ਪੰਜਾਬ ’ਚ ਮੌਜੂਦਾ ਸਾਉਣੀ ਦੇ ਸੀਜ਼ਨ ’ਚ 1.52 ਕਰੋੜ ਮੀਟ੍ਰਕ ਟਨ ਹੋਈ ਝੋਨੇ ਦੀ ਖ਼ਰੀਦ
Tuesday, Nov 03, 2020 - 10:39 AM (IST)

ਜੈਤੋ (ਪਰਾਸ਼ਰ) - ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ ਪੰਜਾਬ ’ਚ ਝੋਨੇ ਦੀ ਖ਼ਰੀਦ ਦਾ ਕੰਮ ਨਿਰੰਤਰ ਜਾਰੀ ਹੈ। 1 ਨਵੰਬਰ ਐਤਵਾਰ ਨੂੰ ਵੀ ਝੋਨੇ ਦੀ ਖ਼ਰੀਦ ਕੀਤੀ ਜਾ ਰਹੀ ਹੈ, ਜਿਸ ਕਾਰਣ 1 ਕਰੋੜ 52 ਲੱਖ 70 ਕੁਇੰਟਲ ਦੀ ਖ਼ਰੀਦ ਹੋ ਚੁੱਕੀ ਹੈ। ਦੂਜੇ ਪਾਸੇ ਐਤਵਾਰ ਨੂੰ ਰਾਜ ਦੀਆਂ ਵੱਖ-ਵੱਖ ਮੰਡੀਆਂ ’ਚ ਝੋਨੇ ਦੀ ਕੁੱਲ ਆਮਦ 1 ਕਰੋੜ 54 ਲੱਖ 90 ਕੁਇੰਟਲ ਤੱਕ ਪਹੁੰਚ ਗਈ ਹੈ।
ਪੜ੍ਹੋ ਇਹ ਵੀ ਖਬਰ - karva chauth 2020 : 'ਚੰਨ' ਦੇ ਦੀਦਾਰ ਲਈ ਜਨਾਨੀਆਂ ਕਰਨ ਇਹ 16 ਸ਼ਿੰਗਾਰ, ਹੁੰਦਾ ਹੈ ਖ਼ਾਸ ਮਹੱਤਵ
ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਸੱਕਤਰ ਸੱਤਪਾਲ ਡੋਡ ਨੇ ਦੱਸਿਆ ਕਿ ਇਹ ਆਮਦ ਪਿਛਲੇ ਸਾਲ ਨਾਲੋਂ 32.64 ਲੱਖ ਮੀਟ੍ਰਕ ਟਨ ਵੱਧ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ 1 ਕਰੋੜ 22 ਲੱਖ 28 ਕੁਇੰਟਲ ਝੋਨਾ ਰਾਜ ਦੀਆਂ ਮੰਡੀਆਂ ’ਚ ਆਇਆ ਸੀ, ਜਿਸ ’ਚੋਂ 1 ਕਰੋੜ 20 ਲੱਖ 60 ਕੁਇੰਟਲ ਝੋਨੇ ਦੀ ਖ਼ਰੀਦ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ 1 ਨਵੰਬਰ ਤੱਕ ਪੰਜਾਬ ਮੰਡੀ ਬੋਰਡ ਵੱਲੋਂ ਕਿਸਾਨਾਂ ਨੂੰ 27.67 ਲੱਖ ਪਾਸ ਜਾਰੀ ਕੀਤੇ ਗਏ ਹਨ ਤਾਂ ਜੋ ਝੋਨਾ ਵੇਚਣ ਸਮੇਂ ਕਿਸਾਨਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਪੜ੍ਹੋ ਇਹ ਵੀ ਖਬਰ - karva chauth 2020 : ਵਰਤ ਵਾਲੇ ਦਿਨ ਜਨਾਨੀਆਂ ਕਦੇ ਨਾ ਕਰਨ ਇਹ ਗ਼ਲਤੀਆਂ, ਪੈ ਸਕਦੀਆਂ ਨੇ ਭਾਰੀ
ਕਾਂਗਰਸੀ ਆਗੂ ਡੋਡ ਨੇ ਕਿਹਾ ਕਿ ਕੈਪਟਨ ਸਰਕਾਰ ਦਾ ਇਰਾਦਾ ਕਿਸਾਨਾਂ ਦੀ ਉਪਜ ਦੀ ਵੱਧ ਤੋਂ ਵੱਧ ਖ਼ਰੀਦਣਾ ਹੈ। ਇਸ ਦੌਰਾਨ ਸੂਤਰਾਂ ਨੇ ਦੱਸਿਆ ਕਿ ਦੇਸ਼ ਵਿਚ 7.42 ਕਰੋੜ ਟਨ ਝੋਨਾ ਘੱਟੋ-ਘੱਟ ਸਮਰਥਨ ਮੁੱਲ ’ਤੇ ਕਿਸਾਨਾਂ ਤੋਂ ਖ਼ਰੀਦਿਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖਬਰ - ਕਰਵਾ ਚੌਥ 2020: ਵਰਤ ਰੱਖਣ ਤੋਂ ਪਹਿਲਾਂ ਜਨਾਨੀਆਂ ਇਨ੍ਹਾਂ ਗੱਲਾਂ ’ਤੇ ਜ਼ਰੂਰ ਦੇਣ ਖ਼ਾਸ ਧਿਆਨ