ਪੰਜਾਬ : AC 'ਚ ਹੋਇਆ ਵੱਡਾ ਧਮਾਕਾ, 25 ਸਾਲਾ ਮਕੈਨਿਕ ਦੀ ਮੌਤ, ਪੂਰੇ ਇਲਾਕੇ 'ਚ ਮਚਿਆ ਹੜਕੰਪ

Saturday, Jun 13, 2026 - 09:44 AM (IST)

ਪੰਜਾਬ : AC 'ਚ ਹੋਇਆ ਵੱਡਾ ਧਮਾਕਾ, 25 ਸਾਲਾ ਮਕੈਨਿਕ ਦੀ ਮੌਤ, ਪੂਰੇ ਇਲਾਕੇ 'ਚ ਮਚਿਆ ਹੜਕੰਪ

ਬਰਨਾਲਾ (ਪੁਨੀਤ) : ਬਰਨਾਲਾ ਦੇ ਕੇ. ਸੀ. ਰੋਡ 'ਤੇ ਸਥਿਤ ਇਕ ਘਰ 'ਚ ਏ. ਸੀ. ਦੀ ਰਿਪੇਅਰ ਦੌਰਾਨ ਅਚਾਨਕ ਜ਼ੋਰਦਾਰ ਧਮਾਕਾ ਹੋਇਆ, ਜਿਸ ਕਾਰਨ ਨੌਜਵਾਨ ਮਕੈਨਿਕ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਿਕੰਦਰ ਸਿੰਘ (25) ਦੇ ਤੌਰ 'ਤੇ ਕੀਤੀ ਗਈ ਹੈ, ਜੋ ਕਿ ਨੇੜਲੇ ਪਿੰਡ ਠੀਕਰੀਵਾਲਾ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਸਿਕੰਦਰ ਸਿੰਘ ਆਪਣੇ ਸਾਥੀਆਂ ਨਾਲ ਕੇ. ਸੀ. ਰੋਡ 'ਤੇ ਸਥਿਤ ਇਕ ਘਰ 'ਚ ਖ਼ਰਾਬ ਹੋਏ ਏ. ਸੀ. ਦੀ ਮੁਰੰਮਤ ਕਰਨ ਲਈ ਆਇਆ ਹੋਇਆ ਸੀ।

ਇਹ ਵੀ ਪੜ੍ਹੋ : ਪੰਜਾਬ ਭਰ ਦੇ ਬਿਜਲੀ ਖ਼ਪਤਕਾਰਾਂ ਲਈ ਅਲਰਟ, ਪਾਵਰਕਾਮ ਨੇ ਜਾਰੀ ਕੀਤਾ ਜ਼ਰੂਰੀ ਸੁਨੇਹਾ

ਜਦੋਂ ਉਹ ਏ. ਸੀ. ਠੀਕ ਕਰ ਰਿਹਾ ਸੀ ਤਾਂ ਅਚਾਨਕ ਜ਼ੋਰਦਾਰ ਧਮਾਕਾ ਹੋ ਗਿਆ। ਧਮਾਕਾ ਇੰਨਾ ਭਿਆਨਕ ਸੀ ਕਿ ਇਸ ਦੀ ਆਵਾਜ਼ ਸੁਣ ਕੇ ਆਸ-ਪਾਸ ਦੇ ਇਲਾਕੇ 'ਚ ਹੜਕੰਪ ਮਚ ਗਿਆ ਅਤੇ ਵੱਡੀ ਗਿਣਤੀ 'ਚ ਲੋਕ ਤੁਰੰਤ ਮੌਕੇ 'ਤੇ ਇਕੱਠੇ ਹੋ ਗਏ। ਇਸ ਹਾਦਸੇ ਦੌਰਾਨ ਸਿਕੰਦਰ ਸਿੰਘ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ, ਜਿਸ ਨੂੰ ਸਥਾਨਕ ਲੋਕਾਂ ਨੇ ਤੁਰੰਤ ਨਜ਼ਦੀਕੀ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦਿੱਤਾ। ਘਟਨਾ ਦੀ ਸੂਚਨਾ ਮਿਲਦੇ ਹੀ ਸਥਾਨਕ ਪੁਲਸ ਨੇ ਮੌਕੇ 'ਤੇ ਪੁੱਜ ਕੇ ਹਾਲਾਤ ਦਾ ਜਾਇਜ਼ਾ ਲਿਆ ਅਤੇ ਮ੍ਰਿਤਕ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਲਿਆ।

ਇਹ ਵੀ ਪੜ੍ਹੋ : ਪੱਥਰੀ ਦੇ ਆਪਰੇਸ਼ਨ ਨੇ ਉਜਾੜਿਆ ਪਰਿਵਾਰ! ਡਾਕਟਰ ਦਿੰਦੇ ਰਹੇ ਦਿਲਾਸਾ ਪਰ ਫਿਰ ਅਖ਼ੀਰ 'ਚ ਜੋ ਹੋਇਆ...
ਗੈਸ ਦੇ ਦਬਾਅ ਕਾਰਨ ਹੋਇਆ ਧਮਾਕਾ
ਸ਼ੁਰੂਆਤੀ ਜਾਂਚ 'ਚ ਤਕਨੀਕੀ ਮਾਹਰਾਂ ਮੁਤਾਬਕ ਏ. ਸੀ. ਦੀ ਮੁਰੰਮਤ ਦੌਰਾਨ ਕਿਸੇ ਤਕਨੀਕੀ ਖ਼ਰਾਬੀ ਕਾਰਨ ਗੈਸ ਦਾ ਪ੍ਰੈਸ਼ਰ ਲੋੜ ਤੋਂ ਜ਼ਿਆਦਾ ਵੱਧ ਜਾਣ ਕਾਰਨ ਇਹ ਧਮਾਕਾ ਹੋਇਆ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

 


author

Babita

Content Editor

Related News