ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਮੌਜੂਦਾ ਸਰਪੰਚ ਦੇ ਭਰਾ ''ਤੇ ਚੱਲੀਆਂ ਤਾਬੜਤੋੜ ਗੋਲੀਆਂ
Wednesday, Mar 25, 2026 - 04:11 PM (IST)
ਗੁਰਦਾਸਪੁਰ (ਗੁਰਪ੍ਰੀਤ)- ਗੁਰਦਾਸਪੁਰ ਜ਼ਿਲ੍ਹੇ ਦੇ ਹਲਕਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਰਹਿਣ ਵਾਲੇ ਇਕ ਨੌਜਵਾਨ 'ਤੇ ਗੋਲੀਆਂ ਚਲਾਉਣ ਦੀ ਘਟਨਾ ਸਾਹਮਣੇ ਆਈ ਹੈ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ, ਮੌਜੂਦਾ ਸਰਪੰਚ ਨਵਦੀਪ ਸਿੰਘ ਪੱਡਾ ਦੇ ਛੋਟੇ ਭਰਾ ਸੁਖਰਾਜ ਸਿੰਘ ਉਰਫ਼ ਕਾਕਾ ਉੱਤੇ ਕੁਝ ਅਣਪਛਾਤੇ ਹਮਲਾਵਰਾਂ ਨੇ ਪਿੰਡ ਸ਼ਾਹਪੁਰ ਜਾਜਨ ਵਿੱਚ ਫਾਇਰਿੰਗ ਕਰ ਦਿੱਤੀ।
ਇਹ ਵੀ ਪੜ੍ਹੋ- ਪੰਜਾਬ 'ਚ ਅੱਜ ਤੋਂ 28 ਮਾਰਚ ਤੱਕ ਮੌਸਮ ਦਾ ਵੱਡਾ ਅਲਰਟ, ਵਿਭਾਗ ਨੇ ਦਿੱਤੀ ਅਹਿਮ ਜਾਣਕਾਰੀ
ਜ਼ਖ਼ਮੀ ਸੁਖਰਾਜ ਸਿੰਘ ਕਾਕਾ, ਉਸ ਦੀ ਮਾਤਾ ਕੁਲਵਿੰਦਰ ਕੌਰ ਅਤੇ ਚਾਚਾ ਮਨਹੋਰ ਸਿੰਘ ਨੇ ਦੱਸਿਆ ਕਿ ਸੁਖਰਾਜ ਸਿੰਘ ਕਿਸੇ ਕੰਮ ਸਬੰਧੀ ਆਪਣੇ ਪਿੰਡ ਪੱਡਾ ਤੋਂ ਨਜ਼ਦੀਕੀ ਪਿੰਡ ਸ਼ਾਹਪੁਰ ਜਾਜਨ ਗਿਆ ਹੋਇਆ ਸੀ। ਉੱਥੇ ਪਹਿਲਾਂ ਹੀ ਚਾਰ ਨੌਜਵਾਨ ਮੁੰਹ ਢੱਕ ਕੇ ਖੜ੍ਹੇ ਸਨ ਅਤੇ ਜਿਵੇਂ ਹੀ ਉਹ ਉਨ੍ਹਾਂ ਦੇ ਨੇੜੇ ਪਹੁੰਚਿਆ, ਹਮਲਾਵਰਾਂ ਨੇ ਉਸ ਉੱਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਉਸ ਦੀ ਬਾਂਹ ਅਤੇ ਲੱਕ ਵਿੱਚ ਗੋਲੀਆਂ ਲੱਗੀਆਂ, ਜਿਸ ਨਾਲ ਉਹ ਗੰਭੀਰ ਜ਼ਖ਼ਮੀ ਹੋ ਗਿਆ।
ਇਹ ਵੀ ਪੜ੍ਹੋ- ਅਹਿਮ ਖ਼ਬਰ: ਅੰਮ੍ਰਿਤਸਰ ਤੋਂ ਹਵਾਈ ਸਫ਼ਰ ਹੋਵੇਗਾ ਮਹਿੰਗਾ, ਵਪਾਰਕ ਗਤੀਵਿਧੀਆਂ ਵੀ ਹੋਣਗੀਆਂ ਪ੍ਰਭਾਵਿਤ
ਜ਼ਖ਼ਮੀ ਨੌਜਵਾਨ ਨੂੰ ਤੁਰੰਤ ਸਰਕਾਰੀ ਹਸਪਤਾਲ ਫਤਿਹਗੜ ਚੂੜੀਆਂ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਦੀ ਹਾਲਤ ਨਾਜ਼ੁਕ ਦੇਖਦਿਆਂ ਅੰਮ੍ਰਿਤਸਰ ਰੈਫਰ ਕਰ ਦਿੱਤਾ। ਡਾਕਟਰ ਮਨਦੀਪ ਸਿੰਘ ਮੁਤਾਬਕ, ਜਖ਼ਮ ਗੰਭੀਰ ਹਨ ਅਤੇ ਮਰੀਜ਼ ਨੂੰ ਉੱਚੇ ਇਲਾਜ ਲਈ ਭੇਜਿਆ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਐਸ.ਐਸ.ਪੀ. ਮਹਿਤਾਬ ਸਿੰਘ ਸਮੇਤ ਪੁਲਸ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਘਟਨਾ ਦਾ ਜਾਇਜ਼ਾ ਲਿਆ। ਐਸ.ਐਸ.ਪੀ. ਨੇ ਦੱਸਿਆ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਪੰਜਾਬ ਦੇ ਕਿਸਾਨਾਂ ਨੇ ਜਾਮ ਕਰ'ਤਾ ਰੇਲਵੇ ਟ੍ਰੈਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
