Punjab : ਕਿਰਾਏਦਾਰ ਤੇ ਘਰੇਲੂ ਨੌਕਰ ਰੱਖਣ ਵਾਲਿਆਂ ਲਈ ਨਵੇਂ ਹੁਕਮ ਜਾਰੀ, ਲਾਜ਼ਮੀ ਹੋਇਆ ਆਹ ਕੰਮ

Monday, May 04, 2026 - 03:17 PM (IST)

Punjab : ਕਿਰਾਏਦਾਰ ਤੇ ਘਰੇਲੂ ਨੌਕਰ ਰੱਖਣ ਵਾਲਿਆਂ ਲਈ ਨਵੇਂ ਹੁਕਮ ਜਾਰੀ, ਲਾਜ਼ਮੀ ਹੋਇਆ ਆਹ ਕੰਮ

ਜਲਾਲਾਬਾਦ (ਬੰਟੀ ਦਹੂਜਾ) : ਜ਼ਿਲ੍ਹਾ ਮੈਜਿਸਟ੍ਰੇਟ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਆਈ. ਏ. ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 (ਪੁਰਾਣੀ ਸੀ. ਆਰ. ਪੀ. ਸੀ. 1973 ਦੀ ਧਾਰਾ 144) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਫਾਜ਼ਿਲਕਾ 'ਚ ਮਕਾਨ ਮਾਲਕਾਂ ਲਈ ਕਿਰਾਏਦਾਰ ਅਤੇ ਘਰੇਲੂ ਨੌਕਰ ਰੱਖਣ ਵਾਲਿਆਂ ਲਈ ਉਨ੍ਹਾਂ ਦਾ ਪੂਰਾ ਪਤਾ ਅਤੇ ਸ਼ਨਾਖਤੀ ਸਬੂਤ ਰੱਖਣਾ ਲਾਜ਼ਮੀ ਹੈ। ਬਿਨਾਂ ਪੂਰਾ ਪਤਾ ਅਤੇ ਸ਼ਨਾਖਤੀ ਸਬੂਤ ਦੇ ਕਿਸੇ ਵੀ ਵਿਅਕਤੀ ਨੂੰ ਕੰਮ ਉੱਪਰ/ਕਿਰਾਏਦਾਰ ਰੱਖਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ। ਇਹ ਹੁਕਮ ਮਿਤੀ 30 ਜੂਨ 2026 ਤੱਕ ਲਾਗੂ ਰਹੇਗਾ।

ਇਹ ਵੀ ਪੜ੍ਹੋ : ਸ਼ਰਾਬ ਪੀਣ ਦੇ ਸ਼ੌਕੀਨ ਹੋ ਜਾਣ ਸਾਵਧਾਨ! ਖ਼ਬਰ ਪੜ੍ਹ ਉੱਡ ਜਾਣਗੇ ਹੋਸ਼, ਮਹਿੰਗੀਆਂ ਬ੍ਰਾਂਡਿਡ ਬੋਤਲਾਂ ਨੂੰ ਲੈ ਕੇ...

ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਜ਼ਿਲ੍ਹਾ ਫਾਜ਼ਿਲਕਾ 'ਚ ਦੂਸਰੇ ਸੂਬਿਆਂ ਤੋਂ ਆਉਣ ਵਾਲੇ ਮਜ਼ਦੂਰਾਂ ਨੂੰ ਲੇਬਰ ਵਜੋਂ ਰੱਖਿਆ ਜਾਂਦਾ ਹੈ ਅਤੇ ਇਸ ਤੋਂ ਇਲਾਵਾ ਲੋਕ ਬਾਹਰਲੇ ਸੂਬਿਆਂ ਤੋਂ ਆ ਕੇ ਵੱਖ-ਵੱਖ ਇਲਾਕਿਆਂ 'ਚ ਕਿਰਾਏ ਦੇ ਮਾਕਨਾਂ 'ਚ ਰਹਿਣ ਲੱਗ ਜਾਂਦੇ ਹਨ। ਅਜਿਹੀ ਲੇਬਰ ਅਤੇ ਕਿਰਾਏਦਾਰਾਂ ਦਾ ਕੋਈ ਸਥਾਈ ਪਤਾ/ਰਿਕਾਰਡ ਨਹੀਂ ਰੱਖਿਆ ਜਾਂਦਾ, ਜਿਸ ਨਾਲ ਜ਼ੁਰਮ ਹੋਣ 'ਤੇ ਦੋਸ਼ੀਆਂ ਨੂੰ ਲੱਭਣਾ ਔਖਾ ਹੋ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਕੰਮ ਕਰਨ ਵਾਲੇ ਵਿਅਕਤੀਆਂ ਅਤੇ ਕਿਰਾਏਦਾਰਾਂ ਦਾ ਨਾਂ, ਪੂਰਾ ਪਤਾ, ਤਿੰਨ ਫੋਟੋਆਂ (ਸੱਜੇ, ਖੱਬੇ ਅਤੇ ਸਾਹਮਣੇ ਤੋਂ ਪੋਜ਼) ਅਤੇ ਘਰਾਂ 'ਚ ਰਜਿਸਟਰ ਲਾ ਕੇ ਰੱਖਣ ਅਤੇ ਉਨ੍ਹਾਂ ਦੀਆਂ ਸਾਰੀਆਂ ਰਿਸ਼ਤੇਦਾਰੀਆਂ ਦੇ ਐਡਰੈੱਸ ਰੱਖਣ ਅਤੇ ਨੌਕਰ ਦੀ ਤਨਖ਼ਾਹ ਵਿੱਚੋਂ 100/200 ਰੁਪਏ ਦਾ ਮਨੀਆਰਡਰ ਉਸਦੇ ਨਜ਼ਦੀਕੀ ਰਿਸ਼ਤੇਦਾਰ ਦੇ ਐਡਰੈੱਸ 'ਤੇ ਭੇਜਣ।

ਇਹ ਵੀ ਪੜ੍ਹੋ : ਪੰਜਾਬ ਦੇ ਟੋਲ ਪਲਾਜ਼ੇ ਅੱਜ ਹੋਣਗੇ FREE! ਹੋ ਗਿਆ ਵੱਡਾ ਐਲਾਨ

ਮਨੀ ਆਰਡਰ ਪਹੁੰਚਣ ਉਪਰੰਤ ਰਸੀਦ ਦੀ ਫੋਟੋ ਕਾਪੀ ਨੂੰ ਆਪਣੇ ਕਬਜ਼ੇ 'ਚ ਰੱਖਣ। ਨੌਕਰ ਦੇ ਫਿੰਗਰ ਪ੍ਰਿੰਟ ਮਾਲਕ ਆਪਣੇ ਰਜਿਸਟਰ 'ਚ ਲਾ ਕੇ ਰੱਖਣ ਅਤੇ ਇਹ ਸਾਰਾ ਰਿਕਾਰਡ ਇਲਾਕੇ ਦੇ ਥਾਣੇ ਜਾਂ ਪੁਲਸ ਚੌਂਕੀ 'ਚ ਵੀ ਦਰਜ ਕਰਵਾਉਣ। ਇਸੇ ਤਰ੍ਹਾਂ ਮਕਾਨ ਮਾਲਕ ਆਪਣੇ ਮਕਾਨ 'ਚ ਰੱਖੇ ਜਾਣ ਵਾਲੇ ਕਿਰਾਏਦਾਰਾਂ ਦਾ ਪੂਰਾ ਵੇਰਵਾ ਸਬੰਧਿਤ ਥਾਣੇ/ਪੁਲਸ ਚੌਂਕੀ 'ਚ ਦਰਜ ਕਰਵਾਉਣ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 


author

Babita

Content Editor

Related News