ਪੰਜਾਬ ''ਚ ਕਹਿਰ ਵਰ੍ਹਾਉਣ ਲੱਗੀ ਇਹ ਬੀਮਾਰੀ, 14 ਸਾਲਾ ਲੜਕੇ ਦੀ ਮੌਤ
Sunday, Nov 24, 2024 - 06:17 PM (IST)
ਪਾਤੜਾਂ (ਸਨੇਹੀ) : ਪੰਜਾਬ ਵਿਚ ਡੇਂਗੂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪਾਤੜਾਂ ਵਿਚ ਡੇਂਗੂ ਦੀ ਲਪੇਟ ’ਚ ਆਏ ਬਹੁਤ ਸਾਰੇ ਲੋਕ ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ’ਚ ਜ਼ੇਰੇ ਇਲਾਜ ਹਨ, ਜਿਨ੍ਹਾਂ ’ਚੋਂ ਇਕ 14 ਸਾਲਾ ਲੜਕੇ ਦੀ ਮੌਤ ਹੋ ਗਈ ਹੈ। ਪਾਤੜਾਂ ਦੀ ਅਮਰੀਕ ਕਾਲੋਨੀ ਦੇ ਰਹਿਣ ਵਾਲੇ ਵਿਜੇ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦਾ ਲੜਕੇ ਅੰਸ਼ ਸਿੰਗਲਾ ਕੁਝ ਦਿਨ ਪਹਿਲਾਂ ਬੀਮਾਰ ਹੋਇਆ ਸੀ, ਜਿਸ ਦਾ ਉਨ੍ਹਾਂ ਨੇ ਪਹਿਲਾਂ ਪਾਤੜਾਂ ਵਿਖੇ ਇਲਾਜ ਕਰਵਾਇਆ ਸੀ ਅਤੇ ਹਾਲਾਤ ਵਿਗੜਨ ਕਾਰਨ ਉਸ ਨੂੰ ਪਟਿਆਲਾ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਪਰ ਸਿਹਤ ਹੋਰ ਜ਼ਿਆਦਾ ਵਿਗੜਨ ਕਾਰਨ ਉਸ ਨੂੰ ਹਰਿਆਣਾ ਦੇ ਟੋਹਾਣਾ ਸ਼ਹਿਰ ਵਿਚ ਇਕ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਠੀਕ ਨਾ ਹੋਣ ਕਾਰਨ ਉਸ ਨੂੰ ਲੁਧਿਆਣਾ ਦੇ ਡੀ. ਐੱਮ. ਸੀ. ਲਿਜਾਇਆ ਗਿਆ, ਜਿਥੇ ਡੇਂਗੂ ਕਾਰਨ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਕਿਸਮਤ ਹੋਵੇ ਤਾਂ ਅਜਿਹੀ, ਲੁਧਿਆਣਾ 'ਚ 75 ਲੱਖ ਦੀ ਲਾਟਰੀ ਨਿਕਲਣ ਨਾਲ ਮਾਲਾ-ਮਾਲ ਹੋਇਆ ਸ਼ਖਸ
ਸ਼ਹਿਰ ਵਾਸੀਆਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਡੇਂਗੂ ਪੀੜਤ ਮਰੀਜ਼ ਵੱਖ-ਵੱਖ ਨਿੱਜੀ ਹਸਪਤਾਲਾਂ ਵਿਚ ਇਲਾਜ ਕਰਵਾ ਰਹੇ ਹਨ। ਪ੍ਰੰਤੂ ਪਾਤੜਾਂ ਇਲਾਕੇ ਵਿਚ ਕੋਈ ਵਧੀਆ ਸਰਕਾਰੀ ਹਸਪਤਾਲ ਨਾ ਹੋਣ ਕਾਰਨ ਲੋਕਾਂ ਨੂੰ ਲੁੱਟ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।
ਇਹ ਵੀ ਪੜ੍ਹੋ : ਆਧਾਰ ਕਾਰਡ ਨੂੰ ਲੈ ਕੇ ਵੱਡੀ ਖ਼ਬਰ, ਜਾਰੀ ਹੋਇਆ ਨਵਾਂ ਹੁਕਮ
ਨਗਰ ਕੌਂਸਲ ਪਾਤੜਾਂ ਦੇ ਪ੍ਰਧਾਨ ਰਣਵੀਰ ਸਿੰਘ ਯਾਦਵ ਨੇ ਦੱਸਿਆ ਕਿ ਨਗਰ ਕੌਂਸਲ ਵੱਲੋਂ ਸਿਹਤ ਵਿਭਾਗ ਦੇ ਕਰਮਚਾਰੀਆਂ ਸਮੇਤ ਘਰਾਂ ਵਿਚ ਜਾ ਕੇ ਡੇਂਗੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਸਿਹਤ ਸੁਪਰਵਾਈਜ਼ਰ ਪਾਤੜਾਂ ਕਪਿਲ ਕੁਮਾਰ ਨੇ ਦੱਸਿਆ ਕਿ ਡਰਾਈ ਡੇਅ ’ਤੇ ਸ਼ਹਿਰ ਵਿਚ ਸਿਹਤ ਵਿਭਾਗ ਦੀਆਂ ਵੱਖ-ਵੱਖ ਟੀਮਾਂ ਵੱਲੋਂ ਇਕੋ ਦਿਨ ਵਿਚ 600 ਘਰਾਂ ’ਚ ਜਾ ਕੇ ਜਾਂਚ ਕੀਤੀ ਗਈ। ਜਾਂਚ ਦੌਰਾਨ 2 ਦਰਜਨ ਦੇ ਕਰੀਬ ਘਰਾਂ ’ਚ ਡੇਂਗੂ ਦਾ ਲਾਰਵਾ ਪਾਇਆ ਗਿਆ, ਜਿਸ ਨੂੰ ਤੁਰੰਤ ਨਸ਼ਟ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸੂਬੇ ਦੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, ਡਿਪੂ ਹੋਲਡਰਾਂ ਨੂੰ ਵੀ ਜਾਰੀ ਹੋਏ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e