ਜਾਂਦਾ ਹੈ, ਜਿਨ੍ਹਾਂ ਵਿਚ ਹਵਾ, ਊਰਜਾ, ਭੋਜਨ, ਜ਼ਮੀਨ, ਪਾਣੀ ਅਤੇ ਰਹਿੰਦ-ਖੂੰਹਦ ਸ਼ਾਮਲ ਹਨ। ਇਹ ਪ੍ਰੋਗਰਾਮ ਸਕੂਲਾਂ ਨੂੰ ਵਾਤਾਵਰਣ-ਅਨੁਕੂਲ ਅਭਿਆਸਾਂ ਨੂੰ ਅਪਣਾਉਣ, ਢੁਕਵੇਂ ਤਰੀਕੇ ਨਾਲ ਸਰੋਤ ਪ੍ਰਬੰਧਨ ਅਤੇ ਵਾਤਾਵਰਣ ‘ਤੇ ਮਾੜੇ ਪ੍ਰਭਾਵਾਂ ਨੂੰ ਘਟਾਉਣ ਲਈ ਵਧੇਰੇ ਸਸ਼ਕਤ ਬਣਾਉਂਦਾ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਸਾਲ ਦਾ ਸਭ ਤੋਂ ਵੱਡਾ ਹਾਦਸਾ, ਸੜਕ 'ਤੇ ਵਿੱਛ ਗਈਆਂ ਲਾਸ਼ਾਂ, ਕਮਜ਼ੋਰ ਦਿਲ ਵਾਲੇ ਨਾ ਦੇਖਣ ਤਸਵੀਰਾਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e