ਅੱਜ ਤੋਂ 31 ਜੁਲਾਈ ਤਕ ਮੀਂਹ ਦੀ ਸੰਭਾਵਨਾ
Wednesday, Jul 29, 2020 - 12:34 AM (IST)

ਲੁਧਿਆਣਾ,(ਸਲੂਜਾ) - ਪੰਜਾਬ 'ਚ ਪੈ ਰਹੀ ਵਾਧੂ ਗਰਮੀ ਤੋਂ ਹੁਣ ਕੁੱਝ ਦਿਨ ਲਈ ਲੋਕਾਂ ਨੂੰ ਰਾਹਤ ਮਿਲਣ ਵਾਲੀ ਹੈ। ਜਾਣਕਾਰੀ ਮੁਤਾਬਕ ਲੁਧਿਆਣਾ ਸਮੇਤ ਪੰਜਾਬ ਭਰ ਦੇ ਲੋਕਾਂ ਨੂੰ ਆਉਣ ਵਾਲੇ 24 ਘੰਟਿਆਂ ਦੌਰਾਨ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। 29 ਜੁਲਾਈ ਤੋਂ ਲੈ ਕੇ 31 ਜੁਲਾਈ ਤਕ ਸਥਾਨਕ ਮਹਾਨਗਰੀ ਸਮੇਤ ਪੰਜਾਬ ਦੇ ਵੱਖ-ਵੱਖ ਹਿੱਸਿਆਂ 'ਚ ਹਲਕਾ ਤੇ ਮੱਧਮ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਜਾਣਕਾਰੀ ਅੱਜ ਇਥੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਮੌਸਮ ਦੇ ਬਦਲ ਰਹੇ ਮਿਜਾਜ਼ ਸਬੰਧੀ ਜਾਰੀ ਕੀਤੇ ਵਿਸ਼ੇਸ਼ ਬੁਲੇਟਿਨ ਜ਼ਰੀਏ ਦਿੱਤੀ। ਮੌਸਮ ਮਾਹਿਰਾਂ ਨੇ ਦੱਸਿਆ ਕਿ ਇਨ੍ਹਾਂ ਦਿਨਾਂ ਦੌਰਾਨ ਸਵੇਰ ਸਮੇਂ ਨਮੀ ਦੀ ਮਾਤਰਾ 82 ਤੋਂ 95 ਫੀਸਦੀ ਅਤੇ ਸ਼ਾਮ ਨੂੰ ਨਮੀ ਦੀ ਮਾਤਰਾ 55 ਤੋਂ 80 ਫੀਸਦੀ ਵਿਚਾਲੇ ਰਹਿ ਸਕਦੀ ਹੈ।