ਰੋਜ਼ੀ-ਰੋਟੀ ਲਈ ਘਰੋਂ ਨਿਕਲੇ ਨੌਜਵਾਨਾਂ ਨੂੰ ਰਾਹ ''ਚ ਮਿਲੀ ਮੌਤ, ਘਰਾਂ ''ਚ ਵਿਛ ਗਏ ਸੱਥਰ

Monday, Oct 21, 2024 - 11:12 AM (IST)

ਤਲਵੰਡੀ ਭਾਈ (ਗੁਲਾਟੀ) : ਤਲਵੰਡੀ ਭਾਈ ਦੇ ਹਰਾਜ ਰੋਡ 'ਤੇ ਵਾਪਰੇ ਭਿਆਨਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਜ਼ਖਮੀ ਹੋ ਗਿਆ। ਮ੍ਰਿਤਕ ਨੌਜਵਾਨਾਂ ਦੀ ਪਛਾਣ ਭਿੰਦਰ ਸਿੰਘ ਅਤੇ ਕੇਵਲ ਸਿੰਘ ਵਾਸੀ ਮਾਛੀਬੁਗਰਾ ਵਜੋਂ ਹੋਈ ਹੈ। ਮ੍ਰਿਤਕ ਦਾਣਾ ਮੰਡੀ ਵਿਚ ਲੇਬਰ ਦਾ ਕੰਮ ਕਰਦੇ ਸਨ ਅਤੇ ਅੱਜ ਆਪਣੇ ਪਿੰਡੋਂ ਮਾਛੀਬੁਗਰਾ ਤੋਂ ਮੋਟਰਸਾਈਕਲ 'ਤੇ ਸਵਾਰ ਹੋ ਕੇ ਤਲਵੰਡੀ ਭਾਈ ਵੱਲ ਕੰਮ ਲਈ ਆ ਰਹੇ ਸਨ। 

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਲਈ ਸੋਧਿਆ ਪੇਅ ਸਕੇਲ ਜਾਰੀ

ਇਸ ਦੌਰਾਨ ਜਦੋਂ ਉਹ ਤਲਵੰਡੀ ਭਾਈ ਦੇ ਅਜੀਤ ਨਗਰ ਨੇੜੇ ਪਹੁੰਚੇ ਤਾਂ ਉਕਤ ਨੌਜਵਾਨਾਂ ਦਾ ਮੋਟਰਸਾਈਕਲ ਕਿਸੇ ਵਾਹਨ ਦੀ ਲਪੇਟ ਵਿਚ ਆ ਗਿਆ। ਇਸ ਦਰਦਨਾਕ ਹਾਦਸੇ ਵਿਚ 2 ਨੌਜਵਾਨਾਂ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਵਾਹਨ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਘਟਨਾ ਸਥਾਨ 'ਤੇ ਪੁੱਜੇ ਮ੍ਰਿਤਕ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋ ਗਿਆ। ਪੁਲਸ ਨੇ ਘਟਨਾ ਸਥਾਨ 'ਤੇ ਪੁੱਜ ਕੇ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


Gurminder Singh

Content Editor

Related News