ਪੰਜਾਬ ’ਚ ਲਾਅ ਐਂਡ ਆਰਡਰ ਦੀਆਂ ਉੱਡ ਰਹੀਆਂ ਧੱਜੀਆਂ, ਜਲੰਧਰ ਸ਼ਹਿਰ ’ਚ ਸੁਰੱਖਿਆ ਪ੍ਰਬੰਧ ਰਾਮ ਭਰੋਸੇ

Monday, May 30, 2022 - 03:21 PM (IST)

ਜਲੰਧਰ (ਸੁਧੀਰ)- ਪੰਜਾਬ ਵਿਚ ਲਾਅ ਐਂਡ ਆਰਡਰ ਦੀਆਂ ਧੱਜੀਆਂ ਲਗਾਤਾਰ ਉੱਡ ਰਹੀਆਂ ਹਨ। ਪੁਲਸ ਦੀ ਢਿੱਲੀ ਕਾਰਗੁਜ਼ਾਰੀ ਦੀ ਪੋਲ ਖੋਲ੍ਹਦਿਆਂ ਕਦੇ ਗੰਨ ਪੁਆਇੰਟ ’ਤੇ ਲੋਕਾਂ ਕੋਲੋਂ ਗੱਡੀਆਂ ਖੋਹੀਆ ਜਾ ਰਹੀਆਂ ਹਨ ਤਾਂ ਕਦੇ ਕਿਸੇ ਦੇ ਘਰਾਂ, ਕੋਠੀਆਂ ਅਤੇ ਦੁਕਾਨਾਂ ਦੇ ਤਾਲੇ ਤੋੜ ਕੇ ਚੋਰ-ਲੁਟੇਰੇ ਸ਼ਰੇਆਮ ਫਰਾਰ ਹੋ ਰਹੇ ਹਨ। ਕਦੇ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਲੋਕਾਂ ਦੇ ਕਤਲ ਹੋ ਰਹੇ ਹਨ।

ਪੰਜਾਬ ਵਿਚ ਦਿਨੋ-ਦਿਨ ਵਧਦੇ ਜੁਰਮ ਵੇਖ ਕੇ ਪੰਜਾਬ ਦੇ ਲੋਕਾਂ ਵਿਚ ਲਗਾਤਾਰ ਖ਼ੌਫ਼ ਪਾਇਆ ਜਾ ਰਿਹਾ ਹੈ, ਜਿਸ ਕਾਰਨ ਉਹ ਖ਼ੁਦ ਨੂੰ ਇਥੇ ਅਸੁਰੱਖਿਅਤ ਮਹਿਸੂਸ ਕਰਨ ਲੱਗੇ ਹਨ। ਪੰਜਾਬ ਵਿਚ ਲਗਾਤਾਰ ਜੁਰਮਾਂ ਵਿਚ ਵਾਧਾ ਹੁੰਦਾ ਦੇਖ ਪੰਜਾਬ ਦੇ ਲੋਕ ਆਪਣੇ ਬੱਚਿਆਂ ਨੂੰ ਵਿਦੇਸ਼ ਵਿਚ ਸੈਟਲ ਕਰਨ ਦੀ ਗੱਲ ਕਰਨ ਲੱਗੇ ਹਨ।

ਇਹ ਵੀ ਪੜ੍ਹੋ: ਸੁਲਤਾਨਪੁਰ ਲੋਧੀ ਵਿਖੇ ਸਰਕਾਰੀ ਸਕੂਲ ਦੀ ਬਾਸਕਟਬਾਲ ਗਰਾਊਂਡ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

