PUNJAB : ਆਮ ਆਦਮੀ ਕਲੀਨਿਕਾਂ ''ਚ ਇਲਾਜ ਕਰਵਾਉਣ ਵਾਲਿਆਂ ਨੂੰ ਮਿਲੀ ਨਵੀਂ ਸਹੂਲਤ

Thursday, Jul 24, 2025 - 10:44 AM (IST)

PUNJAB : ਆਮ ਆਦਮੀ ਕਲੀਨਿਕਾਂ ''ਚ ਇਲਾਜ ਕਰਵਾਉਣ ਵਾਲਿਆਂ ਨੂੰ ਮਿਲੀ ਨਵੀਂ ਸਹੂਲਤ

ਫਿਰੋਜ਼ਪੁਰ (ਖੁੱਲਰ) : ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਿਹਤ ਵਿਭਾਗ ਦੀ ਟੀਮ ਵਲੋਂ ਆਮ ਆਦਮੀ ਕਲੀਨਿਕ ਖਾਈ ਫੇਮੇ ਕੇ ਵਿਖੇ ਆਮ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਪ੍ਰਤੀ ਸੁਚੇਤ ਕਰਨ ਲਈ ਜਾਗਰੂਕਤਾ ਸੈਮੀਨਾਰ ਆਯੋਜਿਤ ਕੀਤਾ ਗਿਆ। ਇਸ ਮੌਕੇ ਹਾਜ਼ਰ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆ ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜੂ ਚੌਹਾਨ ਨੇ ਕਿਹਾ ਕੀ ਜ਼ਿਲ੍ਹੇ ਦੇ ਸਾਰੇ ਆਮ ਆਦਮੀ ਕਲੀਨਿਕ ਵਿਖੇ ਹਲਕਾਅ ਦੀ ਬਿਮਾਰੀ ਦੀ ਵੈਕਸੀਨ ਲਗਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਹਲਕਾਅ ਦੀ ਬਿਮਾਰੀ ਕੁੱਤੇ ਤੋਂ ਇਲਾਵਾ ਬਿੱਲੀ ਜਾਂ ਕਿਸੇ ਹੋਰ ਜਾਨਵਰ ਦੇ ਕੱਟਣ ਨਾਲ ਹੋਣ ਦਾ ਖ਼ਤਰਾ ਹੁੰਦਾ ਹੈ, ਜੋ ਵਾਇਰਸ ਨਾਲ ਫੈਲਣ ਵਾਲਾ ਇਕ ਬੇਹੱਦ ਗੰਭੀਰ ਰੋਗ ਹੈ।

ਇਹ ਵੀ ਪੜ੍ਹੋ : 28 ਤੇ 29 ਤਾਰੀਖ਼ ਲਈ ਹੋ ਗਈ ਵੱਡੀ ਭਵਿੱਖਬਾਣੀ, ਧਿਆਨ ਦੇਣ ਲੋਕ

ਉਨ੍ਹਾਂ ਕਿਹਾ ਕਿ ਹਰ ਸਾਲ ਦੇਸ਼ ਵਿਚ ਕਰੀਬ ਹਜ਼ਾਰਾਂ ਲੋਕਾਂ ਦੀ ਰੇਬੀਜ਼ ਦੀ ਲਾਗ ਕਾਰਨ ਮੌਤ ਹੋ ਜਾਂਦੀ ਹੈ ਅਤੇ ਰੇਬੀਜ਼ ਤੋਂ ਬਚਾਅ ਲਈ ਟੀਕਾਕਰਨ ਹੀ ਇੱਕਮਾਤਰ ਉਪਾਅ ਹੈ। ਅੰਕੁਸ਼ ਭੰਡਾਰੀ ਡਿਪਟੀ ਮਾਸ ਮੀਡੀਆ ਅਫ਼ਸਰ ਨੇ ਦੱਸਿਆ ਕਿ ਰੇਬੀਜ਼ ਇਕ ਅਜਿਹਾ ਵਾਇਰਸ ਲਾਗ ਹੈ, ਜੋ ਆਮ ਤੌਰ ’ਤੇ ਸੰਕਰਮਿਤ ਜਾਨਵਰਾਂ ਦੇ ਕੱਟਣ ਨਾਲ ਫੈਲਦਾ ਹੈ। ਰੇਬੀਜ਼ ਦਾ ਵਾਇਰਸ ਕਈ ਵਾਰ ਪਾਲਤੂ ਜਾਨਵਰ ਦੇ ਚੱਟਣ ਜਾਂ ਜਾਨਵਰ ਦੇ ਲਾਰ ਨਾਲ ਸਿੱਧਾ ਸੰਪਰਕ ਵਿਚ ਹੋਣ ਨਾਲ ਵੀ ਫੈਲ ਜਾਂਦਾ ਹੈ। ਰੇਬੀਜ਼ ਇਕ ਜਾਨਲੇਵਾ ਰੋਗ ਹੈ, ਜਿਸ ਦੇ ਲੱਛਣ ਬੇਹੱਦ ਦੇਰ ਨਾਲ ਨਜ਼ਰ ਆਉਂਦੇ ਹਨ। ਜੇਕਰ ਸਮਾਂ ਰਹਿੰਦੇ ਇਸ ਦਾ ਇਲਾਜ ਨਾ ਕੀਤਾ ਜਾਵੇ ਤਾਂ ਇਹ ਰੋਗ ਜਾਨਲੇਵਾ ਸਾਬਿਤ ਹੋ ਜਾਂਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਡਰਾਈਵਿੰਗ ਲਾਇਸੈਂਸਾਂ ਨੂੰ ਲੈ ਕੇ ਵੱਡੀ ਰਾਹਤ, ਅਪਲਾਈ ਕਰਨ ਵਾਲਿਆਂ ਨੂੰ...

