ਪੰਜਾਬ ਕੋਲ ਆਪਣਾ ਪਾਣੀ ਬਚਾਉਣ ਲਈ ਮੋਰਚਾ ਲਾਉਣ ਤੋਂ ਬਿਨਾਂ ਨਹੀਂ ਹੈ ਕੋਈ ਰਾਹ  : ਰਾਜੇਵਾਲ

Wednesday, Dec 14, 2022 - 12:33 AM (IST)

ਪੰਜਾਬ ਕੋਲ ਆਪਣਾ ਪਾਣੀ ਬਚਾਉਣ ਲਈ ਮੋਰਚਾ ਲਾਉਣ ਤੋਂ ਬਿਨਾਂ ਨਹੀਂ ਹੈ ਕੋਈ ਰਾਹ  : ਰਾਜੇਵਾਲ

ਚੰਡੀਗੜ੍ਹ (ਗਰਗ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਕੌਮੀ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਅੱਜ ਇਹ ਗੱਲ ਜ਼ੋਰ ਦੇ ਕੇ ਆਖੀ ਹੈ ਕਿ ਪੰਜਾਬ ’ਚ ਧਰਤੀ ਹੇਠਲੇ ਪਾਣੀ ਦਾ ਲਗਾਤਾਰ ਡਿੱਗ ਰਿਹਾ ਪੱਧਰ ਅਤੇ ਵਧ ਰਹੀ ਗਰਮੀ ਨੇ ਚਿੰਤਾਜਨਕ ਸਥਿਤੀ ਪੈਦਾ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਧਰਤੀ ਹੇਠਲੇ ਪਾਣੀ ਦਾ ਪੱਧਰ ਕਿਸ ਖ਼ਤਰਨਾਕ ਹੱਦ ਤੱਕ ਨੀਵਾਂ ਚਲਾ ਗਿਆ ਹੈ, ਇਹ ਗੱਲ ਕੱਲ ਪਾਰਲੀਮੈਂਟ ਵਿਚ ਇਕ ਸਵਾਲ ਦੇ ਜਵਾਬ ’ਚ ਕੇਂਦਰੀ ਮੰਤਰੀ ਨੇ ਜ਼ਿਕਰ ਕਰਦਿਆਂ ਕਹੀ ਹੈ।

ਇਹ ਖ਼ਬਰ ਵੀ ਪੜ੍ਹੋ : ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਮੁੜ ਸਰਗਰਮ ਹੋਈ ‘ਆਪ’ ਸਰਕਾਰ, ਸ਼ੁਰੂ ਕਰਨ ਜਾ ਰਹੀ ਇਹ ਮੁਹਿੰਮ

ਰਾਜੇਵਾਲ ਨੇ ਕਿਹਾ ਕਿ ਸਾਡੇ ਕੋਲ ਜੋ ਕੁਦਰਤ ਦਾ ਬਖ਼ਸ਼ਿਆ ਦਰਿਆਈ ਪਾਣੀ ਹੈ, ਉਹ ਸਾਡੇ ਸਿਆਸੀ ਆਗੂਆਂ ਦੀਆਂ ਗ਼ਲਤੀਆਂ ਕਾਰਨ ਕੇਂਦਰ ਸਰਕਾਰ ਨੇ ਗ਼ੈਰ-ਸੰਵਿਧਾਨਿਕ ਤਰੀਕੇ ਨਾਲ ਹਰਿਆਣਾ ਅਤੇ ਰਾਜਸਥਾਨ ਨੂੰ ਦੇ ਦਿੱਤਾ ਹੈ। ਸਾਡੇ ਹਿੱਸੇ ਦਾ ਪਾਣੀ ਵੀ ਸਾਡੇ ਖੇਤਾਂ ਤੱਕ ਨਹੀਂ ਪਹੁੰਚ ਰਿਹਾ, ਇਸ ਲਈ ਪੰਜਾਬ ਕੋਲ ਆਪਣੇ ਪਾਣੀ ਨੂੰ ਬਚਾਉਣ ਲਈ ਮੋਰਚਾ ਲਗਾਉਣ ਤੋਂ ਬਿਨਾਂ ਕੋਈ ਹੋਰ ਰਾਹ ਨਹੀਂ ਬਚਿਆ ਹੈ ਅਤੇ 30 ਦਸੰਬਰ ਤੋਂ ਚੰਡੀਗੜ੍ਹ ਵਿਖੇ ਮੋਰਚੇ ਦੀ ਸ਼ੁਰੂਆਤ ਦਾ ਐਲਾਨ ਹੋ ਚੁੱਕਾ ਹੈ। ਉਨ੍ਹਾਂ ਆਖਿਆ ਕਿ ਕੇਂਦਰੀ ਮੰਤਰੀ ਦੇ ਅਸਲੀਅਤ ਬਿਆਨ ਕਰਨ ਅਨੁਸਾਰ ਪਾਣੀ ਸੂਬਿਆਂ ਦੇ ਅਧਿਕਾਰ ਖੇਤਰ ਦਾ ਵਿਸ਼ਾ ਹੈ, ਜਿਸ ’ਚ ਕੇਂਦਰ ਦਖ਼ਲ ਨਹੀਂ ਦੇ ਸਕਦਾ। ਹਾਲਾਤ ਇਸ ਤਰ੍ਹਾਂ ਦੇ ਹਨ ਕਿ ਨਾ ਤਾਂ ਕੇਂਦਰ ਨੂੰ ਪੰਜਾਬ ਦੀ ਚਿੰਤਾ ਹੈ ਅਤੇ ਸਭ ਤੋਂ ਵੱਧ ਦੁੱਖ਼ਦਾਈ ਪਹਿਲੂ ਇਹ ਹੈ ਕਿ ਪੰਜਾਬ ’ਚ ਸੂਬਾ ਚਲਾ ਰਹੀ ਆਮ ਆਦਮੀ ਪਾਰਟੀ ਨੂੰ ਵੀ ਪੰਜਾਬ ਦੀ ਕੋਈ ਪ੍ਰਵਾਹ ਨਹੀਂ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਦੀ ਹੁਣ ਖ਼ੈਰ ਨਹੀਂ, CM ਮਾਨ ਨੇ ਦਿੱਤੀ ਚੇਤਾਵਨੀ


author

Manoj

Content Editor

Related News