PunjabKesari
ਜੇਕਰ ਕੁਝ ਸਮੇਂ ਪਹਿਲਾਂ ਦਾ ਹੀ ਰਿਕਾਰਡ ਵੇਖਿਆ ਜਾਵੇ ਤਾਂ ਪੰਜਾਬ ਵਿਚ ਮੁਲਜ਼ਮਾਂ ਨੇ ਦਰਜਨਾਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਹੈ, ਜਿਨ੍ਹਾਂ ਵਿਚੋਂ ਕਈ ਮਾਮਲੇ ਅਜੇ ਵੀ ਪੰਜਾਬ ਪੁਲਸ ਟਰੇਸ ਨਹੀਂ ਕਰ ਸਕੀ। ਜੇਕਰ ਵੇਖਿਆ ਜਾਵੇ ਤਾਂ ਜਦੋਂ ਤੱਕ ਪੁਲਸ ਇਕ ਮਾਮਲਾ ਟਰੇਸ ਕਰਦੀ ਹੈ ਤਾਂ ਇੰਨੇ ਵਿਚ ਬੇਖ਼ੌਫ਼ ਮੁਲਜ਼ਮ ਦੂਜੀ ਵਾਰਦਾਤ ਨੂੰ ਅੰਜਾਮ ਦੇ ਕੇ ਸ਼ਹਿਰ ਵਿਚੋਂ ਬੜੇ ਆਰਾਮ ਨਾਲ ਫਰਾਰ ਹੋ ਜਾਂਦੇ ਹਨ। ਇੰਨਾ ਹੀ ਨਹੀਂ ਕਦੇ ਪੰਜਾਬ ਵਿਚ ਕਿਸੇ ਔਰਤ ਦੇ ਗਲੇ ਵਿਚੋਂ ਸ਼ਰੇਆਮ ਚੇਨ ਝਪਟੀ ਜਾ ਰਹੀ ਹੈ ਤਾਂ ਕਦੇ ਕਿਸੇ ਦਾ ਪਰਸ ਖੋਹਿਆ ਜਾ ਰਿਹਾ ਹੈ, ਜਦਕਿ ਪੁਲਸ ਸਨੈਚਿੰਗ ਦੀਆਂ ਵਾਰਦਾਤਾਂ ’ਤੇ ਰੋਕ ਲਾਉਣ ਵਿਚ ਨਾਕਾਮ ਵਿਖਾਈ ਦੇ ਰਹੀ ਹੈ। ਉਥੇ ਹੀ, ਅੱਜ ਪੰਜਾਬ ਦੇ ਮਾਨਸਾ ਸ਼ਹਿਰ ਵਿਚ ਵੀ ਗੈਂਗਸਟਰਾਂ ਨੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰੇਆਮ 20 ਦੇ ਲਗਭਗ ਗੋਲ਼ੀਆਂ ਮਾਰ ਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਪੰਜਾਬ ਵਿਚ ਅਚਾਨਕ ਹੋਈ ਇਸ ਖੌਫਨਾਕ ਵਾਰਦਾਤ ਨੂੰ ਦੇਖ ਕੇ ਪੰਜਾਬ ਦੇ ਲੋਕਾਂ ਵਿਚ ਖ਼ੌਫ਼ ਪਾਇਆ ਜਾ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਮਸ਼ਹੂਰ ਲੋਕਾਂ ਦਾ ਇਹ ਹਾਲ ਹੈ ਤਾਂ ਆਮ ਆਦਮੀ ਦਾ ਕੀ ਹਾਲ ਹੋਵੇਗਾ।

ਇਹ ਵੀ ਪੜ੍ਹੋ: ਮੂਸੇਵਾਲਾ ਦੇ ਕਤਲ 'ਤੇ ਭੜਕੇ ਸੁਖਪਾਲ ਖਹਿਰਾ, ਕਿਹਾ-ਗ਼ਲਤੀ ਸਵੀਕਾਰ ਕਰ CM ਮਾਨ ਦੇਣ ਅਸਤੀਫ਼ਾ

