ਪੰਜਾਬ ’ਚ ਹੋਈ 98.52 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ

10/26/2020 9:48:31 AM

ਜੈਤੋ (ਪਰਾਸ਼ਰ) - ਕੋਵਿਡ-19 ਦੇ ਬਾਵਜੂਦ ਇਸ ਸਾਲ ਸਾਉਣੀ ਦੀਆਂ ਫਸਲਾਂ ਦੀ ਬਿਜਾਈ ਦੇ ਰਕਬੇ ਵਿਚ ਵਾਧਾ ਹੋਇਆ ਹੈ, ਜਿਸ ਵਿਚ ਝੋਨੇ ਦੀ ਬਿਜਾਈ ਵੀ ਸ਼ਾਮਲ ਹੈ। ਦੱਸਿਆ ਜਾਂਦਾ ਹੈ ਕਿ ਇਸ ਵਾਰ ਵੱਖ-ਵੱਖ ਸਾਉਣੀ ਦੀਆਂ ਫਸਲਾਂ ਪਿਛਲੇ ਸਾਲ ਦੇ ਮੁਕਾਬਲੇ ਕਰੀਬ 4.50 ਫੀਸਦੀ ਵਧੀਆਂ ਹਨ।

ਇਸ ਦੌਰਾਨ ਪੰਜਾਬ ਦੇ ਮੌਜੂਦਾ ਸਾਉਣੀ ਸੀਜ਼ਨ ਦੌਰਾਨ ਬਾਸਮਤੀ ਸਮੇਤ 24 ਅਕਤੂਬਰ ਤੱਕ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿਚ 100.87 ਲੱਖ ਮੀਟ੍ਰਿਕ ਟਨ ਝੋਨਾ ਆ ਚੁੱਕਾ ਹੈ, ਜਦੋਂਕਿ ਰਾਜ ਦੀਆਂ ਮੰਡੀਆਂ ਵਿਚ ਪਿਛਲੇ ਸਾਲ ਇਸ ਸਮੇਂ ਦੌਰਾਨ 73.69 ਲੱਖ ਮੀਟ੍ਰਿਕ ਟਨ ਝੋਨਾ ਆਇਆ ਸੀ। ਇਸ ’ਚੋਂ 71.80 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਸੀ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਸ਼ਿਕੰਦਰ ਸਿੰਘ ਮੜਾਕ ਨੇ ਦੱਸਿਆ ਕਿ ਸ਼ਨੀਵਾਰ ਸ਼ਾਮ ਤੱਕ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿਚ ਝੋਨੇ ਦੀ ਕੁੱਲ ਆਮਦ ’ਚੋਂ 98. 52 ਲੱਖ ਮੀਟ੍ਰਿਕ ਟਨ ਖਰੀਦਿਆਂ ਜਾ ਚੁੱਕਾ ਹੈ। ਪਿਛਲੇ ਸਾਲ ਇਸ ਸਮੇਂ ਦੌਰਾਨ 71. 80 ਲੱਖ ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਸੀ। 

ਚੇਅਰਮੈਨ ਸ਼ਿਕੰਦਰ ਸਿੰਘ ਮੜਾਕ ਨੇ ਕਿਹਾ ਕਿ ਝੋਨੇ ਦੀ ਖਰੀਦ ਦੀ ਅਦਾਇਗੀ ਤੁਰੰਤ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਦੀ ਝੋਨੇ ਦੀ ਖਰੀਦ ਲਈ ਰੁਪਏ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਕਿਸਾਨਾਂ ਦੇ ਝੋਨੇ ਦਾ ਇਕ-ਇਕ ਖਰੀਦੇਗੀ। ਉਨ੍ਹਾਂ ਦੱਸਿਆ ਕਿ ਕੱਲ ਤੱਕ ਪੰਜਾਬ ਮੰਡੀ ਬੋਰਡ ਵੱਲੋਂ 20.75 ਲੱਖ ਪਾਸ ਕਿਸਾਨਾਂ ਨੂੰ ਜਾਰੀ ਕੀਤੇ ਗਏ ਹਨ।

rajwinder kaur

This news is Content Editor rajwinder kaur