ਪੰਜਾਬ ’ਚ ਹੁਣ ਤੱਕ 147.15 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

Monday, Nov 02, 2020 - 09:54 AM (IST)

ਜੈਤੋ (ਪਰਾਸ਼ਰ) - ਪੰਜਾਬ ਵਿਚ ਮੌਜੂਦਾ ਸਾਉਣੀ ਦੇ ਮੌਸਮ ਸਾਲ 2020-21 ਦੌਰਾਨ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿਚ ਝੋਨੇ ਦੀ ਆਮਦ ਵਿਚ ਨਿਰੰਤਰ ਵਾਧਾ ਹੋਇਆ ਹੈ। ਹੁਣ ਤੱਕ 31 ਅਕਤੂਬਰ ਸ਼ਾਮ ਤੱਕ 147.15 ਲੱਖ ਮੀਟ੍ਰਿਕ ਟਨ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ, ਜਦੋਂਕਿ ਮੰਡੀਆਂ ਵਿਚ ਕੁੱਲ 149.30 ਲੱਖ ਮੀਟ੍ਰਿਕ ਟਨ ਆਮਦ ਪ੍ਰਾਪਤ ਹੋਈ ਹੈ। ਪਿਛਲੇ ਸਾਲ ਇਸ ਸਮੇਂ ਤਕ 116.61 ਲੱਖ ਮੀਟ੍ਰਿਕ ਟਨ ਝੋਨਾ ਰਾਜ ਦੀਆਂ ਵੱਖ-ਵੱਖ ਮੰਡੀਆਂ ਵਿਚ ਪਹੁੰਚ ਚੁੱਕਾ ਸੀ, ਜਿਸ ’ਚੋਂ 114.78 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਸੀ।

ਪੜ੍ਹੋ ਇਹ ਵੀ ਖ਼ਬਰ- ਕਰਵਾ ਚੌਥ 2020: ਵਰਤ ਰੱਖਣ ਤੋਂ ਪਹਿਲਾਂ ਜਨਾਨੀਆਂ ਇਨ੍ਹਾਂ ਗੱਲਾਂ ’ਤੇ ਜ਼ਰੂਰ ਦੇਣ ਖ਼ਾਸ ਧਿਆਨ

ਸਰਕਾਰੀ ਸੂਤਰਾਂ ਅਨੁਸਾਰ ਇਸ ਵਾਰ ਰਾਜ ਵਿਚ ਲਗਭਗ 32.69 ਲੱਖ ਮੀਟ੍ਰਿਕ ਟਨ ਝੋਨਾ ਮੰਡੀਆਂ ਵਿਚ ਵਧ ਆਇਆ ਹੈ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰੰਤਰ ਅਤੇ ਨਿੱਜੀ ਯਤਨਾਂ ਸਦਕਾ ਭਾਰਤੀ ਰਿਜ਼ਰਵ ਬੈਂਕ ਨੇ ਝੋਨੇ ਦੀ ਚੱਲ ਰਹੀ ਖ਼ਰੀਦ ਸੀਜ਼ਨ ਪੰਜਾਬ ਲ‌ਈ ਸੀ. ਸੀ. ਐੱਲ. ਦੀ ਮਿਆਦ ਵਧਾ ਦਿੱਤੀ ਹੈ। ਸੀ. ਐੱਮ. ਦੇ ਯਤਨਾਂ ਸਦਕਾ ਆਰ. ਬੀ. ਆਈ. ਵੱਲੋਂ 35,552.61 ਕਰੋੜ ਰੁਪਏ ਦੀ ਨਕਦੀ ਕਰਜ਼ਾ ਸੀਮਾ (ਸੀ. ਸੀ. ਐੱਲ.) ਨਿਰਧਾਰਤ ਕੀਤੀ ਗਈ ਹੈ, ਜਿਸ ਨਾਲ ਪੂਰਾ ਨਵੰਬਰ ਮਹੀਨੇ ਤੱਕ ਸੀਮਾ ਵਧਾ ਦਿੱਤੀ ਗਈ ਹੈ।

ਪੜ੍ਹੋ ਇਹ ਵੀ ਖ਼ਬਰ- Health tips : ਇਨ੍ਹਾਂ ਚੀਜ਼ਾਂ ਨੂੰ ਆਪਣੀ ਖੁਰਾਕ ‘ਚ ਕਰੋ ਸ਼ਾਮਲ, ਕਦੇ ਨਹੀਂ ਹੋਵੇਗੀ ਫ਼ੇਫੜਿਆਂ ਦੀ ਬੀਮਾਰੀ

ਦੂਜੇ ਪਾਸੇ ਸੂਤਰਾਂ ਨੇ ਦੱਸਿਆ ਕਿ 22753.44 ਕਰੋੜ ਰੁਪਏ ਦੀ ਝੋਨੇ ਦੀ ਖ਼ਰੀਦ ਵਿਚੋਂ ਹੁਣ ਤੱਕ 22506.10 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਬਹੁਤੇ ਝੋਨੇ ਦੀ ਫ਼ਸਲ ਮੰਡੀਆਂ ਵਿਚੋਂ ਚੁੱਕ ਦਿੱਤੀ ਗਈ ਹੈ। ਸਰਕਾਰ ਕਿਸਾਨਾਂ ਤੋਂ ਪੂਰਾ ਝੋਨਾ ਖ਼ਰੀਦ ਕਰੇਗੀ। ਪੰਜਾਬ ਮੰਡੀ ਬੋਰਡ ਵੱਲੋਂ 31 ਅਕਤੂਬਰ ਸ਼ਾਮ ਤੱਕ 29.91 ਲੱਖ ਪਾਸ ਕਿਸਾਨਾਂ ਨੂੰ ਜਾਰੀ ਕੀਤੇ ਗਏ ਹਨ।

ਪੜ੍ਹੋ ਇਹ ਵੀ ਖ਼ਬਰ- ਰਾਤ ਨੂੰ ਸੌਣ ਤੋਂ ਪਹਿਲਾਂ ਜ਼ਰੂਰ ਖਾਓ 2 ‘ਲੌਂਗ’, ਇਨ੍ਹਾਂ ਬੀਮਾਰੀਆਂ ਤੋਂ ਮਿਲੇਗੀ ਹਮੇਸ਼ਾ ਲਈ ਮੁਕਤੀ


rajwinder kaur

Content Editor

Related News