PunjabKesari

ਮਾਨਸਾ ਵਿਚ ਵਾਪਰੀ ਇਸ ਖ਼ੌਫ਼ਨਾਕ ਘਟਨਾ ਤੋਂ ਬਾਅਦ ਸੂਬੇ ਵਿਚ ਹਾਈ ਅਲਰਟ ਕੀਤਾ ਗਿਆ ਹੈ। ਇਸੇ ਕੜੀ ਅਧੀਨ ਬੀਤੇ ਦਿਨ ‘ਜਗ ਬਾਣੀ’ ਦੀ ਟੀਮ ਨੇ ਰਾਤ ਨੂੰ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸ਼ਹਿਰ ਦਾ ਦੌਰਾ ਕੀਤਾ। ਇਸ ਦੌਰਾਨ ਸ਼ਹਿਰ ਦੇ ਮਸ਼ਹੂਰ ਇਲਾਕੇ ਮਾਡਲ ਟਾਊਨ ਮਾਰਕੀਟ ਅਤੇ ਪੀ. ਪੀ. ਆਰ. ਮਾਰਕੀਟ ਵਿਚ ਏ. ਸੀ. ਪੀ. ਮਾਡਲ ਟਾਊਨ ਗੁਰਪ੍ਰੀਤ ਸਿੰਘ ਗਿੱਲ ਪੂਰੇ ਲਾਮ-ਲਸ਼ਕਰ ਨਾਲ ਵਿਖਾਈ ਦਿੱਤੇ, ਜਿਨ੍ਹਾਂ ਪੈਰਾ-ਮਿਲਟਰੀ ਫੋਰਸ ਅਤੇ ਥਾਣਾ ਨੰ. 7 ਦੇ ਇੰਚਾਰਜ ਰਾਜੇਸ਼ ਸ਼ਰਮਾ ਨਾਲ ਕਈ ਥਾਵਾਂ ’ਤੇ ਨਾਕੇਬੰਦੀ ਕਰ ਕੇ ਵਾਹਨਾਂ ਦੀ ਚੈਕਿੰਗ ਕੀਤੀ ਅਤੇ ਕਈ ਸ਼ੱਕੀ ਲੋਕਾਂ ਤੋਂ ਪੁੱਛਗਿੱਛ ਕੀਤੀ।

PunjabKesari

ਇਸ ਤੋਂ ਬਾਅਦ ਟੀਮ ਨੇ ਸ਼ਹਿਰ ਦੇ ਕਈ ਅੰਦਰੂਨੀ ਹਿੱਸਿਆ ਦਾ ਦੌਰਾ ਕੀਤਾ, ਜਿੱਥੇ ਸੁਰੱਖਿਆ ਰਾਮ ਭਰੋਸੇ ਹੀ ਦਿਖਾਈ ਦਿੱਤੀ। ਕਿਸ਼ਨਪੁਰਾ ਚੌਂਕ ਵਿਚ ਵੀ ਪੁਲਸ ਮੁਲਾਜ਼ਮ ਵਾਹਨਾਂ ਦੀ ਚੈਕਿੰਗ ਕਰਦੇ ਦਿਖਾਈ ਦਿੱਤੇ। ਵਰਣਨਯੋਗ ਹੈ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਕਮਿਸ਼ਨਰੇਟ ਪੁਲਸ ਵਿਚ 4 ਡੀ. ਸੀ. ਪੀ., ਇਕ ਜੁਆਇੰਟ ਸੀ. ਪੀ. ਸਣੇ ਕਈ ਅਧਿਕਾਰੀਆਂ ਨੇ ਚਾਰਜ ਸੰਭਾਲਿਆ ਹੈ। ਕਮਿਸ਼ਨਰੇਟ ਪੁਲਸ ਵਿਚ ਇੰਨੇ ਅਧਿਕਾਰੀ ਹੋਣ ਦੇ ਬਾਵਜੂਦ ਰਾਤ ਨੂੰ ਸ਼ਹਿਰ ਵਾਸੀਆਂ ਦੀ ਸੁਰੱਖਿਆ ਰਾਮ ਭਰੋਸੇ ਹੀ ਵਿਖਾਈ ਦਿੱਤੀ, ਜਿਸ ਕਾਰਨ ਕਮਿਸ਼ਨਰੇਟ ਪੁਲਸ ਦੇ ਸੁਰੱਖਿਆ ਪ੍ਰਬੰਧਾਂ ’ਤੇ ਸਵਾਲੀਆ ਨਿਸ਼ਾਨ ਲੱਗ ਰਿਹਾ ਹੈ।

ਇਹ ਵੀ ਪੜ੍ਹੋ: ਜਲੰਧਰ ’ਚ ਵੱਡੀ ਵਾਰਦਾਤ, ਏ. ਸੀ. ਪੀ. ਦੇ ਗੰਨਮੈਨ ਦੀ ਗੋਲ਼ੀ ਲੱਗਣ ਨਾਲ ਮੌਤ

PunjabKesari

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News