ਪੰਜਾਬ ਦੇ ਨਵੇਂ ਡੀ. ਜੀ. ਪੀ. ਸਹੋਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਤਸਕ

Friday, Oct 15, 2021 - 08:43 AM (IST)

ਪੰਜਾਬ ਦੇ ਨਵੇਂ ਡੀ. ਜੀ. ਪੀ. ਸਹੋਤਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਤਸਕ

ਅੰਮ੍ਰਿਤਸਰ (ਛੀਨਾ) - ਪੰਜਾਬ ਦੇ ਨਵੇਂ ਬਣੇ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਵਾਸਤੇਪਰਿਵਾਰ ਸਮੇਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਉਨ੍ਹਾਂ ਨੇ ਸਰਬੱਤ ਦੇ ਭਲੇ ਵਾਸਤੇ ਗੁਰੂ ਚਰਨਾਂ ’ਚ ਅਰਦਾਸ ਕਰਨ ਉਪਰੰਤ ਇਲਾਹੀ ਬਾਣੀ ਦਾ ਕੀਰਤਨ ਵੀ ਸਰਵਣ ਕੀਤਾ। ਇਸ ਮੌਕੇ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ’ਚ ਸਿੱਖ ਸਟੂਡੈਂਟਸ ਫੈੱਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਤੇ ਸੂਚਨਾ ਕੇਂਦਰ ਦੇ ਅਧਿਕਾਰੀਆ ਵਲੋਂ ਸਨਮਾਨਿਤ ਵੀ ਕੀਤਾ ਗਿਆ। 

ਇਸ ਸਬੰਧ ’ਚ ਗੱਲਬਾਤ ਕਰਦਿਆਂ ਸਿੱਖ ਸਟੂਡੈਂਟਸ ਫੈੱਡਰੇਸ਼ਨ ਮਹਿਤਾ ਦੇ ਪ੍ਰਧਾਨ ਅਮਰਬੀਰ ਸਿੰਘ ਢੋਟ ਨੇ ਕਿਹਾ ਕਿ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਇਕ ਨਿਮਾਣੇ ਸਿੱਖ ਵਾਂਗ ਆ ਕੇ ਗੁਰੂ ਘਰ ਨਤਮਸਤਕ ਹੋਏ ਹਨ, ਉਨ੍ਹਾਂ ਦੇ ਸੁਰੱਖਿਆ ਦਸਤੇ ਕਾਰਨ ਸੰਗਤਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਨਾ ਆਵੇ। ਇਸ ਲਈ ਉਨ੍ਹਾਂ ਨੇ ਆਪਣੀ ਅੰਮ੍ਰਿਤਸਰ ਫੇਰੀ ਦੇ ਬਾਰੇ ’ਚ ਵੀ ਕਿਸੇ ਨੂੰ ਜਾਣਕਾਰੀ ਨਹੀਂ ਦਿੱਤੀ ਹੈ। ਢੋਟ ਨੇ ਕਿਹਾ ਕਿ ਅਜਿਹੇ ਨੇਕ ਤੇ ਇਨਸਾਫ ਪਸੰਦ ਅਧਿਕਾਰੀਆਂ ਦੇ ਕਾਰਨ ਹੀ ਲੋਕਾਂ ਦਾ ਪੁਲਸ ’ਤੇ ਭਰੋਸ ਟਿਕਿਆ ਹੈ। ਇਸ ਤੋਂ ਬਾਅਦ ਡੀ. ਜੀ. ਪੀ. ਸਹੋਤਾ ਨੇ ਆਪਣੀ ਪਤਨੀ ਪੁਨੀਤ ਕੌਰ ਸਹੋਤਾ ਸਮੈਤ ਗੁ.ਸ਼ਹੀਦਗੰਜ ਸਾਹਿਬ ਵੀ ਮੱਥਾ ਟੇਕਿਆ।


author

rajwinder kaur

Content Editor

Related News