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜਿਨ੍ਹਾਂ ਵਿਅਕਤੀਆਂ ਨੇ ਆਪਣੇ ਘਰਾਂ ਵਿਚ ਪਾਲਤੂ ਕੁੱਤੇ ਰੱਖੇ ਹੋਏ ਹਨ, ਉਹ ਉਨ੍ਹਾਂ ਦਾ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਕੁੱਤੇ ਦੇ ਕੱਟਣ ’ਤੇ ਲੋਕਾਂ ਨੂੰ ਹਲਕਾਅ ਦੀ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਰੇਬੀਜ਼ ਦੇ 99 ਫ਼ੀਸਦੀ ਮਾਮਲੇ ਸਿਰਫ ਕੁੱਤਿਆਂ ਦੇ ਕੱਟਣ ਨਾਲ ਸਬੰਧਿਤ ਹੁੰਦੇ ਹਨ, ਜਿਸ ਦੇ ਇਲਾਜ ਲਈ ਐਂਟੀ ਰੇਬੀਜ਼ ਵੈਕਸੀਨ ਮੁਫ਼ਤ ਲਗਾਈ ਜਾਂਦੀ ਹੈ। ਮੁੱਢਲੀ ਸਹਾਇਤਾ ਦੇ ਤੌਰ 'ਤੇ ਜ਼ਖਮ ਨੂੰ ਵਗਦੇ ਪਾਣੀ ਵਿਚ ਸਾਬਣ ਨਾਲ 15 ਮਿੰਟ ਤੱਕ ਧੋਣ ਨਾਲ ਇਸ ਬਿਮਾਰੀ ਦੇ ਜ਼ੋਖਮ ਨੂੰ ਘਟਾਇਆ ਜਾ ਸਕਦਾ ਹੈ। ਕੁੱਤੇ ਦੇ ਕੱਟਣ 'ਤੇ ਤੁਰੰਤ ਨੇੜਲੀ ਸਿਹਤ ਸੰਸਥਾ ਵਿਚ ਜਾ ਕੇ ਡਾਕਟਰੀ ਸਲਾਹ ਅਨੁਸਾਰ ਬੀਮਾਰੀ ਤੋਂ ਬਚਾਅ ਲਈ ਐਂਟੀ ਰੇਬੀਜ਼ ਦੇ ਟੀਕੇ ਲਗਵਾਉਣੇ ਬੇਹੱਦ ਜ਼ਰੂਰੀ ਹਨ। ਇਸ ਮੌਕੇ ਡਾ. ਪੂਨਮ ਜਿੰਦਲ, ਡਾ. ਰਵਨੀਤ ਕੌਰ, ਕਰਮਜੀਤ ਕੌਰ ਐੱਲ. ਐੱਚ. ਵੀ., ਅਮਰਜੀਤ ਅਤੇ ਦਰਸ਼ਨ ਬਹੁ ਮੰਤਵੀ ਕਰਮਚਾਰੀ ਸਮੇਤ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News