ਦਿਨ ਚੜ੍ਹਦਿਆਂ ਪੰਜਾਬ ਵਿਚ ਵਾਪਰ ਗਿਆ ਦਰਦਨਾਕ ਹਾਦਸਾ

Friday, Oct 25, 2024 - 12:38 PM (IST)

ਦਿਨ ਚੜ੍ਹਦਿਆਂ ਪੰਜਾਬ ਵਿਚ ਵਾਪਰ ਗਿਆ ਦਰਦਨਾਕ ਹਾਦਸਾ

ਫਰੀਦਕੋਟ (ਜਗਤਾਰ) : ਅੱਜ ਦਿਨ ਚੜ੍ਹਦੇ ਹੀ ਫਰੀਦਕੋਟ ਦੇ ਸੇਠੀ ਡੇਅਰੀ ਚੌਂਕ 'ਚ ਇਕ ਤੇਜ਼ ਰਫਤਾਰ ਮੋਟਰਸਾਈਕਲ ਨੇ ਸਕੂਟਰੀ ਸਵਾਰ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਸਕੂਟਰੀ ਸਵਾਰ ਵਿਅਕਤੀ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਸਵਾਰ ਵਿਅਕਤੀ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਇਸ ਦੌਰਾਨ ਦੋਵਾਂ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ। ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ ਬਿਮਲ ਜੈਨ ਨਾਮਕ ਵਿਅਕਤੀ ਗਊਸ਼ਾਲਾ 'ਚ ਗਊਆਂ ਦੀ ਸੇਵਾ ਕਰਕੇ ਵਾਪਸ ਆਪਣੀ ਐਕਟਿਵਾ ਸਕੂਟੀ 'ਤੇ ਆ ਰਿਹਾ ਸੀ ਜਦਕਿ ਦੂਜੇ ਪਾਸੇ ਤੋਂ ਇਕ ਮੋਟਰਸਾਈਕਲ ਜੋ ਬਹੁਤ ਤੇਜ਼ ਰਫ਼ਤਾਰ ਸੀ ਸਿੱਧਾ ਆ ਕੇ ਐਕਟਿਵਾ ਨਾਲ ਜਾ ਟਕਰਾਇਆ, ਜਿਸ ਕਾਰਨ ਸਕੂਟਰੀ ਸਵਾਰ ਅਤੇ ਬਾਈਕ ਸਵਾਰ ਦੋਵੇਂ ਬੁਰੀ ਤਰ੍ਹਾਂ ਜ਼ਖਮੀ ਹੋ ਗਏ। 

ਦੱਸਿਆ ਜਾ ਰਿਹਾ ਹੈ ਕਿ ਸਕੂਟਰੀ ਸਵਾਰ ਦੀ ਮੌਤ ਹੋ ਗਈ ਜਦਕਿ ਮੋਟਰਸਾਈਕਲ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਸਥਾਨਕ ਲੋਕਾਂ ਮੁਤਾਬਕ ਸ਼ਹਿਰ ਦੇ ਦੋ ਮੁੱਖ ਰਸਤਿਆਂ 'ਤੇ ਪੁਲ਼ ਬਣਦੇ ਹੋਣ ਕਾਰਨ ਇਸ ਰਸਤੇ 'ਤੇ ਟ੍ਰੈਫਿਕ ਸਮੱਸਿਆ ਬਹੁਤ ਵੱਧ ਗਈ ਹੈ, ਜਿਸ ਕਾਰਨ ਆਏ ਦਿਨ ਕੋਈ ਨਾ ਕੋਈ ਹਾਦਸਾ ਵਾਪਰ ਰਿਹਾ ਹੈ।


author

Gurminder Singh

Content Editor

Related News