ਪੰਜਾਬ ਲਈ ਅੱਜ ਵੱਡਾ ਦਿਨ, ਹੋਣ ਜਾ ਰਹੇ ਵੱਡੇ ਐਲਾਨ

Sunday, Feb 01, 2026 - 11:03 AM (IST)

ਪੰਜਾਬ ਲਈ ਅੱਜ ਵੱਡਾ ਦਿਨ, ਹੋਣ ਜਾ ਰਹੇ ਵੱਡੇ ਐਲਾਨ

ਜਲੰਧਰ/ਲੁਧਿਆਣਾ : ਅੱਜ ਪੰਜਾਬ ਲਈ ਇਕ ਬਹੁਤ ਵੱਡਾ ਅਤੇ ਇਤਿਹਾਸਕ ਦਿਨ ਹੈ ਕਿਉਂਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੂਬੇ ਦੇ ਦੌਰੇ 'ਤੇ ਆ ਰਹੇ ਹਨ। ਇਸ ਦੌਰੇ ਦੌਰਾਨ ਉਹ ਪੰਜਾਬ ਦੇ ਵਿਕਾਸ ਅਤੇ ਧਾਰਮਿਕ ਸਥਾਨਾਂ ਨਾਲ ਜੁੜੇ ਅਹਿਮ ਪ੍ਰੋਗਰਾਮਾਂ ਵਿਚ ਹਿੱਸਾ ਲੈਣਗੇ। ਉਮੀਦ ਹੈ ਕਿ ਇਸ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਵੱਡੇ ਐਲਾਨ ਕੀਤੇ ਜਾ ਸਕਦੇ ਹਨ। ਪ੍ਰਧਾਨ ਮੰਤਰੀ ਸਭ ਤੋਂ ਪਹਿਲਾਂ ਲੁਧਿਆਣਾ ਵਿਚ ਨਵੇਂ ਹਵਾਈ ਅੱਡੇ ਦਾ ਉਦਘਾਟਨ ਕਰਨਗੇ। ਇਸ ਨਵੇਂ ਹਵਾਈ ਅੱਡੇ ਦੇ ਸ਼ੁਰੂ ਹੋਣ ਨਾਲ ਪੰਜਾਬ, ਖਾਸ ਕਰਕੇ ਲੁਧਿਆਣਾ ਦੇ ਉਦਯੋਗਪਤੀਆਂ ਨੂੰ ਵੱਡਾ ਫਾਇਦਾ ਹੋਣ ਦੀ ਉਮੀਦ ਹੈ। ਇਸ ਨਾਲ ਇਲਾਕੇ ਵਿਚ ਵਪਾਰਕ ਗਤੀਵਿਧੀਆਂ ਨੂੰ ਹੁਲਾਰਾ ਮਿਲੇਗਾ ਅਤੇ ਆਵਾਜਾਈ ਦੇ ਸਾਧਨ ਸੁਖਾਲੇ ਹੋਣਗੇ।

ਇਹ ਵੀ ਪੜ੍ਹੋ : ਪੰਜਾਬ ਵਿਚ ਬਦਲ ਜਾਵੇਗਾ ਮੌਸਮ, ਚਾਰ ਦਿਨ ਪਵੇਗਾ ਮੀਂਹ, ਜਾਣੋ ਮੌਸਮ ਵਿਭਾਗ ਦੀ ਵੱਡੀ ਅਪਡੇਟ

ਆਪਣੇ ਦੌਰੇ ਦੇ ਦੂਜੇ ਪੜਾਅ ਵਿੱਚ ਪ੍ਰਧਾਨ ਮੰਤਰੀ ਜਲੰਧਰ ਸਥਿਤ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣਗੇ। ਸਿਆਸੀ ਅਤੇ ਸਮਾਜਿਕ ਹਲਕਿਆਂ ਵਿਚ ਇਹ ਚਰਚਾ ਹੈ ਕਿ ਪ੍ਰਧਾਨ ਮੰਤਰੀ ਇੱਥੇ ਕੋਈ ਵੱਡਾ ਐਲਾਨ ਕਰ ਸਕਦੇ ਹਨ, ਜੋ ਕਿ ਇਲਾਕੇ ਦੇ ਵਿਕਾਸ ਜਾਂ ਭਾਈਚਾਰਕ ਸਾਂਝ ਨਾਲ ਜੁੜਿਆ ਹੋ ਸਕਦਾ ਹੈ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਅੱਜ ਆਦਮਪੁਰ ਸਥਿਤ ਹਵਾਈ ਅੱਡੇ ਦਾ ਨਾਮ ਗੁਰੂ ਰਵਿਦਾਸ ਮਹਾਰਾਜ ਦੇ ਨਾਮ 'ਤੇ ਰੱਖਣ ਦਾ ਐਲਾਨ ਵੀ ਕਰਨਗੇ। 

ਇਹ ਵੀ ਪੜ੍ਹੋ : ਕੈਲਗਰੀ ਵਿਚ ਚੱਲੀਆਂ ਗੋਲੀਆਂ, ਪੰਜਾਬੀ ਜੋੜੇ ਦੀ ਮੌਤ

ਅੱਜ ਦੇ ਦਿਨ ਦੀ ਮਹੱਤਤਾ ਇਸ ਲਈ ਵੀ ਵੱਧ ਜਾਂਦੀ ਹੈ ਕਿਉਂਕਿ ਅੱਜ ਕੇਂਦਰੀ ਬਜਟ ਪੇਸ਼ ਕੀਤਾ ਜਾ ਰਿਹਾ ਹੈ। ਚੋਣਾਵੀ ਸਾਲ ਹੋਣ ਕਰਕੇ ਇਹ ਕਿਆਸ ਲਗਾਏ ਜਾ ਰਹੇ ਹਨ ਕਿ ਕੇਂਦਰ ਸਰਕਾਰ ਪੰਜਾਬ ਲਈ ਕਿਸੇ ਵੱਡੇ ਪ੍ਰੋਜੈਕਟ ਜਾਂ ਵਿਸ਼ੇਸ਼ ਪੈਕੇਜ ਦਾ ਐਲਾਨ ਕਰ ਸਕਦੀ ਹੈ। ਪ੍ਰਧਾਨ ਮੰਤਰੀ ਦਾ ਇਹ ਦੌਰਾ ਨਾ ਸਿਰਫ਼ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਅਹਿਮ ਹੈ, ਸਗੋਂ ਸਿਆਸੀ ਨਜ਼ਰੀਏ ਤੋਂ ਵੀ ਬਹੁਤ ਮਹੱਤਵਪੂਰਨ ਮੰਨਿਆ ਜਾ ਰਿਹਾ ਹੈ। ਪੰਜਾਬ ਵਾਸੀਆਂ ਦੀਆਂ ਨਜ਼ਰਾਂ ਅੱਜ ਹੋਣ ਵਾਲੇ ਉਦਘਾਟਨਾਂ ਅਤੇ ਸੰਭਾਵਿਤ ਐਲਾਨਾਂ 'ਤੇ ਟਿਕੀਆਂ ਹੋਈਆਂ ਹਨ।

ਇਹ ਵੀ ਪੜ੍ਹੋ : ਪੰਜਾਬ : ਘਰ 'ਚ ਧੀ ਨੂੰ ਪ੍ਰੇਮੀ ਨਾਲ ਦੇਖ ਆਪਾ ਖੋਹ ਬੈਠਾ ਪਿਓ, ਕੁੱਟ-ਕੁੱਟ ਮਾਰ 'ਤਾ ਮੁੰਡਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News