ਅਗਲੇ 5 ਦਿਨਾਂ ਤੱਕ ਵਰ੍ਹੇਗੀ ਅੱਗ ! ਪੰਜਾਬ-ਦਿੱਲੀ ਸਣੇ ਇਨ੍ਹਾਂ ਸੂਬਿਆਂ ''ਚ ਲੱਗੇਗਾ ਸੇਕ
Monday, Apr 20, 2026 - 04:58 PM (IST)
ਨਵੀਂ ਦਿੱਲੀ- ਸਰਦੀ ਖ਼ਤਮ ਹੋ ਗਈ ਹੈ ਤੇ ਹੁਣ ਪੰਜਾਬ ਸਣੇ ਪੂਰਾ ਉੱਤਰੀ ਭਾਰਤ ਇਸ ਸਮੇਂ ਭਿਆਨਕ ਗਰਮੀ ਦੀ ਲਪੇਟ ਹੇਠ ਆ ਗਿਆ ਹੈ। ਇਸੇ ਦੌਰਾਨ ਭਾਰਤੀ ਮੌਸਮ ਵਿਗਿਆਨ ਵਿਭਾਗ (IMD) ਨੇ ਸੋਮਵਾਰ ਨੂੰ ਦੱਸਿਆ ਕਿ ਅਗਲੇ 4 ਤੋਂ 5 ਦਿਨਾਂ ਤੱਕ ਉੱਤਰ-ਪੱਛਮੀ, ਮੱਧ ਅਤੇ ਪੂਰਬੀ ਭਾਰਤ ਨਾਲ ਲੱਗਦੇ ਕੁਝ ਇਲਾਕਿਆਂ 'ਚ ਗਰਮ ਹਵਾਵਾਂ ਤੇ ਲੂ ਚੱਲਣ ਦੀ ਬਹੁਤ ਜ਼ਿਆਦਾ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਅੱਗੇ ਦੱਸਿਆ ਕਿ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਪੂਰਬੀ ਰਾਜਸਥਾਨ, ਛੱਤੀਸਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਓਡੀਸ਼ਾ ਦੇ ਕੁਝ ਇਲਾਕਿਆਂ ਅਤੇ ਪੂਰਬੀ ਉੱਤਰ ਪ੍ਰਦੇਸ਼ ਦੇ ਕੁਝ ਇਲਾਕਿਆਂ 'ਚ 20 ਅਪ੍ਰੈਲ ਤੋਂ 25 ਅਪ੍ਰੈਲ ਵਿਚਾਲੇ ਵੱਖ-ਵੱਖ ਤਰੀਕਾਂ 'ਤੇ ਲੂ ਚੱਲਣ ਦੀ ਸੰਭਾਵਨਾ ਹੈ।
IMD ਨੇ ਕਿਹਾ,''20 ਅਤੇ 21 ਅਪ੍ਰੈਲ ਨੂੰ ਹਰਿਆਣਾ, ਚੰਡੀਗੜ੍ਹ, ਪੱਛਮੀ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ 20 ਤੋਂ 22 ਅਪ੍ਰੈਲ ਵਿਚਾਲੇ ਓਡੀਸ਼ਾ 'ਚ ਗਰਮੀ ਵੱਧ ਸਕਦੀ ਹੈ। IMD 20-26 ਅਪ੍ਰੈਲ ਦੌਰਾਨ ਗੰਗਾ ਨਾਲ ਲੱਗਦੇ ਪੱਛਮੀ ਬੰਗਾਲ ਦੇ ਕੁਝ ਇਲਾਕਿਆਂ 'ਚ, 20-22 ਅਪ੍ਰੈਲ ਦੌਰਾਨ ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ 'ਚ 24 ਅਤੇ 25 ਅਪ੍ਰੈਲ ਦੌਰਾਨ ਗੁਜਰਾਤ ਦੇ ਤੱਟਵਰਤੀ ਇਲਾਕਿਆਂ 'ਚ ਮੌਸਮ ਗਰਮ ਰਹਿਣ ਦੀ ਸੰਭਾਵਨਾ ਹੈ।''
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
