ਪੰਜਾਬ ’ਚ ਬਿਜਲੀ ਸੰਕਟ ਖ਼ਿਲਾਫ਼ ਕਿਸਾਨਾਂ ਨੇ ਅਣਮਿੱਥੇ ਸਮੇਂ ਲਈ ਲੁਧਿਆਣਾ-ਚੰਡੀਗੜ੍ਹ ਹਾਈਵੇ ਕਰ ਦਿੱਤਾ ਜਾਮ
Monday, Oct 11, 2021 - 02:54 PM (IST)
ਸਮਰਾਲਾ (ਗਰਗ) - ਪੰਜਾਬ ਵਿੱਚ ਪੈਦਾ ਹੋਏ ਬਿਜਲੀ ਸੰਕਟ ਤੋਂ ਪ੍ਰਭਾਵਿਤ ਕਿਸਾਨਾਂ ਨੇ ਅੱਜ ਸਮਰਾਲਾ ਵਿਖੇ ਲੁਧਿਆਣਾ-ਚੰਡੀਗੜ ਨੈਸ਼ਨਲ ਹਾਈਵੇ ਜਾਮ ਕਰ ਦਿੱਤਾ ਹੈ। ਇਲਾਕੇ ਦੇ ਸੈਂਕੜੇ ਕਿਸਾਨ ਸਵੇਰ ਤੋਂ ਹੀ ਸੜਕ ’ਤੇ ਧਰਨਾ ਲਗਾ ਕੇ ਬੈਠੇ ਹਨ ਅਤੇ ਉਨ੍ਹਾਂ ਦੀ ਮੰਗ ਹੈ ਕਿ ਜਦੋਂ ਤੱਕ ਕਿਸਾਨਾਂ ਨੂੰ ਪੂਰੀ ਬਿਜਲੀ ਨਹੀਂ ਮਿਲਦੀ, ਉਹ ਧਰਨਾ ਨਹੀਂ ਚੁੱਕਣਗੇ। ਰੋਸ ਪ੍ਰਦਸ਼ਨ ਕਰ ਰਹੇ ਕਿਸਾਨਾਂ ਨੇ ਸੂਬੇ ਦੀ ਨਵੀਂ ਬਣੀ ਚੰਨੀ ਸਰਕਾਰ ’ਤੇ ਆਪਣਾ ਗੁੱਸਾ ਕੱਢਦੇ ਹੋਏ ਆਖਿਆ ਕਿ, ਉਹ ਕਿਸਾਨਾਂ ਦੀਆਂ ਮੁਸ਼ਕਲਾਂ ਨੂੰ ਲੈ ਕੇ ਉੱਕਾ ਹੀ ਗੰਭੀਰ ਨਹੀਂ ਹੈ। ਮੁੱਖ ਮੰਤਰੀ ਚੰਨੀ ਸਿਰਫ਼ ਕਿਸਾਨ ਪੱਖੀ ਹੋਣ ਦਾ ਡਰਾਮਾ ਕਰ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਕਾਰ ਲੁੱਟਣ ਆਏ ਲੁਟੇਰਿਆਂ ਨੇ ਗੋਲੀਆਂ ਮਾਰ ਕੀਤਾ ਨੌਜਵਾਨ ਦਾ ਕਤਲ (ਵੀਡੀਓ)
ਕਿਸਾਨ ਆਗੂ ਹਰਦੀਪ ਸਿੰਘ ਨੇ ਆਖਿਆ ਕਿ ਸਰਕਾਰ ਨੇ ਕਿਸਾਨਾਂ ਨੂੰ ਰੋਜ਼ਾਨਾਂ 10 ਘੰਟੇ ਬਿਜਲੀ ਸਪਲਾਈ ਦੇਣ ਦਾ ਵਾਅਦਾ ਕੀਤਾ ਸੀ ਪਰ 1 ਅਕਤੂਬਰ ਤੋਂ ਇਹ ਸਪਲਾਈ ਘਟਾ ਕੇ ਰੋਜ਼ਾਨਾਂ 5 ਘੰਟੇ ਕਰ ਦਿੱਤੀ ਗਈ। ਹੁਣ ਹਾਲਾਤ ਇਹ ਹਨ ਕਿ, ਕਿਸਾਨਾਂ ਨੂੰ ਝੋਨੇ ਦੀ ਫ਼ਸਲ ਨੂੰ ਆਖਰੀ ਪਾਣੀ ਲਗਾਉਣ ਅਤੇ ਆਲੂ ਦੀ ਬਿਜਾਈ ਲਈ ਤਿੰਨ-ਤਿੰਨ ਦਿਨ ਬਿਜਲੀ ਸਪਲਾਈ ਨਹੀਂ ਮਿਲ ਰਹੀ। ਓਧਰ ਕਿਸਾਨਾਂ ਵੱਲੋਂ ਲਗਾਏ ਗਏ ਧਰਨੇ ਨੂੰ ਖ਼ਤਮ ਕਰਵਾਉਣ ਲਈ ਐਕਸੀਅਨ ਸਮਰਾਲਾ ਕਿਸਾਨਾਂ ਨੂੰ ਲਗਾਤਾ ਸਮਟਾਉਣ ਵਿੱਚ ਲੱਗੇ ਹੋਏ ਹਨ। ਕਿਸਾਨਾਂ ਨੇ ਸਾਫ਼ ਤੌਰ ’ਤੇ ਐਲਾਨ ਕਰ ਦਿੱਤਾ ਹੈ ਕਿ ਇਹ ਧਰਨਾ ਦਿਨ-ਰਾਤ ਜਾਰੀ ਰਹੇਗਾ ਜਦੋਂ ਤੱਕ ਸਰਕਾਰ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਦੇਣ ਦਾ ਵਾਅਦਾ ਪੂਰਾ ਨਹੀਂ ਕਰਦੀ।
ਪੜ੍ਹੋ ਇਹ ਵੀ ਖ਼ਬਰ - ਪੰਜਾਬ ਨੂੰ ਲੈ ਕੇ ਗੰਭੀਰ ਹੋਈ ਕੇਂਦਰ ਸਰਕਾਰ : ਹੁਣ ਨਹੀਂ ਹੋਵੇਗਾ ‘ਤੇਰਾ DGP, ਮੇਰਾ DGP’