ਪੰਜਾਬ ’ਚ ਖਸਖਸ ਦੀ ਖੇਤੀ ਬਦਲ ਸਕਦੀ ਹੈ ਕਿਸਾਨਾਂ ਅਤੇ ਪੰਜਾਬ ਦੀ ਕਿਸਮਤ: ਸਿਮਰਜੀਤ ਬੈਂਸ

Thursday, Sep 02, 2021 - 05:14 PM (IST)

ਚੰਡੀਗੜ੍ਹ (ਰਮਨਜੀਤ) : ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਖਸਖਸ ਦੀ ਖੇਤੀ ਸੰਬੰਧੀ ਕਾਨੂੰਨ ਬਣਾਉਣ ਲਈ ਪ੍ਰਾਈਵੇਟ ਮੈਂਬਰ ਬਿਲ ਸੌਂਪਿਆ। ਵਿਧਾਇਕ ਭਰਾਵਾਂ ਨੇ ਕਿਹਾ ਕਿ ਖੇਤੀ ਰਾਜ ਦਾ ਵਿਸ਼ਾ ਹੈ ਅਤੇ ਸੰਵਿਧਾਨ ਖੇਤੀ ਸੰਬੰਧੀ ਕਾਨੂੰਨ ਬਣਾਉਣ ਦਾ ਰਾਜ ਨੂੰ ਅਧਿਕਾਰ ਦਿੰਦਾ ਹੈ। ਪੰਜਾਬ ਵਿੱਚ ਖਸਖਸ ਦੀ ਖੇਤੀ ਸਬੰਧੀ ਵਿਵਸਥਾ ਕੀਤੇ ਜਾਣ ਨਾਲ ਨਾ ਸਿਰਫ਼ ਕਿਸਾਨਾਂ ਦੀ ਆਰਥਿਕ ਹਾਲਤ ਵਿੱਚ ਸੁਧਾਰ ਹੋਵੇਗਾ, ਬਲਕਿ ਇਹ ਪੰਜਾਬ ਦੀ ਅਰਥਵਿਵਸਥਾ ਲਈ ਬਹੁਤ ਫ਼ਾਇਦੇਮੰਦ ਸਾਬਿਤ ਹੋਵੇਗਾ। ਵਿਧਾਇਕ ਬੈਂਸ ਨੇ ਕਿਹਾ ਹੈ ਕਿ ਇਹ ਕੋਈ ਨਿਵੇਕਲੀ ਗੱਲ ਨਹੀਂ, ਕਿਉਂਕਿ ਪੰਜਾਬ ਵਿੱਚ ਪਹਿਲਾਂ ਵੀ ਖਸਖਸ ਦੀ ਖੇਤੀ ਹੁੰਦੀ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ - ਤਰਨਤਾਰਨ : ਮੈਡੀਕਲ ਸਟੋਰ ਦੇ ਕਰਮਚਾਰੀ ਨੇ ਮਾਲਕ ਦੇ ਰਿਵਾਲਵਰ ਨਾਲ ਸਿਰ ’ਚ ਗੋਲੀ ਮਾਰ ਕੀਤੀ ਖੁਦਕੁਸ਼ੀ

ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਪੀਕਰ ਰਾਣਾ ਕੇ.ਪੀ. ਸਿੰਘ ਨਾਲ ਮੁਲਾਕਾਤ ਤੋਂ ਬਾਅਦ ਜਾਣਕਾਰੀ ਦਿੰਦਿਆਂ ਕਿਹਾ ਕਿ ਉਨ੍ਹਾਂ ਵਲੋਂ ਖਸਖਸ ਦੀ ਖੇਤੀ ਸਬੰਧੀ ਪ੍ਰਾਈਵੇਟ ਮੈਂਬਰ ਬਿਲ ਸੌਂਪ ਦਿੱਤਾ ਗਿਆ ਹੈ ਅਤੇ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਇਸ ਦੇ ਫ਼ਾਇਦੇ ਵੀ ਦੱਸੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਅਨੁਸਾਰ ਖੇਤੀ ਰਾਜ ਵਿਸ਼ਾ ਹੈ ਅਤੇ ਇਸ ਸਬੰਧਿਤ ਕਾਨੂੰਨ ਬਣਾਉਣ ਦਾ ਹੱਕ ਵੀ ਰਾਜ ਦੀ ਵਿਧਾਨ ਸਭਾ ਕੋਲ ਹੈ। ਇਸ ਬਿਲ ਰਾਹੀਂ ਖਸਖਸ ਦੀ ਖੇਤੀ ਨੂੰ ਪੰਜਾਬ ਵਿੱਚ ਇਜਾਜ਼ਤ ਮਿਲਣ ਨਾਲ ਛੋਟੇ ਕਿਸਾਨਾਂ ਨੂੰ ਆਰਥਿਕ ਮੰਦੀ ਤੋਂ ਬਾਹਰ ਕੱਢਣ ਅਤੇ ਉਨ੍ਹਾਂ ਨੂੰ ਕਰਜ਼ਾ ਮੁਕਤ ਕਰਨ ਵਿੱਚ ਬਹੁਤ ਯੋਗਦਾਨ ਮਿਲੇਗਾ। ਬੈਂਸ ਨੇ ਕਿਹਾ ਕਿ ਖਸਖਸ ਦੀ ਖੇਤੀ ਨਾਲ ਪੰਜਾਬ ਵਿੱਚ ਨਾ ਸਿਰਫ਼ ਖੇਤੀ ਵਭਿੰਨਤਾ ਨੂੰ ਪ੍ਰੋਤਸਾਹਨ ਮਿਲੇਗਾ ਅਤੇ ਧਰਤੀ ਥੱਲੇ ਪਾਣੀ ਨੂੰ ਬਚਾਉਣ ਵਿੱਚ ਵੀ ਇਹ ਖੇਤੀ ਸਹਾਈ ਹੋਵੇਗੀ।

ਪੜ੍ਹੋ ਇਹ ਵੀ ਖ਼ਬਰ - ਸਰਹੱਦ ਪਾਰ : 19 ਸਾਲਾ ਪੁੱਤ ਨਾਲ ਮਿਲ ਪਤਨੀ ਨੇ ਕੀਤਾ ਪਤੀ ਦਾ ਕਤਲ, ਇੰਝ ਖੁੱਲ੍ਹਿਆ ਭੇਤ

ਬੈਂਸ ਨੇ ਕਿਹਾ ਕਿ ਇਸ ਖੇਤੀ ਬਿਲ ਨਾਲ ਪੰਜਾਬ ਵਿੱਚ ਮੌਜੂਦਾ ਡਰੱਗ, ਚਿੱਟੇ ਦੀ ਪੈਂਦੀ ਮਾਰ ਅਤੇ ਡਰੱਗ ਮਾਫੀਆ ਦੇ ਨਸ਼ੇ ਦੇ ਕਾਰੋਬਾਰ ਨੂੰ ਰੋਕਣ ਅਤੇ ਮਾਫੀਆ ਦੇ ਕੰਟਰੋਲ ਨੂੰ ਤੋੜਨ ਦੇ ਹੱਲ ਦਾ ਰਸਤਾ ਵੀ ਨਿਕਲਦਾ ਹੈ। ਬੈਂਸ ਨੇ ਕਿਹਾ ਕਿ ਖਸਖਸ ਦੀ ਖਰੀਦ, ਵੇਚਣਾ ਅਤੇ ਵਪਾਰ ਨੂੰ ਭਾਰਤ ਵਿੱਚ ਕੋਈ ਪਬੰਦੀ ਨਹੀਂ ਹੈ। ਖਸਖਸ ਆਮ ਕਰਿਆਨਾ ਦੁਕਾਨਾਂ ਮਾਰਕਿਟ ਵਿੱਚ ਖਰੀਦੀ ਜਾ ਸਕਦੀ ਹੈ। ਖਸਖਸ ਕਾਫ਼ੀ ਗੁਣਕਾਰੀ ਹੈ ਅਤੇ ਦੇਸੀ ਨੁਸਖ਼ਿਆਂ ਅਤੇ ਦਵਾਈ ਦੇ ਤੌਰ ’ਤੇ ਭਾਰਤ ਵਿੱਚ ਸਦੀਆਂ ਤੋਂ ਵਰਤੀ ਜਾ ਰਹੀ ਹੈ।


rajwinder kaur

Content Editor

Related News