ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...

Sunday, Sep 06, 2026 - 12:57 PM (IST)

ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...

ਅਜਨਾਲਾ (ਗੁਰਪ੍ਰੀਤ)- ਅਜਨਾਲਾ ਦੇ ਪਿੰਡ ਤੇੜਾ ਰਾਜਪੂਤਾਂ ਨੇੜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਦੋ ਬੱਚਿਆਂ ਦੇ ਪਿਤਾ ਦਾ ਕਥਿਤ ਤੌਰ ’ਤੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ ਕੁਲਜੀਤ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਪਿੰਡ ਤੇੜਾ ਰਾਜਪੂਤਾਂ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਕੁਲਜੀਤ ਸਿੰਘ ਮਿਹਨਤ-ਮਜ਼ਦੂਰੀ ਕਰਨ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਿਹਾ ਸੀ। ਇਸ ਦੌਰਾਨ ਹਮਲਾਵਰਾਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਉਸ ਦਾ ਕਤਲ ਕਰ ਦਿੱਤਾ ਗਿਆ। 

ਇਹ ਵੀ ਪੜ੍ਹੋ-ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ ਅਦਾਇਗੀਆਂ

ਇਸ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਅਜਨਾਲਾ ਦੇ ਮੁਖੀ ਪੁਲਸ ਟੀਮ ਸਮੇਤ ਮੌਕੇ ’ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸਬੰਧੀ ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਇਸ ਝਗੜੇ ਦੀ ਸ਼ੁਰੂਆਤ ਇੱਕ ਦਿਨ ਪਹਿਲਾਂ ਸੜਕ 'ਤੇ ਬਾਈਕ ਰੁਕਣ ਨੂੰ ਲੈ ਕੇ ਹੋਈ ਸੀ। ਉਨ੍ਹਾਂ ਕਿਹਾ ਰਸਤੇ ਵਿੱਚ ਬਾਈਕ ਬੰਦ ਹੋ ਗਈ ਸੀ, ਜਿਸ ਦੌਰਾਨ ਦੂਜੇ ਪੱਖ ਦੇ ਲੋਕਾਂ ਨੇ ਬਾਈਕ ਨੂੰ ਸੜਕ ਤੋਂ ਸਾਈਡ 'ਤੇ ਕਰਨ ਲਈ ਕਿਹਾ ਤਾਂ ਇਸੇ ਗੱਲ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਮਾਮੂਲੀ ਬਹਿਸਬਾਜ਼ੀ ਹੋ ਗਈ ਸੀ। ਇਸ ਦੌਰਾਨ ਹਮਲਾਵਰਾਂ ਨੇ ਮ੍ਰਿਤਕ ਦੇ ਵੱਡੇ ਭਰਾ ਸੱਤਾ ਸਿੰਘ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੀ, ਜਦਕਿ ਅੱਜ ਉਸ ਦੇ ਛੋਟੇ ਭਰਾ ਕੁਲਜੀਤ ਸਿੰਘ ਨੂੰ ਕਥਿਤ ਤੌਰ ’ਤੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਉਨ੍ਹਾਂ ਮੰਗ ਕੀਤੀ ਕਿ ਦੋਸ਼ੀਆਂ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ।

ਇਹ ਵੀ ਪੜ੍ਹੋ- ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ, ਦੋਵਾਂ ਦੀ ਦਰਦਨਾਕ ਮੌਤ

ਇਸ ਸਬੰਧੀ ਜਾਣਕਾਰੀ ਸਾਂਝੇ ਕਰਦੇ ਥਾਣਾ ਅਜਨਾਲਾ ਦੇ ਮੁਖੀ ਅਜੇਪਾਲ ਸਿੰਘ ਨੇ ਦੱਸਿਆ ਕਿ ਪਿੰਡ ਤੇੜਾ ਰਾਜਪੂਤਾ ਵਿੱਚ ਇੱਕ ਨੌਜਵਾਨ ਦੇ ਕਤਲ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ, ਜਿਸ ਸਬੰਧ ਵਿੱਚ ਉਨ੍ਹਾਂ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਲਈ ਰੱਖ ਕੇ ਮਾਮਲੇ ਦੀ ਗਹਿਰਾਈ ਨਾਲ ਜਾਂਚ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News